ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੇ ਅਪਣੀ ‘ਲਾਈਫ ਪਾਰਟਨਰ’ ਦਾ ਇੰਝ ਮਨਾਇਆ ਜਨਮਦਿਨ  
Published : Nov 22, 2019, 12:27 pm IST
Updated : Nov 22, 2019, 2:13 pm IST
SHARE ARTICLE
Dilpreet dhillon shares picture
Dilpreet dhillon shares picture

ਸਾਲ 2018 ‘ਚ ਵਿਆਹ ਦੇ ਪਵਿੱਤਰ ਰਿਸ਼ਤੇ ‘ਚ ਬੱਝੇ ਗਏ ਸਨ। 

ਜਲੰਧਰ: ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜੋ ਕਿ ਅੱਜ ਬਹੁਤ ਹੀ ਖ਼ੁਸ਼ ਨੇ ਕਿਉਂ ਅੱਜ ਉਨ੍ਹਾਂ ਦੀ ਪਤਨੀ ਅੰਬਰ ਧਾਲੀਵਾਲ ਦਾ ਜਨਮ ਦਿਨ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਹੈਪੀ ਬਰਥਡੇਅ ਅੰਬਰ ਧਾਲੀਵਾਲ’। ਦੱਸ ਦਈਏ ਦਿਲਪ੍ਰੀਤ ਢਿੱਲੋਂ ਤੇ ਅੰਬਰ ਧਾਲੀਵਾਲ ਦਰਸ਼ਕਾਂ ਵੱਲੋਂ ਇਸ ਤਸਵੀਰਾ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।  ਸਾਲ 2018 ‘ਚ ਵਿਆਹ ਦੇ ਪਵਿੱਤਰ ਰਿਸ਼ਤੇ ‘ਚ ਬੱਝੇ ਗਏ ਸਨ। 

PhotoPhotoਉਨ੍ਹਾਂ ਦੇ ਵਿਆਹ ਤੇ ਪੰਜਾਬੀ ਗਾਇਕ ਪਰਮੀਸ਼ ਵਰਮਾ, ਰੇਸ਼ਮ ਸਿੰਘ ਅਨਮੋਲ, ਗੋਲਡੀ ਤੇ ਸੱਤੇ, ਕਰਨ ਔਜਲਾ ਵਰਗੇ ਨਾਮੀ ਗਾਇਕਾਂ ਨੇ ਖੂਬ ਰੌਣਕਾਂ ਲਗਾਈਆਂ ਸਨ। ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੀ ਤਾਂ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ ਉਹ ਹਾਲ ਹੀ ‘ਚ ਪੰਜਾਬੀ ਫ਼ਿਲਮ ‘ਜੱਦੀ ਸਰਦਾਰ’ ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਏਨੀਂ ਦਿਨੀਂ ਉਹ ਆਪਣੀ ਅਗਲੀ ਵਾਲੀ ਫ਼ਿਲਮ ‘ਮੇਰਾ ਵਿਆਹ ਕਰਾਦੋ’ ਦੀ ਸ਼ੂਟਿੰਗ ਕਰ ਰਹੇ ਹਨ।

PhotoPhotoਉਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇਕ ਤੋਂ ਇਕ ਸੁਪਰਹਿੱਟ ਗੀਤ ਦਿਤੇ ਹਨ ਜਿਹਨਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ ਜਾਣਕਾਰੀ ਮੁਤਾਬਕ ‘ਗੁੰਡੇ ਨੰਬਰ 1’ ਗੀਤ ਨਾਲ ਰਾਤੋਂ-ਰਾਤ ਮਸ਼ਹੂਰ ਹੋਏ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਨੂੰ ਭੰਗੜੇ ਵਾਲੇ ਗੀਤ ਦੇਣ ਲਈ ਜਾਣਿਆ ਜਾਂਦਾ ਹੈ। ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਥੋੜ੍ਹੇ ਸਮੇਂ ‘ਚ ਹੀ ਪੰਜਾਬ ਦੇ ਨੌਜਵਾਨਾਂ ‘ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ। 

PhotoPhotoਜ਼ਿਕਰਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜਿਲੇ ਫਤਿਹਗੜ੍ਹ ਸਾਹਿਬ ਦੇ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਜਰਗ ਵਿੱਚ ਹੀ ਬੀਤਿਆ। ਉਨ੍ਹਾਂ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ। ਇਨ੍ਹਾਂ ਦਿਨੀਂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਕਈ ਗਾਇਕਾਂ ਨੇ ਧਮਾਲਾ ਪਾਈਆ ਹੋਈਆ ਹਨ।

Dilpreet Dhillon and his wife Dilpreet Dhillon and his wife ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਤੋਂ ਇਲਾਵਾ ਅਦਾਕਾਰੀ ‘ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ। ਸਕੂਲੀ ਸਮੇਂ ‘ਚ ਦਿਲਪ੍ਰੀਤ ਨਾਮੀ ਗਾਇਕ ਸੁਰਜੀਤ ਸਿੰਘ ਬਿੰਦਰਅੱਖੀਆ ਦੇ ਗੀਤ ਗਾਉਂਦੇ ਹੁੰਦੇ ਸਨ। ਦਿਲਪ੍ਰੀਤ ਢਿੱਲੋਂ ਨੇ ਗਾਇਕੀ ਦੀ ਸ਼ੁਰੂਆਤ ‘ਗੁੰਡੇ’ ਗੀਤ ਨਾਲ ਕੀਤੀ ਸੀ, ਜੋ ਲੋਕਾਂ ਨੂੰ ਖੂਬ ਪਸੰਦ ਆਇਆ ਸੀ। ਇਸ ਗੀਤ ਨੂੰ ਦਿਲਪ੍ਰੀਤ ਢਿੱਲੋਂ ਨੇ ਕਾਫੀ ਸੁੱਚਜੇ ਢੰਗ ਨਾਲ ਗਾਇਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement