AP Dhillon Chandigarh Concert: NIA ਨੇ ਪੰਜਾਬ ਪੁਲਿਸ ਨੂੰ ਭੇਜਿਆ ਇਨਪੁਟ, ਪੰਜਾਬੀ ਕਲਾਕਾਰਾਂ 'ਤੇ ਹੋ ਸਕਦੈ ਹਮਲਾ
Published : Dec 21, 2024, 1:38 pm IST
Updated : Dec 21, 2024, 1:38 pm IST
SHARE ARTICLE
AP Dhillon Chandigarh Concert: NIA sends input to Punjab Police Latest News in Punjabi
AP Dhillon Chandigarh Concert: NIA sends input to Punjab Police Latest News in Punjabi

ਚੰਡੀਗੜ੍ਹ ’ਚ ਏਪੀ ਢਿੱਲੋਂ ਦੇ ਸ਼ੋਅ ਲਈ ਵਧਾਈ ਸੁਰੱਖਿਆ

AP Dhillon Chandigarh Concert: NIA sends input to Punjab Police Latest News in Punjabi : ਚੰਡੀਗੜ੍ਹ 'ਚ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਏਪੀ ਢਿੱਲੋਂ ਦੇ ਸ਼ੋਅ ਤੋਂ ਪਹਿਲਾਂ ਰਾਸ਼ਟਰੀ ਸੁਰੱਖਿਆ ਏਜੰਸੀ (ਐਨ.ਆਈ.ਏ) ਨੇ ਪੰਜਾਬੀ ਕਲਾਕਾਰਾਂ 'ਤੇ ਹਮਲਿਆਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸਨਿਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 25 ਦੇ ਰੈਲੀ ਗਰਾਊਂਡ ’ਚ 2 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

ਦਰਅਸਲ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ) ਦੇ ਇਨਪੁਟ ਤੋਂ ਬਾਅਦ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿਤੀ ਗਈ ਹੈ। NIA ਨੇ ਪੰਜਾਬ ਪੁਲਿਸ ਨੂੰ ਇਨਪੁਟ ਦਿਤਾ ਜਿਸ 'ਚ ਪੰਜਾਬੀ ਕਲਾਕਾਰਾਂ 'ਤੇ ਹਮਲੇ ਦੀ ਸੰਭਾਵਨਾ ਪ੍ਰਗਟਾਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਪੁਲਿਸ ਨੇ ਚੰਡੀਗੜ੍ਹ ਪੁਲਿਸ ਨਾਲ ਜਾਣਕਾਰੀ ਸਾਂਝੀ ਕੀਤੀ:

ਪੰਜਾਬ ਪੁਲਿਸ ਨੇ ਇਹ ਜਾਣਕਾਰੀ ਚੰਡੀਗੜ੍ਹ ਪੁਲਿਸ ਨਾਲ ਵੀ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿਤੀ ਹੈ। ਸ਼ਹਿਰ ਦੇ ਬਾਹਰ ਪ੍ਰੋਗਰਾਮ ਹੋਣ ਦੇ ਬਾਵਜੂਦ ਇੱਥੇ ਵੀ ਓਨੀ ਹੀ ਗਿਣਤੀ ਵਿਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਜਿੰਨੇ ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਲਈ ਸਨ ਤਾਂ ਜੋ ਕੋਈ ਵੀ ਸ਼ੱਕੀ ਅਨਸਰ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ। ਇਸ ਦੇ ਲਈ ਤਿੰਨ ਤੋਂ ਚਾਰ ਕਿਲੋਮੀਟਰ ਦੂਰ ਪਾਰਕਿੰਗ ਵੀ ਬਣਾਈ ਗਈ ਹੈ, ਜਿਸ ਤਕ ਸ਼ਟਲ ਬੱਸ ਸੇਵਾ ਦੀ ਮਦਦ ਨਾਲ ਹੀ ਪਹੁੰਚਿਆ ਜਾਵੇਗਾ।

ਸੁਰੱਖਿਆ ਲਈ 4 ਡੀਐਸਪੀ ਅਤੇ 6 ਇੰਸਪੈਕਟਰ ਤਾਇਨਾਤ ਕੀਤੇ ਜਾਣਗੇ :

ਸੁਰੱਖਿਆ ਪ੍ਰਬੰਧਾਂ ਲਈ 4 ਡੀਐਸਪੀ ਅਤੇ 6 ਇੰਸਪੈਕਟਰ ਵੀ ਤਾਇਨਾਤ ਕੀਤੇ ਗਏ ਹਨ। ਸ਼ੁਕਰਵਾਰ ਨੂੰ ਡਾਕ ਦਸਤੇ ਵਲੋਂ ਵੀ ਪ੍ਰੋਗਰਾਮ ਦੀ ਸੁਰੱਖਿਆ ਦਾ ਮੁਆਇਨਾ ਕੀਤਾ ਗਿਆ। ਰੈਲੀ ਵਾਲੀ ਥਾਂ ਦੇ ਸਾਰੇ ਗੇਟਾਂ 'ਤੇ ਮੈਟਲ ਡਿਟੈਕਟਰ ਲਗਾਏ ਜਾਣਗੇ। ਸ਼ੱਕੀ ਲੋਕਾਂ 'ਤੇ ਨਜ਼ਰ ਰਖਣ ਲਈ ਸਾਦੇ ਕੱਪੜਿਆਂ 'ਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹਿਣਗੇ। ਇਸ ਦੇ ਨਾਲ ਹੀ NIA ਦੇ ਇਨਪੁਟ ਤੋਂ ਬਾਅਦ ਮੋਹਾਲੀ ਸਥਿਤ ਹੋਮਲੈਂਡ ਸੁਸਾਇਟੀ ਦੀ ਸੁਰੱਖਿਆ ਵਿਵਸਥਾ ਵੀ ਵਧਾ ਦਿਤੀ ਗਈ ਹੈ। ਇਸ ਸੁਸਾਇਟੀ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਕਲਾਕਾਰ ਰਹਿੰਦੇ ਹਨ।

(For more Punjabi news apart from AP Dhillon Chandigarh Concert: NIA sends input to Punjab Police Latest News in Punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement