
ਬੀਤੇ ਕਈ ਦਿਨਾਂ ਤੋਂ ਬਿਮਾਰ ਸਨ ਮਿਸ ਪੂਜਾ ਦੇ ਪਿਤਾ
ਚੰਡੀਗੜ੍ਹ: ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਨੂੰ ਡੂੰਘਾ ਸਦਮਾ ਲੱਗਿਆ ਹੈ। ਦਰਅਸਲ ਗਾਇਕਾ ਦੇ ਪਿਤਾ ਇੰਦਰਪਾਲ ਸਿੰਘ ਦਾ 65 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਮਿਸ ਪੂਜਾ ਦੇ ਪਿਤਾ ਬੀਤੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।
Miss Pooja
ਇੰਦਰਪਾਲ ਸਿੰਘ ਦੀ ਮੌਤ ਤੋਂ ਬਾਅਦ ਉਹਨਾਂ ਦੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਮਿਸ ਪੂਜਾ ਨੇ ਸੰਗੀਤ ਦੀ ਮੁੱਢਲੀ ਸਿੱਖਿਆ ਅਪਣੇ ਪਿਤਾ ਤੋਂ ਹੀ ਹਾਸਲ ਕੀਤੀ ਹੈ।
Miss Pooja's father expired
ਇੰਦਰਪਾਲ ਸਿੰਘ ਦੇ ਦਿਹਾਂਤ 'ਤੇ ਇਲਾਕੇ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਪੰਜਾਬੀ ਮਾਂ-ਬੋਲੀ ਨਾਲ ਜੁੜੇ ਉੱਘੇ ਕਲਾਕਾਰਾਂ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।