
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਚਲਦਿਆਂ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਸਿੱਧੂ ਮੂਸੇਵਾਲੇ ਦਾ ਵਿਰੋਧ .
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਚਲਦਿਆਂ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਸਿੱਧੂ ਮੂਸੇਵਾਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਪਿੰਡ ਮੂਸੇਵਾਲਾ ਦੇ ਲੋਕ ਸਿੱਧੂ ਮੂਸੇਵਾਲੇ ਦੇ ਹੱਕ ਵਿਚ ਖੜ੍ਹੇ ਹੋ ਗਏ ਹਨ। ਲੋਕਾਂ ਨੇ ਸਿੱਧੂ ਦਾ ਸਮਰਥਨ ਕਰਦੇ ਹੋਏ ਆਖਿਆ ਕਿ ਗਾਇਕ ਦਾ ਪੂਰਾ ਪਰਿਵਾਰ ਗੁਰਸਿੱਖ ਹੈ।
Mai Bhago line in song, Sidhu Moose Wala
ਉਹ ਕਦੇ ਵੀ ਸਿੱਖੀ ਦੇ ਵਿਰੁੱਧ ਨਹੀਂ ਜਾ ਸਕਦਾ ਇਸ ਲਈ ਇਸ ਮਾਮਲੇ ਨੂੰ ਜ਼ਿਆਦਾ ਤੂਲ ਨਾ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਸਿੱਧੂ ਮੂਸੇਵਾਲਾ ਅਤੇ ਉਸ ਦੇ ਪੂਰੇ ਪਰਿਵਾਰ ਨੇ ਇਸ ਗੀਤ ਨੂੰ ਲੈ ਕੇ ਮੁਆਫ਼ੀ ਵੀ ਮੰਗ ਲਈ ਹੈ ਇਸ ਲਈ ਉਸ ਨੂੰ ਮੁਆਫ਼ ਕਰ ਦੇਣਾ ਚਾਹੀਦਾ ਹੈ।
Mai Bhago line in song, Sidhu Moose Wala
ਦੱਸ ਦਈਏ ਕਿ ਸਿੱਧੂ ਮੂਸੇਵਾਲੇ ਨੇ 'ਅਣਬ ਮੁਟਿਆਰਾਂ' ਫਿਲਮ ਲਈ ਗਾਏ ਇਕ ਗੀਤ 'ਜੱਟੀ ਜਿਊਣੇ ਮੌੜ ਦੀ ਬੰਦੂਕ ਵਰਗੀ' ਵਿਚ ਸਿੱਖ ਕੌਮ ਦੀ ਮਹਾਨ ਔਰਤ ਮਾਈ ਭਾਗੋ ਦੇ ਨਾਮ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਸੀ। ਜਿਸ ਮਗਰੋਂ ਸਿੱਖ ਜਥੇਬੰਦੀਆਂ ਵੱਲੋਂ ਉਸ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਕੁੱਝ ਥਾਵਾਂ 'ਤੇ ਸਿੱਧੂ ਮੂਸੇਵਾਲੇ ਵਿਰੁਧ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਗਈਆਂ ਪਰ ਦੇਖਣਾ ਹੋਵੇਗਾ ਕਿ ਸੰਗਤ ਇਸ ਮਾਮਲੇ ਵਿਚ ਸਿੱਧੂ ਮੂਸੇਵਾਲੇ ਨੂੰ ਮੁਆਫ਼ ਕਰਦੀ ਐ ਜਾਂ ਨਹੀਂ?
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ