Sidhu Moosewala New Song: ਸਿੱਧੂ ਮੂਸੇਵਾਲਾ ਨੇ ਮੁੜ ਪਾਈ ਧੱਕ, 'LOCK' ਗੀਤ ਹੋਇਆ ਰਿਲੀਜ਼
Published : Jan 23, 2025, 9:30 am IST
Updated : Jan 23, 2025, 10:59 am IST
SHARE ARTICLE
Sidhu Moosewala New Song lock released News in punjabi
Sidhu Moosewala New Song lock released News in punjabi

Sidhu Moosewala New Song: ਗੀਤ ਨੂੰ ਰਿਲੀਜ਼ ਦੇ 30 ਮਿੰਟਾਂ ਦੇ ਅੰਦਰ ਹੀ 5 ਲੱਖ ਵਿਊਜ਼ ਮਿਲ ਗਏ

Sidhu Moosewala New Song lock released News in punjabi : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫ਼ੈਨਸ ਲਈ ਵੱਡੀ ਖੁਸ਼ਖਬਰੀ ਹੈ। ਅੱਜ ਗਾਇਕ ਦਾ ਨਵਾਂ ਗੀਤ ਲਾਕ ਰਿਲੀਜ਼ ਹੋ ਗਿਆ ਹੈ। ਗਾਇਕ ਦੀ ਮੌਤ ਮਗਰੋਂ ਉਨ੍ਹਾਂ ਦਾ ਨੌਵਾਂ ਗੀਤ ਹੈ। ਮੂਸੇਵਾਲਾ ਦੇ ਨਵੇਂ ਗੀਤ ਨੇ ਧੱਕ ਪਾ ਦਿਤੀ ਹੈ। ਮਰਹੂਮ ਗਾਇਕ ਦਾ ਸਾਲ 2025 ਦਾ ਇਹ ਪਹਿਲਾ ਗੀਤ ਹੈ। 

 ਇਸ ਦੇ ਨਾਲ ਹੀ ਗੀਤ ਨੂੰ ਰਿਲੀਜ਼ ਦੇ 30 ਮਿੰਟਾਂ ਦੇ ਅੰਦਰ ਹੀ 5 ਲੱਖ ਵਿਊਜ਼ ਮਿਲ ਗਏ ਹਨ। ਇਹ ਗੀਤ ਸਿੱਧੂ ਮੂਸੇਵਾਲਾ ਦਾ ਇਸ ਸਾਲ ਦਾ ਪਹਿਲਾ ਗੀਤ ਹੈ। ਉਸ ਦੀ ਮੌਤ ਤੋਂ ਬਾਅਦ ਕੁੱਲ 9 ਗੀਤ ਰਿਲੀਜ਼ ਹੋ ਚੁੱਕੇ ਹਨ। ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਇੱਕ ਹੀਰੋ ਵਾਂਗ ਨਜ਼ਰ ਆ ਰਹੇ ਹਨ। ਸਿੱਧੂ ਮੂਸੇਵਾਲਾ ਦੀ ਤਸਵੀਰ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਵਿੱਚ ਨਜ਼ਰ ਆ ਰਹੀ ਹੈ।

'ਲਾਕ' ਗੀਤ ਦਾ ਪ੍ਰੋਡਕਸ਼ਨ ਮਸ਼ਹੂਰ ਮਿਊਜ਼ਿਕ ਪ੍ਰੋਡਕਸ਼ਨ ਕੰਪਨੀ ਦ ਕਿਡ ਨੇ ਕੀਤਾ ਹੈ। ਕਿਡ ਕੰਪਨੀ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਕਈ ਹਿੱਟ ਗੀਤ ਤਿਆਰ ਕਰ ਚੁੱਕੀ ਹੈ। ਇਸ ਗੀਤ ਦਾ ਵੀਡੀਓ ਨਵਕਰਨ ਬਰਾੜ ਨੇ ਡਾਇਰੈਕਟ ਕੀਤਾ ਹੈ। ਇਸ ਗੀਤ ਦਾ ਪੋਸਟਰ ਦੋਵਾਂ ਦੇ ਆਫੀਸ਼ੀਅਲ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ।

ਸਿੱਧੂ ਮੂਸੇਵਾਲਾ ਨੇ ਆਪਣੇ ਸੰਗੀਤ ਅਤੇ ਬੋਲਣ ਦੇ ਅੰਦਾਜ਼ ਨਾਲ ਪੰਜਾਬੀ ਸੰਗੀਤ ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ। ਉਸ ਦੀ ਸ਼਼ਖ਼ਸੀਅਤ ਅਤੇ ਗੀਤਾਂ ਨੇ ਲੱਖਾਂ ਦਿਲਾਂ ਨੂੰ ਛੂਹ ਲਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਗੀਤਾਂ ਦੀ ਲੋਕਪ੍ਰਿਅਤਾ ਘੱਟ ਨਹੀਂ ਹੋਈ ਹੈ ਅਤੇ ਪ੍ਰਸ਼ੰਸਕ ਹਰ ਨਵੇਂ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ ਨੂੰ ਲਾਰੈਂਸ ਗੈਂਗ ਦੇ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਉਦੋਂ ਤੋਂ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਜਦੋਂ ਵੀ ਉਨ੍ਹਾਂ ਦਾ ਕੋਈ ਨਵਾਂ ਗੀਤ ਸਾਹਮਣੇ ਆਉਂਦਾ ਹੈ ਤਾਂ ਪ੍ਰਸ਼ੰਸਕਾਂ ਨੂੰ ਲੱਗਦਾ ਹੈ ਕਿ 'ਸਿੱਧੂ ਵਾਪਸ ਆ ਗਿਆ ਹੈ'।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement