Sidhu Moosewala New Song: ਸਿੱਧੂ ਮੂਸੇਵਾਲਾ ਨੇ ਮੁੜ ਪਾਈ ਧੱਕ, ‘ਡਾਇਲੇਮਾ' ਗੀਤ ਹੋਇਆ ਰਿਲੀਜ਼
Published : Jun 24, 2024, 11:45 am IST
Updated : Jun 24, 2024, 3:29 pm IST
SHARE ARTICLE
Sidhu Moosewala New Song News in punjabi
Sidhu Moosewala New Song News in punjabi

Sidhu Moosewala New Song: ਮਿੰਟਾਂ ਵਿਚ ਹੀ ਲੋਕਾਂ ਨੇ ਕੀਤਾ ਪਸੰਦ

Sidhu Moosewala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖੁਸ਼ਖਬਰੀ ਹੈ। ਅੱਜ ਗਾਇਕ ਦਾ 'ਡਾਇਲੇਮਾ’ ਗੀਤ ਰਿਲੀਜ਼ ਹੋ ਗਿਆ ਹੈ। ਗਾਇਕ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬਰਤਾਨਵੀ ਗਾਇਕਾ ਸਟੀਫਲੋਨ ਡੌਨ ਨਾਲ ਹੈ। ਸਟੀਫਲੋਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਇਸ ਦਾ ਪ੍ਰਚਾਰ ਕੀਤਾ ਸੀ। ਇੰਨਾ ਹੀ ਨਹੀਂ, ਇਸ ਲਈ ਉਹ ਲੰਡਨ ਦੀਆਂ ਸੜਕਾਂ ’ਤੇ ਵੀ ਉਤਰ ਆਈ ਸੀ। ਇਸ ਗੀਤ ’ਚ ਸਟੀਫਲੋਨ ਵੀ ਸਿੱਧੂ ਲਈ ਇਨਸਾਫ਼ ਦੀ ਮੰਗ ਕਰਦੀ ਨਜ਼ਰ ਆਵੇਗੀ।

ਇਹ ਵੀ ਪੜ੍ਹੋ: Haryana News: ਲਵ ਮੈਰਿਜ ਕਰਵਾਉਣ ਵਾਲੇ ਜੋੜੇ ਨੂੰ ਮਾਪਿਆਂ ਨੇ ਗੋਲੀਆਂ ਨਾਲ ਭੁੰਨਿਆ 

ਗੀਤ ਦੇ ਬੋਲ ਇਹ ਹਨ
''UKਵਾਲੀਏ ਨੀਂ ਗੱਲ ਕਰੇ ਤੂੰ ਸਲੈਗ 'ਚ
 ਮੂਸੇਵਾਲਾ ਜੱਟ ਕੌਣ, ਪੁੱਛੀ ਤੂੰ ਸਟਾਰਾਂ ਨੂੰ' 
22-22 ਹੁੰਦੀ ਹੈ ਜਨਾਬ ਨੂੰ
24-24 ਘੰਟੇ ਬੰਦਾ ਹੁੰਦਾ ਖੜਾ ਗੇਟਾਂ 'ਚ''

ਸਟੀਫਲੋਨ ਡੌਨ ਨੇ ਗੀਤ ਦੇ ਲਾਂਚ ਹੋਣ ਤੋਂ 48 ਘੰਟੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਪੋਸਟ ਪਾਈ, ਜਿਸ ’ਚ ਲੋਕਾਂ ਨੂੰ ਲੰਡਨ ਦੇ ਸਾਊਥਾਲ ’ਚ ਪਹੁੰਚਣ ਦੀ ਅਪੀਲ ਕੀਤੀ ਸੀ। ਸਟੀਫਲੋਨ ਨੇ ਗੀਤ ਨੂੰ ਪ੍ਰਮੋਟ ਕਰਨ ਲਈ ਟੀ-ਸ਼ਰਟਾਂ ਪ੍ਰਿੰਟ ਕਰਵਾਈਆਂ ਹਨ ਜਿਸ ਵਿਚ ਇਕ ਪਾਸੇ ਉਸ ਦੀ ਅਤੇ ਪਿਛਲੇ ਪਾਸੇ ਸਿੱਧੂ ਮੂਸੇਵਾਲਾ ਦੀ ਤਸਵੀਰ ਛਪੀ ਹੈ। 

ਇਹ ਵੀ ਪੜ੍ਹੋ: Liquor Policy Cases: ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਾਮਲੇ ਵਿੱਚ SC ਤੋਂ ਨਹੀਂ ਮਿਲੀ ਰਾਹਤ

 ਗੀਤ ਦੇ ਆਉਂਦਿਆਂ ਹੀ ਲੱਖਾਂ ਲੋਕਾਂ ਨੇ ਇਸ ਨੂੰ ਪਸੰਦ ਕੀਤਾ ਹੈ। ਗੀਤ ਨੂੰ ਭਾਵੇਂ ਆਫੀਸ਼ਲ ਪੇਜ਼ 'ਤੇ ਰਿਲੀਜ਼ ਨਹੀਂ ਕੀਤਾ ਗਿਆ ਪਰ ਇਸ ਦੀ ਆਡੀਓ ਹੋਰ ਪੇਜ਼ਾਂ 'ਤੇ ਆ ਗਈ ਹੈ। ਜਾਣਕਾਰੀ ਮੁਤਾਬਕ, ਇਸ ਗੀਤ ਦਾ ਅਧਿਕਾਰਕ ਮਿਊਜ਼ਿਕ ਵੀਡੀਓ ਵੀ ਕਿਸੇ ਵੀ ਵੇਲੇ ਰਿਲੀਜ਼ ਹੋ ਸਕਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪ੍ਰਸ਼ੰਸਕ ਇਸ ਮਿਊਜ਼ਿਕ ਵੀਡੀਓ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਕਿਉਂਕਿ ਇਸ ਵੀਡੀਓ ਵਿੱਚ ਪ੍ਰਸ਼ੰਸਕਾਂ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਝਲਕ ਵੇਖਣ ਨੂੰ ਮਿਲੇਗੀ। ਫਿਲਹਾਲ "ਡਾਇਲੇਮਾ" ਦੇ ਆਡੀਓ ਰਿਲੀਜ਼ ਨੇ ਹੀ ਸੰਗੀਤ ਪ੍ਰੇਮੀਆਂ ਦੇ ਦਿਲਾਂ 'ਤੇ ਆਪਣਾ ਜਾਦੂ ਚਲਾ ਦਿੱਤਾ ਹੈ। ਟੀਜ਼ਰ ਅਤੇ ਆਡੀਓ ਗੀਤ ਰਿਲੀਜ਼ ਹੁੰਦੇ ਹੀ ਪ੍ਰਸ਼ੰਸਕ ਗਾਣੇ ਦੇ ਪੂਰੇ ਵੀਡੀਓ ਦਾ ਬੇਸਬਰੀ ਨਾਲ ਇੰਤਜ਼ਾਰ ਕਰਨ ਲੱਗੇ ਹੋਏ ਹਨ।

(For more Punjabi news apart from Sidhu Moosewala New Song News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement