
ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ।
ਚੰਡੀਗੜ੍ਹ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Deputy CM Sukhjinder SIngh randhawa
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਉਹ ਬੁਲੰਦ ਆਵਾਜ਼ ਸੀ ਜਿਸ ਨੇ ਆਪਣੀ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ।ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ।
photo
ਪਰਗਟ ਸਿੰਘ ਨੇ ਕਿਹਾ ਕਿ ਗੁਰਮੀਤ ਬਾਵਾ ਨੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਸੰਗੀਤ ਦੀ ਲੰਬਾਂ ਸਮਾਂ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
photo
ਰੰਧਾਵਾ ਤੇ ਪਰਗਟ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਿਆਂ ਗੁਰਮੀਤ ਬਾਵਾ ਦੇ ਪਰਿਵਾਰ, ਸਾਕ-ਸਨੇਹੀਆਂ ਤੇ ਪ੍ਰਸੰਸਕਾਂ ਨਾਲ ਦੁੱਖ ਵੀ ਸਾਂਝਾ ਕੀਤਾ।