
ਕੰਵਰ ਗਰੇਵਾਲ ਇਨ੍ਹੀਂ ਦਿਨੀਂ ਵਿਦੇਸ਼ ਦੌਰੇ ’ਤੇ ਹਨ
Kanwar Grewal's mother passes away: ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਦਰਅਸਲ ਗਾਇਕ ਦੇ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਮਾਤਾ ਲੰਬੇ ਸਮੇਂ ‘ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਨੇ ਦਮ ਤੋੜ ਦਿਤਾ।
ਦੱਸ ਦੇਈਏ ਕਿ ਕੰਵਰ ਗਰੇਵਾਲ ਇਨ੍ਹੀਂ ਦਿਨੀਂ ਵਿਦੇਸ਼ ਦੌਰੇ ’ਤੇ ਹਨ। ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਉਹ ਪੰਜਾਬ ਲਈ ਰਵਾਨਾ ਹੋ ਗਏ ਹਨ। ਕੰਵਰ ਗਰੇਵਾਲ ਦੇ ਇਥੇ ਪਹੁੰਚਣ ਤੋਂ ਬਾਅਦ ਹੀ ਉਨ੍ਹਾਂ ਦੇ ਮਾਤਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
(For more news apart from Kanwar Grewal's mother passes away, stay tuned to Rozana Spokesman)