Who was Jaswinder Bhalla News: ਕੌਣ ਸਨ ਜਸਵਿੰਦਰ ਭੱਲਾ, 65 ਸਾਲ ਦੀ ਉਮਰ ਵਿਚ ਲਏ ਆਖ਼ਰੀ ਸਾਹ, ਪਿੱਛੇ ਛੱਡ ਗਏ ਆਪਣੀ ਪਤਨੀ ਤੇ ਬੱਚੇ
Published : Aug 22, 2025, 1:12 pm IST
Updated : Aug 22, 2025, 1:32 pm IST
SHARE ARTICLE
Who was Jaswinder Bhalla news in punjabi
Who was Jaswinder Bhalla news in punjabi

Who was Jaswinder Bhalla News: ਜਸਵਿੰਦਰ ਭੱਲਾ ਦੇ ਦਿਹਾਂਤ ਨਾਲ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਛਾਈ ਸੋਗ ਦੀ ਲਹਿਰ

Who was Jaswinder Bhalla news in punjabi : ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ ਅਤੇ ਇਨ੍ਹਾਂ ਚਮਕਦੇ ਸਿਤਾਰਿਆਂ ਵਿੱਚੋਂ ਇੱਕ ਜਸਵਿੰਦਰ ਭੱਲਾ ਸਨ। ਉਨ੍ਹਾਂ ਦੇ ਅੱਜ ਹੋਏ ਦਿਹਾਂਤ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ। ਉਹ ਪੰਜਾਬੀ ਸਿਨੇਮਾ ਦੀ ਦੁਨੀਆ ਦੇ ਇਕ ਚਮਕਦੇ ਸਿਤਾਰੇ ਸਨ ਜਿਨ੍ਹਾਂ ਨੇ ਹਜ਼ਾਰਾਂ ਚਿਹਰਿਆਂ 'ਤੇ ਮੁਸਕਰਾਹਟ ਲਿਆਂਦੀ। ਆਪਣੀ ਸ਼ਾਨਦਾਰ ਅਦਾਕਾਰੀ ਕਾਰਨ ਉਹ ਲੋਕਾਂ ਦੇ ਪਸੰਦੀਦਾ ਅਦਾਕਾਰ ਬਣ ਗਏ। ਉਹ ਸਿਰਫ਼ 65 ਸਾਲ ਦੀ ਉਮਰ ਵਿੱਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ।

ਲੱਖਾਂ ਚਿਹਰਿਆਂ 'ਤੇ ਮੁਸਕਰਾਹਟ ਲਿਆਉਣ ਵਾਲੇ ਇਸ ਮਸ਼ਹੂਰ ਕਾਮੇਡੀਅਨ ਨੇ ਨਾ ਸਿਰਫ਼ ਪੰਜਾਬ ਫ਼ਿਲਮ ਇੰਡਸਟਰੀ ਵਿੱਚ ਆਪਣੀ ਵੱਖਰੀ ਪਛਾਣ ਬਣਾਈ, ਸਗੋਂ ਆਪਣੇ ਮਜ਼ਾਕੀਆ ਅੰਦਾਜ਼ ਨਾਲ ਦੇਸ਼ ਭਰ ਦੇ ਲੋਕਾਂ ਨੂੰ ਬਹੁਤ ਹਸਾਇਆ।

 ਜਸਵਿੰਦਰ ਭੱਲਾ ਦਾ ਜਨਮ 
ਜਸਵਿੰਦਰ ਭੱਲਾ ਦਾ ਜਨਮ 4 ਮਈ, 1960 ਨੂੰ ਦੋਰਾਹਾ ਵਿੱਚ ਹੋਇਆ ਸੀ। ਉਨ੍ਹਾਂ ਨੇ 1988 ਵਿੱਚ "ਛਣਕਾਟਾ 88" ਨਾਲ ਇੱਕ ਕਾਮੇਡੀਅਨ ਵਜੋਂ ਆਪਣਾ ਪੇਸ਼ੇਵਰ ਕਰੀਅਰ ਸ਼ੁਰੂ ਕੀਤਾ। ਪੰਜਾਬੀ ਫਿਲਮਾਂ ਵਿੱਚ ਇਨ੍ਹਾਂ ਨੇ ਆਪਣੀ ਸ਼ੁਰੂਆਤ ਫ਼ਿਲਮ “ਦੁੱਲਾ ਭੱਟੀ” ਤੋਂ ਕੀਤੀ। ਇਸ ਤੋਂ ਬਾਅਦ ਇਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ। ਜਿੰਨਾਂ ਵਿੱਚ ਚੱਕ ਦੇ ਫੱਟੇ, ਕੈਰੀ ਆਨ ਜੱਟਾ, ਡੈਡੀ ਕੂਲ ਮੁੰਡੇ ਫ਼ੂਲ ਆਦਿ ਫ਼ਿਲਮਾਂ ਬਹੁਤ ਮਕਬੂਲ ਹੋਈਆਂ ਹਨ। ਸ਼ਾਇਦ ਹੀ ਕੋਈ ਪੰਜਾਬੀ ਫਿਲਮ ਹੋਵੇਗੀ ਜਿਸ ਵਿੱਚ ਉਹ ਨਜ਼ਰ ਨਾ ਆਏ ਹੋਣ।

ਜਸਵਿੰਦਰ ਭੱਲਾ ਦਾ ਫ਼ਿਲਮੀ ਸਫ਼ਰ 
ਜਸਵਿੰਦਰ ਭੱਲਾ 1989 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਪਸਾਰ ਸਿੱਖਿਆ ਵਿੱਚ ਲੈਕਚਰਾਰ ਵਜੋਂ ਸ਼ਾਮਲ ਹੋਏ ਅਤੇ 2020 ਵਿੱਚ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ ਸਨ। ਇਨ੍ਹਾਂ ਨੂੰ ਮੁੱਖ ਤੌਰ 'ਤੇ ਆਪਣੇ ਪ੍ਰੋਗਰਾਮ ਛਣਕਾਟਾ ਅਤੇ ਕਿਰਦਾਰ ਚਾਚਾ ਚਤਰਾ ਕਰਕੇ ਜਾਣਿਆ ਜਾਂਦਾ ਸੀ।
 

ਜਸਵਿੰਦਰ ਭੱਲਾ ਦੀ ਪੜਾਈ 
ਜਸਵਿੰਦਰ ਭੱਲਾ ਨੇ BSc ਖੇਤੀਬਾੜੀ (ਆਨਰਜ਼) ਅਤੇ MSc (ਐਕਸਟੈਂਸ਼ਨ ਐਜੂਕੇਸ਼ਨ) ਦੀ ਡਿਗਰੀ 1982 ਅਤੇ 1985 ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪ੍ਰਾਪਤ ਕੀਤੀ। ਉਨ੍ਹਾਂ ਦੀ ਮੌਤ ਤੋਂ ਬਾਅਦ, ਉਨ੍ਹਾਂ ਦੀ ਪਤਨੀ ਅਤੇ ਪੁੱਤਰ ਸਦਮੇ ਵਿਚ ਹਨ। ਜਸਵਿੰਦਰ ਭੱਲਾ ਦੇ ਪਰਿਵਾਰ ਵਿੱਚ ਉਨ੍ਹਾਂ ਦਾ ਪੁੱਤਰ ਪੁਖਰਾਜ ਭੱਲਾ, ਬੇਟੀ ਜੈਸਮੀਨ ਭੱਲਾ, ਪਤਨੀ ਪਰਮਜੀਤ ਕੌਰ ਭੱਲਾ ਤੇ ਨੂੰਹ ਹੈ। ਉਨ੍ਹਾਂ ਦਾ ਬੇਟਾ ਪੁਖਰਾਜ ਇੰਜੀਨੀਅਰਿੰਗ ਪੂਰੀ ਕਰਨ ਤੋਂ ਬਾਅਦ ਅਦਾਕਾਰੀ 'ਚ ਕਿਸਮਤ ਅਜ਼ਮਾ ਰਿਹਾ ਹੈ

ਜਾਣਕਾਰੀ ਅਨੁਸਾਰ ਮਰਹੂਮ ਜਸਵਿੰਦਰ ਭੱਲਾ ਦਾ ਅੰਤਿਮ ਸਸਕਾਰ ਭਲਕੇ ਦੁਪਹਿਰ 1 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਹੋਵੇਗਾ। ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਕਲਾਕਾਰਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ‘ਚਾਚਾ ਚਤਰਾ’ ਕਿਰਦਾਰ ਨਾਲ ਮਸ਼ਹੂਰ ਹੋਣ ਵਾਲੇ ਤੇ ਸਾਰਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫਿਲਮ ਜਗਤ ‘ਚ ਸੋਗ ਦੀ ਲਹਿਰ ਹੈ।

 (For more news apart from “Who was Jaswinder Bhalla news in punjabi , ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement