Jaswinder Bhalla Death News: ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦਿਹਾਂਤ

By : GAGANDEEP

Published : Aug 22, 2025, 7:47 am IST
Updated : Aug 22, 2025, 8:47 am IST
SHARE ARTICLE
Punjabi comedian Jaswinder Bhalla Death News
Punjabi comedian Jaswinder Bhalla Death News

Jaswinder Bhalla Death News: 65 ਸਾਲ ਦੀ ਉਮਰ ਵਿਚ ਲਏ ਆਖ਼ਰੀ ਸਾਹ

Punjabi comedian Jaswinder Bhalla Death News: ਫ਼ਿਲਮ ਇੰਡਸਟਰੀ ਤੋਂ ਵੱਡੀ ਤੇ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦਿਹਾਂਤ ਹੋ ਗਿਆ ਹੈ। ਉਹ ਕਈ ਦਿਨਾਂ ਤੋਂ ਬੀਮਾਰ ਸਨ। ਉਨ੍ਹਾਂ ਨੇ 65 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਜਸਵਿੰਦਰ ਭੱਲਾ ਦੀ ਮੌਤ ਤੋਂ ਬਾਅਦ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਦਾ ਸਸਕਾਰ ਕੱਲ੍ਹ ਬਲੌਗੀ ਵਿਚ ਕੀਤਾ ਜਾਵੇਗਾ।

Punjabi comedian Jaswinder Bhalla Death NewsPunjabi comedian Jaswinder Bhalla Death News

ਦੱਸ ਦੇਈਏ ਕਿ ਜਸਵਿੰਦਰ ਭੱਲਾ ਦਾ  ਜਨਮ 4 ਮਈ 1960 ਨੂੰ ਦੋਰਾਹਾ ਵਿਚ ਹੋਇਆ ਸੀ ਤੇ ਉਨ੍ਹਾਂ ਨੇ 'ਛਣਕਾਟਾ' ਤੇ 'ਚਾਚਾ ਚਤਰਾ' ਦੇ ਨਾਂਅ ਨਾਲ ਪ੍ਰਸਿੱਧੀ ਖੱਟੀ। ਉਹ ਕਈ ਪੰਜਾਬੀ ਫ਼ਿਲਮਾਂ 'ਚ ਰੋਲ ਨਿਭਾਅ ਚੁੱਕੇ ਸਨ। ਜ਼ਿਕਰਯੋਗ ਹੈ ਕਿ ਜਸਵਿੰਦਰ ਭੱਲਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਬਤੌਰ ਲੈਕਚਰਾਰ ਵੀ ਸੇਵਾਵਾਂ ਨਿਭਾਈਆਂ ਸਨ।

ਜਸਵਿੰਦਰ ਭੱਲਾ ਦੇ ਕਰੀਬੀ ਦੋਸਤ ਬਾਲ ਮੁਕੁੰਦ ਸ਼ਰਮਾ ਨੇ ਕਿਹਾ ਕਿ ਇਸ ਘਾਟੇ ਦੀ ਕਦੇ ਵੀ ਭਰਪਾਈ ਨਹੀਂ ਹੋ ਸਕਦੀ। ਸਾਡਾ 40 ਸਾਲ ਪੁਰਾਣਾ ਸਾਥ ਰਿਹਾ। ਉਨ੍ਹਾਂ ਨੇ ਮੈਨੂੰ ਭਰਾ ਦਾ ਦਰਜਾ ਦਿੱਤਾ। ਉਨ੍ਹਾਂ ਨੇ ਮੈਨੂੰ ਕਦੇ ਵੀ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਅਸੀਂ ਦੋ ਵੱਖ-ਵੱਖ ਮਾਵਾਂ ਦਾ ਬੱਚੇ ਹਾਂ। ਉਹ ਪੰਜਾਬੀ ਫਿਲਮ ਇੰਡਸਟਰੀ ਦੇ ਪਿਤਾਮਾ ਸਨ। ਉਹ ਲਗਭਗ ਇੱਕ ਮਹੀਨੇ ਤੋਂ ਬਿਮਾਰ ਸਨ।

ਬਾਲ ਮੁਕੰਦ ਸ਼ਰਮਾ ਨੇ ਨੇ ਦੱਸਿਆ ਕਿ ਬੁੱਧਵਾਰ ਰਾਤ ਉਨ੍ਹਾਂ ਨੂੰ ਕਿਸੇ ਕਿਸਮ ਦਾ ਅਟੈਕ ਹੋਇਆ ਸੀ। ਭੱਲਾ ਨੇ ਰਾਤ 8 ਤੋਂ 9 ਬਜੇ ਦੀ ਕਰੀਬ ਖਾਣਾ ਖਾਂਦਾ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਅਚਾਨਕ ਉਲਟੀ ਆਈ ਤੇ ਬੇਹੋਸ਼ੀ ਦਾ ਦੌਰਾ ਹੋਇਆ। ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਬ੍ਰੇਨ ਸਟੋਰਕ ਹੋਇਆ ਹੈ ਤੇ ਬਲੀਡਿੰਗ (ਖੂਨ) ਪੂਰਾ ਫੈਲ ਗਿਆ। ਉਨ੍ਹਾਂ ਨੇ ਦੱਸਿਆ ਕਿ ਅਸੀਂ ਸਰਜਰੀ ਕਰਨ ਲਈ ਕਿਹਾ, ਪਰ ਡਾਕਟਰ ਨੇ ਦੱਸਿਆ ਕਿ ਬਲੀਡਿੰਗ ਕਾਫ਼ੀ ਫੈਲ ਗਈ ਹੈ ਤੇ ਸਥਿਤੀ ਬੇਹੱਦ ਖ਼ਰਾਬ ਹੈ। ਉਨ੍ਹਾਂ ਨੇ ਦੱਸਿਆ ਅੱਜ ਸਵੇਰੇ 4 ਵਜੇ ਦੇ ਕਰੀਬ ਉਨ੍ਹਾਂ ਨੇ ਆਖ਼ਰੀ ਸਾਹ ਲਏ।

(For more news apart from “Punjabi comedian Jaswinder Bhalla Death News , ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement