ਵਿਰੋਧ ਤੋਂ ਬਾਅਦ ਪੰਜਾਬੀ ਗਾਇਕ ਸ਼ੁੱਭ ਦਾ ਪਹਿਲਾ ਬਿਆਨ, ਕਿਹਾ-ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂ

By : GAGANDEEP

Published : Sep 22, 2023, 8:06 am IST
Updated : Sep 22, 2023, 2:00 pm IST
SHARE ARTICLE
photo
photo

'ਹਰ ਪੰਜਾਬੀ ਨੂੰ ਵੱਖਵਾਦੀ ਜਾਂ ਦੇਸ਼ ਵਿਰੋਧੀ ਨਾ ਕਿਹਾ ਜਾਵੇ'

 

ਮੁਹਾਲੀ : ਗਾਇਕ ਸ਼ੁਭਨੀਤ ਸਿੰਘ ਉਰਫ਼ ਸ਼ੁਭ ਨੇ ਵਿਰੋਧ ਹੋਣ ਤੋਂ ਆਪਣਾ ਪਹਿਲਾ ਬਿਆਨ ਜਾਰੀ ਕੀਤਾ ਹੈ। ਸ਼ੁਭਨੀਤ ਉਰਫ ਸ਼ੁਭ ਦੀ ਇਹ ਪ੍ਰਤੀਕਿਰਿਆ ਕਿਸ਼ਤੀ-ਸਪੀਕਰ ਕੰਪਨੀ ਮੁੰਬਈ ਵੱਲੋਂ ਸਪਾਂਸਰਸ਼ਿਪ ਵਾਪਸ ਲੈਣ ਅਤੇ 23 ਸਤੰਬਰ ਤੋਂ 25 ਸਤੰਬਰ ਤੱਕ ਸ਼ੋਅ ਨੂੰ ਰੱਦ ਕਰਨ ਤੋਂ ਬਾਅਦ ਆਈ ਹੈ।
ਸ਼ੁੱਭ ਨੇ ਇੰਸਟਾਗ੍ਰਾਮ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਉਹ ਇਸ ਦੌਰੇ ਲਈ ਕਾਫ਼ੀ ਉਤਸ਼ਾਹਤ ਸੀ, ਪਰ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਨੇ ਉਸ ਦੀ ਮਿਹਨਤ ਨੂੰ ਢਾਹ ਲਗਾ ਦਿੱਤੀ ਹੈ। ਸ਼ੁੱਭ ਨੇ ਇਹ ਵੀ ਕਿਹਾ ਕਿ ਹਰ ਪੰਜਾਬੀ ਨੂੰ ਵੱਖਵਾਦੀ ਜਾਂ ਦੇਸ਼ ਵਿਰੋਧੀ ਨਾ ਕਿਹਾ ਜਾਵੇ।

ਇਹ ਵੀ ਪੜ੍ਹੋ: ਖ਼ਸਤਾ ਹੋ ਰਹੀ ਗੁਰਦੁਆਰਾ ਪੰਜਾ ਸਾਹਿਬ ਦੀ ਇਮਾਰਤ

ਸ਼ੁੱਭ ਨੇ ਇੰਸਟਾਗ੍ਰਾਮ 'ਤੇ ਲਿਖਿਆ ਕਿ ਪੰਜਾਬ, ਭਾਰਤ ਦੇ ਇਕ ਨੌਜਵਾਨ ਰੈਪਰ-ਗਾਇਕ ਵਜੋਂ ਆਪਣੇ ਸੰਗੀਤ ਨੂੰ ਅੰਤਰਰਾਸ਼ਟਰੀ ਮੰਚ 'ਤੇ ਲਿਆਉਣਾ ਮੇਰੀ ਜ਼ਿੰਦਗੀ ਦਾ ਸੁਪਨਾ ਸੀ ਪਰ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਨੇ ਮੇਰੀ ਮਿਹਨਤ ਅਤੇ ਤਰੱਕੀ ਨੂੰ ਢਾਹ ਲਾਈ ਹੈ ਅਤੇ ਮੈਂ ਆਪਣੀ ਨਿਰਾਸ਼ਾ ਅਤੇ ਦੁੱਖ ਨੂੰ ਪ੍ਰਗਟ ਕਰਨ ਲਈ ਕੁਝ ਸ਼ਬਦ ਕਹਿਣਾ ਚਾਹੁੰਦਾ ਸੀ। ਮੈਂ ਭਾਰਤ ਵਿਚ ਆਪਣੇ ਦੌਰੇ ਦੇ ਰੱਦ ਹੋਣ ਨਾਲ ਬਹੁਤ ਨਿਰਾਸ਼ ਹਾਂ। ਮੈਂ ਆਪਣੇ ਦੇਸ਼ ਵਿਚ, ਆਪਣੇ ਲੋਕਾਂ ਦੇ ਸਾਹਮਣੇ ਪ੍ਰਦਰਸ਼ਨ ਕਰਨ ਲਈ ਬਹੁਤ ਉਤਸ਼ਾਹਿਤ ਸੀ। ਤਿਆਰੀਆਂ ਜ਼ੋਰਾਂ 'ਤੇ ਸਨ ਅਤੇ ਮੈਂ ਪਿਛਲੇ ਦੋ ਮਹੀਨਿਆਂ ਤੋਂ ਆਪਣੇ ਦਿਲ ਅਤੇ ਆਤਮਾ ਨਾਲ ਅਭਿਆਸ ਕਰ ਰਿਹਾ ਸੀ ਪਰ ਕਿਸਮਤ ਦੀਆਂ ਕੁਝ ਹੋਰ ਹੀ ਯੋਜਨਾਵਾਂ ਸਨ।"

ਇਹ ਵੀ ਪੜ੍ਹੋ: ਘੁੰਗਰਾਲੇ ਵਾਲਾਂ ਲਈ ਵਰਤੋਂ ਇਹ ਤੇਲ, ਵਾਲ ਹੋਣਗੇ ਚਮਕਦਾਰ  

ਭਾਰਤ ਮੇਰਾ ਵੀ ਦੇਸ਼ ਹੈ। ਮੇਰਾ ਜਨਮ ਇੱਥੇ ਹੋਇਆ ਸੀ। ਇਹ ਮੇਰੇ ਗੁਰੂਆਂ ਅਤੇ ਮੇਰੇ ਪੁਰਖਿਆਂ ਦੀ ਧਰਤੀ ਹੈ, ਜਿਨ੍ਹਾਂ ਨੇ ਇਸ ਧਰਤੀ ਦੀ ਆਜ਼ਾਦੀ, ਸ਼ਾਨ ਅਤੇ ਪਰਿਵਾਰ ਲਈ ਕੁਰਬਾਨੀਆਂ ਦੇਣ ਲੱਗਿਆਂ ਅੱਖ ਝਪਕਣ ਤਕ ਦਾ ਸਮਾਂ ਵੀ ਨਹੀਂ ਲਗਾਇਆ। ਪੰਜਾਬ ਮੇਰੀ ਰੂਹ ਹੈ, ਪੰਜਾਬ ਮੇਰੇ ਖ਼ੂਨ ਵਿਚ ਹੈ। ਮੈਂ ਅੱਜ ਜੋ ਵੀ ਹਾਂ, ਪੰਜਾਬੀ ਹੋਣ ਕਰਕੇ ਹਾਂ। ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂ। ਇਤਿਹਾਸ ਦੇ ਹਰ ਮੋੜ 'ਤੇ ਪੰਜਾਬੀਆਂ ਨੇ ਇਸ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਇਸ ਲਈ ਮੇਰੀ ਨਿਮਰਤਾ ਸਹਿਤ ਬੇਨਤੀ ਹੈ ਕਿ ਹਰ ਪੰਜਾਬੀ ਨੂੰ ਵੱਖਵਾਦੀ ਜਾਂ ਦੇਸ਼ ਵਿਰੋਧੀ ਕਹਿਣ ਤੋਂ ਗੁਰੇਜ਼ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੇਰਾ ਯਕੀਨੀ ਤੌਰ 'ਤੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਰਾਦਾ ਨਹੀਂ ਸੀ। ਮੇਰੇ 'ਤੇ ਲੱਗੇ ਦੋਸ਼ਾਂ ਨੇ ਮੈਨੂੰ ਡੂੰਘਾ ਪ੍ਰਭਾਵਤ ਕੀਤਾ ਹੈ ਪਰ ਜਿਵੇਂ ਕਿ ਮੇਰੇ ਗੁਰੂ ਨੇ ਮੈਨੂੰ "ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ" ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਨੇ ਮੈਨੂੰ ਸਿਖਾਇਆ ਹੈ ਕਿ ਨਾ ਡਰਨਾ ਹੈ ਤੇ ਨਾ ਹੀ ਕਿਸੇ ਦੇ ਡਰਾਵੇ ਵਿਚ ਆਉਣਾ ਹੈ, ਇਹੀ ਪੰਜਾਬੀਅਤ ਦਾ ਮੂਲ ਹੈ। ਮੈਂ ਸਖ਼ਤ ਮਿਹਨਤ ਕਰਦਾ ਰਹਾਂਗਾ। ਮੈਂ ਅਤੇ ਮੇਰੀ ਟੀਮ ਜਲਦੀ ਹੀ ਵਾਪਸ ਆਵਾਂਗੇ, ਇਕੱਠੇ ਅਤੇ ਮਜ਼ਬੂਤ ​​ਹੋ ਕੇ। ਵਾਹਿਗੁਰੂ ਮੇਹਰ ਕਰੇ, ਸਰਬੱਤ ਦਾ ਭਲਾ।"
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement