ਖ਼ਬਰਾਂ |

ਤਾਜ਼ਾ |

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
Published : May 21, 2026, 10:53 am IST
Updated : May 21, 2026, 12:14 pm IST
SHARE ARTICLE
photo
photo

ਨਵੀਂ ਈਪੀ ਰਿਲੀਜ਼ ਹੋਣ ਮਗਰੋਂ ਗੁਰੂ ਘਰ ਪਹੁੰਚ ਕੀਤਾ ਸ਼ੁਕਰਾਨਾ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਮਨਕੀਰਤ ਔਲਖ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਮਨਕੀਰਤ ਔਲਖ ਨੂੰ ਵੇਖਣ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਵੀ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਮਨਕੀਰਤ ਔਲਖ ਨੇ ਦੱਸਿਆ ਕਿ ਉਨ੍ਹਾਂ ਦੀ ਨਵੀਂ ਈਪੀ ਹਾਲ ਹੀ ਵਿੱਚ ਰਿਲੀਜ਼ ਹੋਈ ਹੈ ਅਤੇ ਉਹਨਾਂ ਨੇ ਆਪਣੀ ਪੂਰੀ ਟੀਮ ਨਾਲ ਪਹਿਲਾਂ ਹੀ ਇਹ ਫੈਸਲਾ ਕੀਤਾ ਹੋਇਆ ਸੀ ਕਿ ਜਦੋਂ ਵੀ ਇਹ ਈਪੀ ਰਿਲੀਜ਼ ਹੋਵੇਗੀ, ਉਹ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਆ ਕੇ ਮੱਥਾ ਟੇਕਣਗੇ। ਉਨ੍ਹਾਂ ਕਿਹਾ ਕਿ ਅੱਜ ਉਹ ਇਸੇ ਮਕਸਦ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ।

ਉਨ੍ਹਾਂ ਨੇ ਦੱਸਿਆ ਕਿ ਈਪੀ ਵਿੱਚ ਆਮ ਤੌਰ ‘ਤੇ ਸੱਤ ਤੋਂ ਅੱਠ ਗੀਤ ਸ਼ਾਮਲ ਹੁੰਦੇ ਹਨ ਅਤੇ ਇਹ ਉਨ੍ਹਾਂ ਦੀ ਦੂਜੀ ਈਪੀ ਹੈ। ਮਨਕੀਰਤ ਔਲਖ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਜ਼ਿਆਦਾਤਰ ਸਿੰਗਲ ਗੀਤ ਹੀ ਰਿਲੀਜ਼ ਕਰਦੇ ਰਹੇ ਹਨ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਉਹ ਨਵੀਂ ਈਪੀ ਨੂੰ ਸੁਣਨ ਅਤੇ ਵੱਧ ਤੋਂ ਵੱਧ ਸਪੋਰਟ ਕਰਨ।

ਆਪਣੇ ਪ੍ਰਸ਼ੰਸਕਾਂ ਲਈ ਸੁਨੇਹਾ ਦਿੰਦਿਆਂ ਮਨਕੀਰਤ ਔਲਖ ਨੇ ਕਿਹਾ ਕਿ ਹਰ ਇਨਸਾਨ ਨੂੰ ਰੱਬ ਦੇ ਭਾਣੇ ਵਿੱਚ ਰਹਿਣਾ ਚਾਹੀਦਾ ਹੈ ਅਤੇ ਕਿਸੇ ਦਾ ਦਿਲ ਨਹੀਂ ਦੁਖਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਮੇਸ਼ਾ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਖੁਸ਼ ਰੱਖੋ ਅਤੇ ਜ਼ਿੰਦਗੀ ਵਿੱਚ ਪਾਜ਼ੀਟਿਵ ਸੋਚ ਨਾਲ ਚੜ੍ਹਦੀ ਕਲਾ ਵਿੱਚ ਰਹੋ।

ਤੁਹਾਨੂੰ ਦੱਸ ਦੇਈਏ ਕਿ ਮਨਕੀਰਤ ਔਲਖ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਹਨਾਂ ਚਰਚਿਤ ਕਲਾਕਾਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਆਪਣੇ ਕਈ ਸੁਪਰਹਿੱਟ ਗੀਤਾਂ ਨਾਲ ਖਾਸ ਪਛਾਣ ਬਣਾਈ ਹੈ। ਉਨ੍ਹਾਂ ਦੇ ਪ੍ਰਸਿੱਧ ਗੀਤਾਂ ਵਿੱਚ “ਗੈਂਗਲੈਂਡ”, “ਬਦਨਾਮ” ਅਤੇ “ਕੋਕਾ” ਵਰਗੇ ਗੀਤ ਸ਼ਾਮਲ ਹਨ, ਜਿਨ੍ਹਾਂ ਨੇ ਪੰਜਾਬੀ ਸੰਗੀਤ ਪ੍ਰੇਮੀਆਂ ਵਿੱਚ ਵੱਡੀ ਲੋਕਪ੍ਰਿਯਤਾ ਹਾਸਲ ਕੀਤੀ। ਹੁਣ ਉਨ੍ਹਾਂ ਦੇ ਹੋਰ ਵੀ ਕਈ ਨਵੇਂ ਗੀਤ ਜਲਦ ਹੀ ਰਿਲੀਜ਼ ਹੋਣ ਜਾ ਰਹੇ ਹਨ, ਜਿਨ੍ਹਾਂ ਦੀ ਉਨ੍ਹਾਂ ਦੇ ਫੈਨਜ਼ ਨੂੰ ਬੇਸਬਰੀ ਨਾਲ ਉਡੀਕ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement