ਦਹਾਕਾ ਪਹਿਲਾਂ ਉਹ 'ਪੇਪਰ ਤੇ ਪਿਆਰ' ਕੈਸੇਟ ਨਾਲ ਹੋਏ ਸਨ ਚਰਚਿਤ
Punjabi Singer Harman Sidhu Death: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਨੌਜਵਾਨ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ 40 ਸਾਲਾਂ ਦੇ ਸਨ। ਉਹ ਬੀਤੀ ਰਾਤ ਕਿਸੇ ਕੰਮ ਲਈ ਮਾਨਸਾ ਆਏ ਸਨ ਅਤੇ ਕੰਮ ਖ਼ਤਮ ਕਰਨ ਤੋਂ ਬਾਅਦ ਆਪਣੇ ਪਿੰਡ ਖਿਆਲਾ ਵਾਪਸ ਜਾ ਰਹੇ ਸਨ। ਇਸ ਦੌਰਾਨ ਕਾਰ ਟਰੱਕ ਨਾਲ ਟਕਰਾ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਹਰਮਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸ ਦੇਈਏ ਕਿ ਦਹਾਕਾ ਪਹਿਲਾਂ ਉਹ 'ਪੇਪਰ ਤੇ ਪਿਆਰ' ਕੈਸੇਟ ਨਾਲ ਚਰਚਿਤ ਹੋਏ ਸਨ ਅਤੇ ਉਨ੍ਹਾਂ ਦੇ ਕਈ ਗੀਤ ਮਕਬੂਲ ਹੋਏ ਹਨ।
