
ਆਪਣੇ ਗੀਤਾਂ ਦੇ ਨਾਲ ਥੋੜੇ ਹੀ ਸਮੇਂ ਵਿਚ ਵੱਡੀ ਪਹਿਚਾਣ ਬਣਾਉਣ ਵਾਲੇ ਗਾਇਕ ਸਿੱਧੂ ਮੂਸੇਵਾਲਾ ਹੁਣ ਪੰਚਾਇਤੀ ਚੋਣਾਂ ਲਈ ਡੱਟ ਗਏ ਹਨ ਅਤੇ ਆਪਣੇ...
ਬਠਿੰਡਾ (ਭਾਸ਼ਾ) : ਆਪਣੇ ਗੀਤਾਂ ਦੇ ਨਾਲ ਥੋੜੇ ਹੀ ਸਮੇਂ ਵਿਚ ਵੱਡੀ ਪਹਿਚਾਣ ਬਣਾਉਣ ਵਾਲੇ ਗਾਇਕ ਸਿੱਧੂ ਮੂਸੇਵਾਲਾ ਹੁਣ ਪੰਚਾਇਤੀ ਚੋਣਾਂ ਲਈ ਡੱਟ ਗਏ ਹਨ ਅਤੇ ਆਪਣੇ ਪਿਤਾ ਨੂੰ ਪਿੰਡ ਦਾ ਸਰਪੰਚ ਬਣਾਉਣ ਲਈ ਜੋਰਸ਼ੋਰਾਂ ਨਾਲ ਪ੍ਰਚਾਰ ਕਰ ਰਹੇ ਹਨ। ਦਰਅਸਲ ਸਿੱਧੂ ਮੂਸੇਵਾਲਾ ਦੇ ਪਿਤਾ ਪੰਚਾਇਤੀ ਚੋਣ ਲੜ ਰਹੇ ਹਨ ਅਤੇ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਸਿੱਧੂ ਮੂਸੇਵਾਲਾ ਆਪਣੇ ਪਿੰਡ ਦੇ ਨਿਵਾਸੀਆਂ ਦਾ ਮੁਸ਼ਕਿਲਾਂ ਨੂੰ ਖਤਮ ਕਰਨ ਦਾ ਦਾਅਵਾ ਕਰਦੇ ਦਿਖਾਈ ਦਿੱਤੇ
ਇਸ ਚੋਣ ਪ੍ਰਚਾਰ ਦੌਰਾਨ ਸਭ ਤੋਂ ਵੱਡੀ ਗੱਲ ਇਹ ਸਾਹਮਣੇ ਆਈ ਕਿ ਭੜਕਾਊ ਗੀਤ ਗਾਉਣ ਵਾਲਾ ਗਾਇਕ ਸਿੱਧੂ ਮੂਸੇਵਾਲਾ ਆਪਣੇ ਪਿੰਡ ਵਾਸੀਆਂ ਨੂੰ ਸ਼ਰਾਬ ਅਤੇ ਹੋਰ ਨਸ਼ਿਆਂ ਦਾ ਬਾਇਕਾਟ ਕਰ ਵੋਟ ਪਾਉਣ ਦੀ ਅਪੀਲ ਕਰ ਰਿਹਾ ਹੈ, ਜਿਸਦੀ ਕਿ ਲੋਕਤੰਤਰ ਨੂੰ ਕਾਇਮ ਰੱਖਣ ਲਈ ਬਹੁਤ ਜਰੂਰਤ ਹੈ।