
ਮੈਨੂੰ ਪੂਰਾ ਯਕੀਨ ਹੈ ਕਿ ਕੋਈ ਰਾਹ ਨਿਕਲੇਗਾ ਤੇ ਇਹ ਕਹਾਣੀ ਲੋਕਾਂ ਸਾਹਮਣੇ ਆਵੇਗੀ- ਦਿਲਜੀਤ ਦੋਸਾਂਝ
Diljit Dosanjh's reaction to the delay in the release of the film 'Punjab 95': ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਉਨ੍ਹਾਂ ਦੀ ਫ਼ਿਲਮ 'ਪੰਜਾਬ 95' ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਪੰਜਾਬੀ ਗਾਇਕ-ਅਦਾਕਾਰ ਨੇ ਆਖ਼ਿਰਕਾਰ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਸੀ ਪਰ ਹੁਣ ਲੱਗਦਾ ਹੈ ਕਿ ਪ੍ਰਸ਼ੰਸਕਾਂ ਨੂੰ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ।
'ਪੰਜਾਬ 95' ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ, ਜਿਸ ਨੂੰ ਲੈ ਕੇ ਕਾਫ਼ੀ ਵਿਵਾਦ ਚੱਲ ਰਿਹਾ ਹੈ। ਫ਼ਿਲਮ ਦੀ ਰਿਲੀਜ਼ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ।
ਫ਼ਿਲਮ 'ਪੰਜਾਬ 95' ਦੀ ਰਿਲੀਜ਼ 'ਚ ਹੋ ਰਹੀ ਦੇਰੀ 'ਤੇ ਦਿਲਜੀਤ ਦੋਸਾਂਝ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਅੱਜ ਨਹੀਂ ਤੇ ਕੱਲ੍ਹ ਸੱਚ ਸਾਹਮਣੇ ਆਵੇਗਾ। ਸੱਚ ਨੂੰ ਕੋਈ ਰੋਕ ਨਹੀਂ ਸਕਦਾ। ਬਾਬਾ ਕਿਰਪਾ ਕਰੇਗਾ। ਮੈਨੂੰ ਪੂਰਾ ਯਕੀਨ ਹੈ ਕਿ ਕੋਈ ਰਾਹ ਨਿਕਲੇਗਾ ਤੇ ਇਹ ਕਹਾਣੀ ਲੋਕਾਂ ਸਾਹਮਣੇ ਆਵੇਗੀ।
ਦੱਸ ਦੇਈਏ ਕਿ ਇਹ ਫ਼ਿਲਮ 7 ਫਰਵਰੀ ਨੂੰ ਰਿਲੀਜ਼ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਇਸ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਿਆ ਹੈ।