'ਚੱਲ ਮੇਰਾ ਪੁੱਤ' ਨੂੰ ਬੁੱਧੀਜੀਵੀਆਂ ਵੱਲੋਂ ਮਿਲ ਰਿਹਾ ਹੈ ਭਰਮਾ ਹੁੰਗਾਰਾ
Published : Jul 24, 2019, 11:58 am IST
Updated : Jul 24, 2019, 11:58 am IST
SHARE ARTICLE
Chal Mera Putt Amrinder Gill Simi Chahal
Chal Mera Putt Amrinder Gill Simi Chahal

26 ਜੁਲਾਈ ਨੂੰ ਹੋਵੇਗੀ ਰਿਲੀਜ਼ 'ਚੱਲ ਮੇਰਾ ਪੁੱਤ'

ਜਲੰਧਰ: 26 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਅਮਰਿੰਦਰ ਗਿੱਲ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ ਚੱਲ ਮੇਰਾ ਪੁੱਤ ਦਾ ਆਮ ਦਰਸ਼ਕਾਂ ਦੇ ਨਾਲ-ਨਾਲ ਪੰਜਾਬ ਦੇ ਬੁੱਧੀਜੀਵੀਆਂ ਵੱਲੋਂ ਵੀ ਸੁਆਗਤ ਕੀਤਾ ਜਾ ਰਿਹਾ ਹੈ। ਦਸ ਦਈਏ ਕਿ ਨਿਰਮਾਤਾ ਕਾਰਜ ਗਿੱਲ ਅਤੇ ਆਸ਼ੂ ਮੁਨੀਸ਼ ਸਾਹਨੀ ਦੀ ਇਸ ਫ਼ਿਲਮ ਵਿਚ ਅਮਰਿੰਦਰ ਗਿੱਲ, ਸਿੰਮੀ ਚਾਹਲ, ਹਰਦੀਪ ਗਿੱਲ ਅਤੇ ਗੁਰਸ਼ਬਦ ਦੇ ਨਾਲ ਨਾਲ ਪਾਕਿਸਤਾਨ ਦੇ ਮਸ਼ਹੂਰ ਕਾਮੇਡੀਅਨ ਨਾਸੁਰ ਚੁਨੌਟੀ, ਅਕਰਮ ਉਦਾਸ ਅਤੇ ਇਫ਼ਤਕਾਰ ਠਾਕੁਰ ਨੇ ਅਹਿਮ ਭੂਮਿਕਾ ਨਿਭਾਈ ਹੈ।

Chal Mera PuttChal Mera Putt

ਇਹਨਾਂ ਕਲਾਕਾਰਾਂ ਦੀ ਇਹ ਪਹਿਲੀ ਪੰਜਾਬੀ ਫ਼ਿਲਮ ਹੋਵੇਗੀ। ਰਾਕੇਸ਼ ਧਵਨ ਵੱਲੋਂ ਲਿਖੀ ਗਈ ਅਤੇ ਜਨਜੋਤ ਸਿੰਘ ਵੱਲੋਂ ਨਿਰਦੇਸ਼ਿਤ ਕੀਤੀ ਗਈ ਇਸ ਫ਼ਿਲਮ ਪ੍ਰਤੀ ਦਰਸ਼ਕਾਂ ਦਾ ਉਤਸ਼ਾਹ ਦੇਖਿਆ ਹੀ ਬਣਦਾ ਹੈ। ਫ਼ਿਲਮ ਸਬੰਧੀ ਨਾਮਵਰ ਲੇਖਕ ਗੁਰਭਜਨ ਗਿੱਲ ਨੇ ਕਿਹਾ ਕਿ ਅਮਰਿੰਦਰ ਗਿੱਲ ਤੇ ਉਹਨਾਂ ਦੀ ਟੀਮ ਦੀਆਂ ਫ਼ਿਲਮਾਂ ਹਮੇਸ਼ਾ ਮਨੋਰੰਜਨ ਭਰਪੂਰ ਹੁੰਦੀਆਂ ਹਨ। ਇਸ ਵਾਰ ਉਹਨਾਂ ਦੀ ਫ਼ਿਲਮ ਵਿਚ ਪਾਕਿਸਤਾਨੀ ਕਲਾਕਾਰਾਂ ਦੀ ਸ਼ਮੂਲੀਅਤ ਦੋਵਾਂ ਪੰਜਾਬਾਂ ਲਈ ਸ਼ੁਭ ਸ਼ਗਨ ਹੈ।

Chal Mera PuttChal Mera Putt

ਇਸ ਨਾਲ ਪੰਜਾਬੀ ਮਨੋਰੰਜਨ ਜਗਤ ਲਈ ਨਵੇਂ ਰਾਸਤੇ ਖੁਲ੍ਹਣਗੇ। ਲੇਖਕ ਅਤੇ ਸੰਪਾਦਕ ਸੁਸ਼ੀਲ ਦੁਸਾਂਝ, ਨਾਮਵਰ ਨਾਟਕਕਾਰ, ਲੇਖਕ ਪ੍ਰੋਫੈਸਰ ਪਾਲੀ ਭੁਪਿੰਦਰ ਸਿੰਘ ਨੇ ਵੀ ਇਸ ਫ਼ਿਲਮ ਨੂੰ ਪੰਜਾਬੀ ਮਨੋਰੰਜਨ ਜਗਤ ਲਈ ਸ਼ੁੱਭ ਸ਼ਗਨ ਦੱਸਦਿਆਂ ਕਿਹਾ ਕਿ ਕਲਾਕਾਰਾਂ ਦੀ ਇਹ ਪਹਿਲ ਕਦਮੀ ਇਹ ਸੰਕੇਤ ਹੈ ਕਿ ਕਲਾਕਾਰ ਹਮੇਸ਼ਾ ਹੀ ਸਭ ਦੇ ਸਾਂਝੇ ਹੁੰਦੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਵੀ ਇਸ ਫ਼ਿਲਮ ਦਾ ਸੁਆਗਤ ਕਰਦਿਆਂ ਕਿਹਾ ਕਿ ਉਹ ਇਸ ਪਹਿਲਕਦਮੀ ਲਈ ਫ਼ਿਲਮ ਦੀ ਟੀਮ ਨੂੰ ਵਧਾਈ  ਦਿੰਦੇ ਹਨ।

ਉਹਨਾਂ ਕਿਹਾ ਕਿ ਅਜਿਹੇ ਉਪਰਾਲੇ ਹੀ ਪੰਜਾਬੀ ਸਿਨੇਮਾ ਨੂੰ ਉੱਚੇ ਮੁਕਾਮ 'ਤੇ ਲਿਜਾ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਫ਼ਿਲਮ ਦੇ ਵੱਡੇ ਪੱਧਰ 'ਤੇ ਪਾਕਿਸਤਾਨ ਵਿਚ ਰਿਲੀਜ਼ ਹੋਣ ਨਾਲ ਪੰਜਾਬੀ ਸਿਨੇਮੇ ਨੂੰ ਵਿੱਤੀ ਪੱਖ ਤੋਂ ਵੱਡਾ ਹੁੰਗਾਰਾ ਮਿਲੇਗਾ। ਇਹ ਲੰਡਨ ਵਿਚ ਬਣਾਈ ਗਈ ਫ਼ਿਲਮ ਹੈ ਜੋ ਕਿ ਵਿਦੇਸ਼ਾਂ ਵਿਚ ਵੱਸਦੇ ਲੋਕਾਂ ਖ਼ਾਸ ਕਰ ਕੇ ਪੰਜਾਬੀ ਨੌਜਵਾਨਾਂ ਦੀ ਕਹਾਣੀ ਹੈ। ਇਹ ਫ਼ਿਲਮ ਉੱਥੋਂ ਦੇ ਸੱਭਿਆਚਾਰ ਅਤੇ ਪੰਜਾਬੀ ਨੌਜਵਾਨਾਂ ਦੀ ਮਿਹਨਤ ਅਤੇ ਜ਼ਿੰਦਗੀ ਨੂੰ ਪੇਸ਼ ਕਰਦੀ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement