ਨੂਰਾਂ ਸਿਸਟਰਜ਼ ਦੇ ਭਰਾ ਨੇ ਆਪਣੇ ਸਹੁਰਾ ਪਰਵਾਰ 'ਤੇ ਲਾਏ ਕੁੱਟਮਾਰ ਦੇ ਦੋਸ਼
Published : Mar 22, 2018, 2:55 pm IST
Updated : Mar 22, 2018, 2:55 pm IST
SHARE ARTICLE
noora sisters
noora sisters

ਮਹਿਲਾ ਥਾਣੇ ਅੰਦਰ ਜਾਂਦੇ ਉਨ੍ਹਾਂ ਦੀ ਪਤਨੀ ਤੇ ਸਹੁਰਾ ਪਰਿਵਾਰ ਦੇ ਮੈਂਬਰਾਂ ਨੇ ਉਨ੍ਹਾਂ ਨਾਲ ਕੁੱਟ-ਮਾਰ ਕੀਤੀ ਅਤੇ ਕੱਪੜੇ ਵੀ ਫਾੜੇ । 

ਸੂਫੀ ਗਾਇਕਾ ਨੂਰਾਂ ਸਿਸਟਰਜ਼ ਦਾ ਨਾਮ ਸੁਰਖੀਆਂ ਵਿਚ ਰਹਿੰਦਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਦਾ ਕੋਈ ਨਾ ਕੋਈ ਮਸਲਾ ਭਖਿਆ ਰਹਿੰਦਾ ਹੈ |  ਅੱਜ ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਮੀਰ ਵਾਸੀ ਬਸਤੀ ਦਾਨਿਸ਼ਮੰਦਾਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਆਪਣੇ ਸਹੁਰਿਆਂ 'ਤੇ ਕੁੱਟ-ਮਾਰ ਦਾ ਦੋਸ਼ ਲਾਇਆ ਹੈ। ਸਾਹਿਲ ਨੇ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਦੇ ਸਹੁਰਾ ਪਰਿਵਾਰ ਦੇ ਮੈਂਬਰਾਂ ਨੂੰ ਸਮਝੌਤਾ ਲਈ ਥਾਣੇ ਬੁਲਾਇਆ ਗਿਆ ਸੀ | ਇਸ ਤੋਂ ਪਹਿਲਾਂ ਮਹਿਲਾ ਥਾਣੇ ਅੰਦਰ ਜਾਂਦੇ ਉਨ੍ਹਾਂ ਦੀ ਪਤਨੀ ਤੇ ਸਹੁਰਾ ਪਰਿਵਾਰ ਦੇ ਮੈਂਬਰਾਂ ਨੇ ਉਨ੍ਹਾਂ ਨਾਲ ਕੁੱਟ-ਮਾਰ ਕੀਤੀ ਅਤੇ ਕੱਪੜੇ ਵੀ ਫਾੜੇ । 

ਸਾਹਿਲ ਨੇ ਦੱਸਿਆ ਕਿ ਉਸਦਾ ਵਿਆਹ 3 ਸਾਲ ਪਹਿਲਾਂ ਹੋਇਆ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਸਹੁਰਾ ਪਰਿਵਾਰ ਦੇ ਮੈਂਬਰਾਂ ਨੇ ਉਸ ਉਪਰ ਦਾਜ ਦਾ ਮੰਗਣ ਦਾ ਝੂਠਾ ਮਾਮਲਾ ਦਰਜ ਕਰਵਾ ਦਿੱਤਾ | ਸਾਹਿਲ ਨੇ ਕਿਹਾ ਕਿ ਇਹ ਮਾਮਲਾ ਥਾਣੇ ਵਿਚ ਵਿਚਾਰ ਅਧੀਨ ਹੈ ਤੇ ਅੱਜ ਉਹ ਇਸ ਸਬੰਧ ਵਿਚ ਥਾਣੇ ਆਏ ਸਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸ਼ਿਕਾਇਤ ਉਨ੍ਹਾਂ ਡੀ. ਸੀ. ਪੀ. ਕ੍ਰਾਈਮ ਨੂੰ ਦੇ ਦਿੱਤੀ ਹੈ। ਓਧਰ ਜਦੋਂ ਇਸ ਬਾਰੇ ਮਹਿਲਾ ਥਾਣੇ ਦੇ ਇੰਸਪੈਕਟਰ ਕੁਲਵੰਤ ਸਿੰਘ ਤੇ ਅਵਤਾਰ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਕੋਈ ਜਾਣਕਾਰੀ ਨਹੀਂ ਹੈ।

ਇਸ ਮਾਮਲੇ ਵਿਚ ਜਦੋਂ ਸਾਹਿਲ ਦੇ ਸਹੁਰਾ ਪਰਿਵਾਰ ਦੇ ਮੈਂਬਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਸਾਹਿਲ ਵੱਲੋਂ ਲਾਏ ਗਏ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ| ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਉਹ ਮਹਿਲਾ ਥਾਣੇ ਵਿਚ ਸਮਝੌਤਾ ਕਰਨ ਲਈ  ਗਏ ਸਨ। ਉਨ੍ਹਾਂ ਕਿਹਾ ਕਿ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਨ੍ਹਾਂ ਦੀ ਭੈਣ ਵੀਰ ਨਾਲ ਸਾਹਿਲ ਤੇ ਉਸਦੇ ਪਰਿਵਾਰ ਨੇ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ | ਉਨ੍ਹਾਂ ਕਿਹਾ ਕਿ ਅਸਲ ਵਿਚ ਜ਼ੁਲਮ ਤਾਂ ਉਨ੍ਹਾਂ ਦੀ ਭੈਣ 'ਤੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੁਲਸ ਦੀ ਕਾਰਵਾਈ 'ਤੇ ਪੂਰਾ ਭਰੋਸਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement