Jee Ve Sohneya Jee Movie : "ਜੀ ਵੇ ਸੋਹਣਿਆ ਜੀ" ਦਾ ਪਹਿਲਾ ਪੋਸਟਰ ਆਇਆ ਸਾਹਮਣੇ, 16 ਫਰਵਰੀ ਨੂੰ ਰਿਲੀਜ਼ ਹੋਵੇਗੀ ਫਿਲਮ
Published : Jan 24, 2024, 11:16 am IST
Updated : Jan 24, 2024, 11:51 am IST
SHARE ARTICLE
Jee Ve Sohneya Jee Movie first poster came out news in punjabi
Jee Ve Sohneya Jee Movie first poster came out news in punjabi

Jee Ve Sohneya Jee Movie : ਸਿਮੀ ਚਾਹਲ ਅਤੇ ਇਮਰਾਨ ਅੱਬਾਸ ਮੁੱਖ ਭੂਮਿਕਾ ਵਿੱਚ ਦਿਖਾਈ ਦੇਣਗੇ

Jee Ve Sohneya Jee Movie first poster came out news in punjabi : ਪਿਆਰ ਤੇ ਰੋਮਾਂਸ ਦਾ ਮਹੀਨਾ ਆ ਗਿਆ ਹੈ ਤੇ ਪੰਜਾਬੀ ਇੰਡਸਟਰੀ ਦੇ ਲਈ ਵੀ ਇੱਕ ਸਰਪ੍ਰਾਈਜ਼ ਪੇਸ਼ ਹੋਣ ਜਾ ਰਿਹਾ ਹੈ ਕਿਉਂਕਿ ਨਵੀਂ ਪੰਜਾਬੀ ਫਿਲਮ "ਜੀ ਵੇ ਸੋਹਣਿਆ ਜੀ" ਦਾ ਪਹਿਲਾ ਪੋਸਟਰ ਸਭ ਦੇ ਸਾਹਮਣੇ ਆ ਚੁੱਕਿਆ ਹੈ। ਫਿਲਮ ਨੂੰ ਯੂ ਐਂਡ ਆਈ ਫਿਲਮਜ਼ ਅਤੇ ਵੀ.ਐੱਚ ਐਂਟਰਟੇਨਮੈਂਟ ਦੁਆਰਾ ਪੇਸ਼ ਕੀਤਾ ਗਿਆ ਹੈ ਜਿਸ ਵਿਚ ਦਰਸ਼ਕਾਂ ਨੂੰ ਸਿਮੀ ਚਾਹਲ ਅਤੇ ਇਮਰਾਨ ਅੱਬਾਸ ਮੁੱਖ ਭੂਮਿਕਾ ਵਿੱਚ ਦਿਖਾਈ ਦੇਣਗੇ।

ਫਿਲਮ ਪ੍ਰਤਿਭਾਸ਼ਾਲੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ ਅਤੇ ਡਾ. ਪ੍ਰਭਜੋਤ ਸਿੱਧੂ ਤੇ ਸਰਲਾ ਰਾਣੀ ਦੁਆਰਾ ਸਹਿ-ਨਿਰਮਾਤ ਹੈ। ਫਿਲਮ ਨੂੰ ਦੂਰਦਰਸ਼ੀ ਥਾਪਰ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਹੈ। "ਜੀ ਵੇ ਸੋਹਣਿਆ ਜੀ ਦਾ ਸੰਗੀਤ ਯੂ ਐਂਡ ਆਈ ਮਿਊਜ਼ਿਕ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ।"

ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ ਅਤੇ ਪ੍ਰਭਜੋਤ ਸਿੱਧੂ ਨੇ ਸਾਂਝੇ ਤੌਰ 'ਤੇ ਪ੍ਰਗਟ ਕੀਤਾ, "ਜੀ ਵੇ ਸੋਹਣਿਆ ਜੀ ਪਿਆਰ ਦੀ ਕਹਾਣੀ ਹੈ, ਅਤੇ ਅਸੀਂ ਰੋਮਾਂਸ ਦੀ ਇਸ ਮਨਮੋਹਕ ਕਹਾਣੀ ਨੂੰ ਦਰਸ਼ਕਾਂ ਤੱਕ ਪਹੁੰਚਾਉਣ ਲਈ ਬਹੁਤ ਖੁਸ਼ ਹਾਂ। ਇਹ ਰੋਮਾਂਸ ਦਾ ਜਸ਼ਨ ਹੈ, ਜਿਸ ਨੂੰ ਬਹੁਤ ਹੀ ਖੂਬਸੂਰਤੀ ਨਾਲ ਫਿਲਮ ਦੇ ਰੂਪ ਵਿੱਚ ਦਰਸਾਇਆ ਹੈ। ਸਾਡੀ ਪ੍ਰਤਿਭਾਸ਼ਾਲੀ ਕਾਸਟ ਅਤੇ ਸਾਥੀਆਂ ਨੇ ਪੂਰੀ ਮਿਹਨਤ ਦੇ ਨਾਲ ਇਸ ਫਿਲਮ ਨੂੰ ਬਣਾਉਣ ਵਿੱਚ ਆਪਣਾ ਸਾਂਝਾ ਯੋਗਦਾਨ ਦਿੱਤਾ ਹੈ।"

ਲੇਖਕ ਤੇ ਨਿਰਦੇਸ਼ਕ ਥਾਪਰ ਨੇ ਆਪਣਾ ਉਤਸ਼ਾਹ ਸਾਂਝਾ ਕੀਤਾ: "ਮੈਂ 'ਜੀ ਵੇ ਸੋਹਣਿਆ ਜੀ' ਨੂੰ ਦੁਨੀਆ ਭਰ ਦੇ ਦਰਸ਼ਕਾਂ ਲਈ ਲਿਆਉਣ ਲਈ ਬਹੁਤ ਰੋਮਾਂਚਿਤ ਹਾਂ। ਇਹ ਫਿਲਮ ਸਿਰਫ਼ ਇੱਕ ਰੋਮਾਂਟਿਕ ਕਹਾਣੀ ਨਹੀਂ ਹੈ, ਸਗੋਂ ਪਿਆਰ, ਅਤੇ ਭਾਵਨਾਵਾਂ ਦਾ ਜਸ਼ਨ ਹੈ। ਸ਼ਾਨਦਾਰ ਕਲਾਕਾਰ ਅਤੇ ਸਮਰਪਿਤ ਪ੍ਰੋਡਕਸ਼ਨ ਟੀਮ ਦੇ ਨਾਲ ਮਿਲ ਕੇ ਕੰਮ ਮੇਰੇ ਲਈ ਇੱਕ ਬਹੁਤ ਵਧੀਆ ਅਨੁਭਵ ਰਿਹਾ, ਮੈਂ ਉਮੀਦ ਕਰਦਾ ਹਾਂ ਕਿ ਦਰਸ਼ਕ ਇਸ ਫਿਲਮ ਨੂੰ ਆਪਣਾ ਭਰਪੂਰ ਪਿਆਰ ਦੇਣਗੇ।" ਫਿਲਮ "ਜੀ ਵੇ ਸੋਹਣਿਆ ਜੀ" 16 ਫਰਵਰੀ 2024 ਨੂੰ ਸਿਨੇਮਾਘਰਾਂ ਦੀ ਸ਼ਾਨ ਬਣਨ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement