ਅਜੋਕੀ ਪੀੜ੍ਹੀ ਨੂੰ ਪੰਜਾਬੀ ਸਿਨੇਮਾਂ ਦੇ ਇਤਿਹਾਸ ਤੋਂ ਜਾਣੂ ਕਰਵਾਉਂਦੀ ਕਿਤਾਬ ਰਿਲੀਜ਼
Published : Nov 23, 2019, 12:08 pm IST
Updated : Nov 23, 2019, 12:08 pm IST
SHARE ARTICLE
Charanjit channi unveils bhim raj garg s book the illustrated history
Charanjit channi unveils bhim raj garg s book the illustrated history

ਇਹ ਕਿਤਾਬ ਆਉਣ ਵਾਲੀਆਂ ਨਸਲਾਂ ਨੂੰ ਪੰਜਾਬੀ ਸਿਨੇਮਾ ਦੇ ਇਤਿਹਾਸ ਬਾਰੇ ਜਾਣੂ ਕਰਵਾਉਣ 'ਚ ਮੀਲ ਦਾ ਪੱਥਰ ਸਾਬਿਤ ਹੋਵੇਗੀ।

ਚੰਡੀਗੜ੍ਹ: ਪੰਜਾਬੀ ਸਿਨੇਮਾ ਦਾ ਇਤਿਹਾਸ ਹੁਣ ਤੱਕ ਬੇਹੱਦ ਸ਼ਾਨਦਾਰ ਰਿਹਾ ਹੈ। ਵੰਡ ਤੋਂ ਪਹਿਲਾਂ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਪੰਜਾਬੀ ਸਿਨੇਮਾ ਨੇ ਇਸ ਖਿੱਤੇ ਦੇ ਲੋਕਾਂ ਦੇ ਰਹਿਣ-ਸਹਿਣ ਅਤੇ ਸਮਾਜਿਕ ਤੇ ਆਰਥਿਕ ਪਹਿਲੂਆਂ ਨੂੰ ਦੁਨੀਆ ਦੇ ਸਾਹਮਣੇ ਲਿਆਉਣ 'ਚ ਅਹਿਮ ਭੂਮਿਕਾ ਨਿਭਾਈ ਹੈ। ਅਜੋਕੇ ਸਮੇਂ 'ਚ ਸਮੇਂ ਦਾ ਹਾਣੀ ਬਣਦਾ ਹੋਇਆ ਪੰਜਾਬੀ ਸਿਨੇਮਾ ਤਕਨੀਕੀ ਸੂਝ-ਬੂਝ ਅਤੇ ਮੁਹਾਰਤ ਨਾਲ ਮੱਲਾਂ ਮਾਰ ਰਿਹਾ ਹੈ।

PhotoPhotoਇਹ ਵਿਚਾਰ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਪ੍ਰੈੱਸ ਕਲੱਬ ਵਿਖੇ ਪ੍ਰਗਟ ਕੀਤੇ। ਉਹ ਉੱਘੇ ਫਿਲਮ ਇਤਿਹਾਸਕਾਰ ਭੀਮ ਰਾਜ ਗਰਗ ਵੱਲੋਂ ਲਿਖੀ ਕਿਤਾਬ 'ਦਿ ਇਲਸਟ੍ਰੇਟਿਡ ਹਿਸਟਰੀ ਆਫ ਪੰਜਾਬੀ ਸਿਨੇਮਾ-1935-1985' ਦੇ ਅੰਗਰੇਜ਼ੀ ਐਡੀਸ਼ਨ ਦੇ ਨਾਰਥ ਜ਼ੋਨ ਫਿਲਮ ਐਂਡ ਟੀ. ਵੀ. ਆਰਟਿਸਟਸ ਐਸੋਸੀਏਸ਼ਨ ਵੱਲੋਂ ਕਰਵਾਏ ਘੁੰਡ ਚੁਕਾਈ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ।

PhotoPhotoਉਨ੍ਹਾਂ ਕਿਹਾ ਕਿ ਇਹ ਕਿਤਾਬ ਆਉਣ ਵਾਲੀਆਂ ਨਸਲਾਂ ਨੂੰ ਪੰਜਾਬੀ ਸਿਨੇਮਾ ਦੇ ਇਤਿਹਾਸ ਬਾਰੇ ਜਾਣੂ ਕਰਵਾਉਣ 'ਚ ਮੀਲ ਦਾ ਪੱਥਰ ਸਾਬਿਤ ਹੋਵੇਗੀ। ਉਨਾਂ ਕਿਹਾ ਕਿ ਪੰਜਾਬੀ ਸਿਨੇਮੇ ਵਿੱਚ ਬੀਤੇ ਸਮੇਂ ਦੇ ਮੁਕਾਬਲੇ ਹੁਣ ਕਾਫ਼ੀ ਤਬਦੀਲੀਆਂ ਆ ਗਈਆਂ ਹਨ ਅਤੇ ਫਿਲਮਕਾਰਾਂ ਵੱਲੋਂ ਦਲੇਰਾਨਾ ਕਦਮ ਚੁੱਕਦੇ ਹੋਏ ਲੀਕ ਤੋਂ ਹਟ ਕੇ ਫਿਲਮਾਂ ਬਣਾਈਆਂ ਜਾ ਰਹੀਆਂ ਹਨ, ਜੋ ਕਿ ਇੱਕ ਸੁਚੱਜਾ ਕਦਮ ਹੈ।

PhotoPhoto ਚੰਨੀ ਨੇ ਨਾਰਥ ਜ਼ੋਨ ਫਿਲਮ ਐਂਡ ਟੀ.ਵੀ. ਆਰਟਿਸਟਸ ਐਸੋਸੀਏਸ਼ਨ ਨੂੰ ਪੰਜਾਬੀ ਭਾਸ਼ਾ, ਸੱਭਿਆਚਾਰ ਨੂੰ ਪ੍ਰਮੋਟ ਕਰਨ ਹਿੱਤ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।  ਸ. ਚੰਨੀ ਨੇ ਕਿਹਾ ਕਿ ਜਾਰੀ ਕੀਤੀ ਗਈ ਪੁਸਤਕ ਵਿਚਲਾ ਕਾਰਜ ਵਡਮੁੱਲਾ ਹੈ ਅਤੇ ਇਸਦੀ ਸਾਹਿਤਕ ਕੀਮਤ ਕਰਕੇ ਇਸਨੂੰ ਸੂਬੇ ਦੇ ਸਕੂਲਾਂ, ਕਾਲਜਾਂ ਅਤੇ ਯੂਟੀਵਰਸਿਟੀਆਂ ਦੀਆਂ ਲਾਇਬ੍ਰੇਰੀਆਂ ’ਚ ਸ਼ਾਮਲ ਕਰਨ ਦਾ ਉਪਰਾਲਾ ਵੀ ਕੀਤਾ ਜਾਵੇਗਾ।

PhotoPhotoਉਨਾਂ ਲੇਖਕ ਨੂੰ ਇਸ ਪੁਸਤਕ ਲਿਖਣ ’ਦੇ ਵਧਾਈ ਦਿੰਦਿਆਂ ਕਿਹਾ ਕਿ ਉਨਾਂ ਵੱਲੋਂ ਪਿਛਲੇ 36 ਸਾਲਾਂ ਤੋਂ ਆਰੰਭਿਆ ਕਾਰਜ ਸ਼ਲਾਘਾਯੋਗ ਹੈ। ਇਸ ਮੌਕੇ ਸੰਬੋਧਨ ਕਰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਨੇ ਚੰਨੀ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਸਿਨੇਮੇ ਨੂੰ ਉਤਾਂਹ ਵੱਲ ਲੈ ਕੇ ਜਾਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸੂਬਾ ਸਰਕਾਰ ਇਸ ਕੋਸ਼ਿਸ਼ ’ਚ ਅਹਿਮ ਰੋਲ ਅਦਾ ਕਰ ਸਕਦੀ ਹੈ।

ਮੁੱਖ ਮਹਿਮਾਨ ਅਤੇ ਬਾਕੀ ਮਹਿਮਾਨਾਂ ਦਾ ਧੰਨਵਾਦ ਫ਼ਿਲਮ ਅਦਾਕਾਰ ਯੋਗਰਾਜ ਸਿੰਘ ਵੱਲੋਂ ਕੀਤਾ ਗਿਆ। ਚੰਨੀ ਨੇ ਨਾਰਥ ਜ਼ੋਨ ਫਿਲਮ ਐਂਡ ਟੀ. ਵੀ. ਆਰਟਿਸਟਸ ਐਸੋਸੀਏਸ਼ਨ ਨੂੰ ਪੰਜਾਬੀ ਭਾਸ਼ਾ, ਸੱਭਿਆਚਾਰ ਨੂੰ ਪ੍ਰਮੋਟ ਕਰਨ ਹਿੱਤ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਲੇਖਕ ਭੀਮ ਰਾਜ ਗਰਗ ਅਤੇ ਮਨਦੀਪ ਸਿੱਧੂ, ਵਿਜੇ ਟੰਡਨ, ਨਿਰਮਲ ਰਿਸ਼ੀ, ਸਰਦਾਰ ਸੋਹੀ, ਬੀ. ਐੱਨ. ਸ਼ਰਮਾ, ਗੁਰਪ੍ਰੀਤ ਕੌਰ ਭੰਗੂ ਅਤੇ ਜਪੁਜੀ ਖਹਿਰਾ ਸਮੇਤ ਪੰਜਾਬੀ ਫ਼ਿਲਮ ਉਦਯੋਗ ਨਾਲ ਜੁੜੀਆਂ ਨਾਮੀ ਹਸਤੀਆਂ ਮੌਜੂਦ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement