
ਕਈ ਸਿਤਾਰਿਆਂ ਨੇ ਜਤਾਇਆ ਦੁੱਖ
Randeep Bhangoo Death News: ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਰਣਦੀਪ ਸਿੰਘ ਭੰਗੂ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਨੀਵਾਰ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਗਿਆ। PFTAA ਨੇ ਰਣਦੀਪ ਭੰਗੂ ਬਾਰੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ਦੁੱਖ ਨਾਲ ਦੱਸ ਰਹੇ ਹਾਂ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਨਹੀ ਰਹੇ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ (ਰੋਪੜ)ਵਿਖੇ ਅੱਜ 22-6-2024 ਨੂੰ ਦੁਪਿਹਰ 12 ਵਜੇ ਹੋਵੇਗਾ”।
ਉਨ੍ਹਾਂ ਦੇ ਦਿਹਾਂਤ ਨਾਲ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਹੈ। ਰਣਦੀਪ ਭੰਗੂ ਦੇ ਫਿਲਮੀ ਸਫ਼ਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਫਿਲਮ ਇੰਡਸਟਰੀ ਦੇ ਜ਼ਿਆਦਾਤਰ ਵੱਡੇ ਚਿਹਰਿਆਂ ਨਾਲ ਕੰਮ ਕੀਤਾ ਹੈ। ਉਹ 2019 ਵਿਚ ਰਿਲੀਜ਼ ਹੋਈ ਪੰਜਾਬੀ ਫਿਲਮ ਦੂਰਬੀਨ ਵਿਚ ਨਜ਼ਰ ਆਏ ਸਨ।
(For more Punjabi news apart from Randeep Bhangoo Death News in punjabi, stay tuned to Rozana Spokesman)