Jazzy B Song News: ਜੈਜ਼ੀ ਬੀ ਦੇ ਨਵੇਂ ਗੀਤ ਨੂੰ ਲੈ ਕੇ ਹੋਇਆ ਛਿੜਿਆ ਵਿਵਾਦ, ਲੋਕ ਗੁੱਸੇ ਵਿਚ ਸਾੜ ਰਹੇ ਪੁਤਲੇ
Published : Mar 23, 2024, 9:29 am IST
Updated : Mar 23, 2024, 9:29 am IST
SHARE ARTICLE
Jazzy B new song Controversy News in punjabi
Jazzy B new song Controversy News in punjabi

Jazzy B Song News: ਕਿਹਾ-ਔਰਤਾਂ ਅਤੇ ਪੰਜਾਬੀ ਸੱਭਿਆਚਾਰ ਨੂੰ ਕੀਤਾ ਬਦਨਾਮ

Jazzy B new song Controversy News in punjabi : ਪੰਜਾਬੀ ਗਾਇਕ ਜੈਜ਼ੀ ਬੀ ਦੇ ਨਵੇਂ ਗੀਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਬਰਨਾਲਾ ਵਿਚ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਗਾਇਕ ਜੈਜ਼ੀ ਬੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 10 ਮਾਰਚ ਨੂੰ ਰਿਲੀਜ਼ ਹੋਣ ਵਾਲੇ ਜੈਜ਼ੀ ਬੀ ਦੇ ਗੀਤ 'ਮੜਕ ਸ਼ੌਕੀਨਾਂ ਦੀ ਤੂੰ ਵੀ ਜਾਣਦੀ ਭੇਡੇ' ਦਾ ਕਿਸਾਨ ਸੰਗਠਨਾਂ ਨੇ ਵਿਰੋਧ ਕੀਤਾ ਹੈ।

ਇਹ ਵੀ ਪੜ੍ਹੋ: Moscow Attack News: ਰੂਸ ਦੀ ਰਾਜਧਾਨੀ ਮਾਸਕੋ 'ਚ ਅਤਿਵਾਦੀ ਹਮਲਾ, 60 ਲੋਕਾਂ ਦੀ ਮੌਤ, 100 ਤੋਂ ਵੱਧ ਲੋਕ ਜ਼ਖ਼

ਉਨ੍ਹਾਂ 'ਤੇ ਔਰਤਾਂ ਲਈ 'ਭੇਡ' ਸ਼ਬਦ ਦੀ ਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਇਸ ਨੂੰ ਔਰਤਾਂ ਅਤੇ ਪੰਜਾਬੀ ਸੱਭਿਆਚਾਰ ਦੀ ਬਦਨਾਮੀ ਕਰਾਰ ਦਿਤਾ | ਪ੍ਰਦਰਸ਼ਨਕਾਰੀਆਂ ਨੇ ਜੈਜ਼ੀ ਬੀ ਨੂੰ ਕਾਨੂੰਨੀ ਨੋਟਿਸ ਭੇਜਣ ਦੀ ਚਿਤਾਵਨੀ ਦਿੰਦੇ ਹੋਏ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਉਣ ਦਾ ਵੀ ਦਾਅਵਾ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 8 ਮਾਰਚ ਨੂੰ ਵਿਸ਼ਵ ਭਰ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਵਜੋਂ ਮਨਾਇਆ ਗਿਆ। ਇਸ ਦੇ ਨਾਲ ਹੀ 10 ਮਾਰਚ ਨੂੰ ਇਕ ਪੰਜਾਬੀ ਗਾਇਕ ਜੈਜ਼ੀ ਦਾ ਇਕ ਗੀਤ ਰਿਲੀਜ਼ ਹੋਇਆ ਸੀ, ਜਿਸ ਵਿਚ ਉਸ ਨੇ ਔਰਤਾਂ ਪ੍ਰਤੀ ਬਹੁਤ ਹੀ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ।

ਇਹ ਵੀ ਪੜ੍ਹੋ: Punjab News : ਹਿਮਾਚਲ 'ਚ ਪੰਜਾਬ ਦੇ 3 ਨੌਜਵਾਨਾਂ ਦੀ ਮੌਤ, ਖੱਡ 'ਚ ਡਿੱਗੀ ਜੀਪ  

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਗਾਇਕ ਜੈਜ਼ੀ ਬੀ ਦਾ ਗੀਤ 'ਮੜਕ ਸ਼ੌਕੀਨਾਂ ਦੀ ਤੂੰ ਕੀ ਜਾਣਦੀ ਹੈ ਭੇਡੇ' ਰਿਲੀਜ਼ ਹੋਇਆ। ਜਿਸ ਵਿੱਚ ਔਰਤਾਂ ਲਈ ਭੇਡ ਸ਼ਬਦ ਵਰਤਿਆ ਗਿਆ ਹੈ, ਜੋ ਕਿ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਅਜਿਹੇ 'ਚ ਔਰਤਾਂ ਦਾ ਜਨਤਕ ਤੌਰ 'ਤੇ ਇਸ ਸ਼ਬਦ ਦੀ ਵਰਤੋਂ ਕਰਨਾ ਬੇਹੱਦ ਇਤਰਾਜ਼ਯੋਗ ਹੈ। ਜਿਸ ਕਾਰਨ ਉਨ੍ਹਾਂ ਦੀ ਜਥੇਬੰਦੀ ਵਲੋਂ ਗਾਇਕ ਜੈਜ਼ੀ ਬੀ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪ੍ਰਦਰਸ਼ਨਕਾਰੀਆਂ ਨੇ ਪੰਜਾਬੀ ਬੁੱਧੀਜੀਵੀਆਂ ਅਤੇ ਸੱਭਿਆਚਾਰ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਬੰਧੀ ਅੱਗੇ ਆਉਣ ਅਤੇ ਇਸ ਗੀਤ ’ਤੇ ਇਤਰਾਜ਼ ਕਰਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਗਾਇਕ ਜੈਜ਼ੀ ਬੀ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਜੈਜ਼ੀ ਬੀ ਦੇ ਇਸ ਗੀਤ ਨੂੰ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। ਇਸ ਸਬੰਧੀ ਰਾਸ਼ਟਰੀ ਅਤੇ ਰਾਜ ਮਹਿਲਾ ਕਮਿਸ਼ਨ ਨੂੰ ਵੀ ਸ਼ਿਕਾਇਤ ਭੇਜੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਗੀਤ 'ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਵੀ ਕੀਤੀ।
 

(For more news apart from 'Jazzy B new song Controversy News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM

ਕੀ khaira ਤੋਂ ਬਿਨਾਂ Sangrur ਲਈ Congressਨੂੰ ਨਹੀਂ ਮਿਲਿਆ ਹੋਰ Leader? ਸੁਖਪਾਲ ਖਹਿਰਾ ਨੂੰ ਨਰਿੰਦਰ ਭਰਾਜ ਨੇ..

27 Apr 2024 8:53 AM

'Majithia ਦੇ ਠੇਕੇ ਤੋਂ ਨਹੀਂ ਖਰੀਦੀ ਦਾਰੂ ਦੀ ਪੇਟੀ ਤਾਂ ਕਰਕੇ ਫ਼ੋਟੋ ਪਾਈ' - Ashok Parashar Pappi ਨੇ ਖੜਕਾਇਆ..

27 Apr 2024 8:19 AM
Advertisement