Jalandhar News : ਮਹਿਲਾ ਰੀਲ ਸਟਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਪਾੜਿਆ ਸਿਰ

By : GAGANDEEP

Published : Dec 24, 2023, 8:52 am IST
Updated : Dec 24, 2023, 5:00 pm IST
SHARE ARTICLE
Attack on female social media influencer rajveer kaur with sharp weapons News in punjabi
Attack on female social media influencer rajveer kaur with sharp weapons News in punjabi

Jalandhar News : ਗੰਭੀਰ ਹਾਲਤ ਵਿਚ ਹਸਪਤਾਲ ਦਾਖਲ

Attack on female social media influencer rajveer kaur with sharp weapons News in punjabi : ਜਲੰਧਰ 'ਚ ਸ਼ਨੀਵਾਰ ਰਾਤ ਨੂੰ ਸੋਸ਼ਲ ਮੀਡੀਆ ਰੀਲ ਸਟਾਰ ਲੜਕੀ 'ਤੇ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿਤਾ। ਰਾਜਬੀਰ ਕੌਰ ਉਰਫ ਜੋਤੀ ਆਪਣੇ ਭਰਾ ਨਾਲ ਕਿਸੇ ਰਿਸ਼ਤੇਦਾਰ ਨੂੰ ਵਿਆਹ ਦਾ ਕਾਰਡ ਦੇਣ ਜਾ ਰਹੀ ਸੀ। ਮੁਲਜ਼ਮਾਂ ਨੇ ਲੈਦਰ ਕੰਪਲੈਕਸ ਨੇੜੇ ਰਸਤੇ ਵਿੱਚ ਰੋਕ ਕੇ ਹਮਲਾ ਕਰ ਦਿਤਾ।

ਇਹ ਵੀ ਪੜ੍ਹੋ: Halwai Arjun Singh: KBC 'ਚ ਪਹੁੰਚਿਆ ਲੁਧਿਆਣੇ ਦਾ ਹਲਵਾਈ ਅਰਜੁਨ ਸਿੰਘ, ਜਿੱਤੇ 3.20 ਲੱਖ ਰੁਪਏ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜੋਤੀ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਇਸ ਤੋਂ ਇਲਾਵਾ ਉਸ ਦੀ ਭੈਣ ਦੇ ਕੱਪੜੇ ਵੀ ਪਾੜ ਦਿੱਤੇ ਗਏ। ਦੇਰ ਰਾਤ ਜੋਤੀ ਅਤੇ ਉਸ ਦੀ ਭੈਣ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜੋਤੀ ਦਾ ਦੋਸ਼ ਹੈ ਕਿ ਇਹ ਹਮਲਾ ਉਸ ਦੇ ਰਿਸ਼ਤੇਦਾਰਾਂ ਨੇ ਕੀਤਾ ਹੈ।

ਇਹ ਵੀ ਪੜ੍ਹੋ: Amritsar News: ਸਕੂਲੀ ਵਿਦਿਆਰਥੀਆਂ ਨੇ ਚੁੱਕਿਆ ਕੂੜਾ, ਵੀਡੀਓ ਵਾਇਰਲ, ਪਿੰਡ ਵਾਲੇ ਬੋਲੇ- ਹੁਣ ਪਤਾ ਲੱਗਾ ਕਿ ਕਿਉਂ ਨਹੀਂ ਪੜ੍ਹਦੇ ਬੱਚੇ 

ਰਾਜਬੀਰ ਕੌਰ ਉਰਫ ਜੋਤੀ ਨੇ ਦੱਸਿਆ ਕਿ 8 ਦੋਸ਼ੀ ਬਾਈਕ 'ਤੇ ਸਵਾਰ ਹੋ ਕੇ ਆਏ ਸਨ। ਜਿਵੇਂ ਹੀ ਮੁਲਜ਼ਮ ਉੱਥੇ ਪਹੁੰਚੇ ਤਾਂ ਉਨ੍ਹਾਂ ਨੇ ਆਪਣੀ ਬਾਈਕ ਨਾਲ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿਤੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਸਾਰੇ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਕੱਢ ਕੇ ਉਸ ’ਤੇ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਉਸ ਦੇ ਸਿਰ ਅਤੇ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਭਰਾ-ਭੈਣ ਨੇ ਜੋਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ।

ਜੋਤੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ 12 ਦਸੰਬਰ ਨੂੰ ਉਸ ਦੇ ਭਰਾ ਪਰਮਜੀਤ ਸਿੰਘ ਦੀ ਕੁਝ ਨੌਜਵਾਨਾਂ ਨਾਲ ਲੜਾਈ ਹੋਈ ਸੀ। ਇਹ ਲੜਾਈ ਪਿੰਡ ਸੰਘਲ ਸੋਹਲ ਨੇੜੇ ਹੋਈ। ਇਸ ਸਬੰਧੀ ਥਾਣੇ ਵਿਚ ਸ਼ਿਕਾਇਤ ਵੀ ਦਿੱਤੀ ਗਈ ਸੀ। ਹਮਲਾਵਰ ਧਿਰ ਨੇ ਉਸ ਸਮੇਂ ਉਸ 'ਤੇ ਦੋਸ਼ ਲਾਏ ਸਨ ਪਰ ਉਸ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ।

(For more news apart from Attack on female social media influencer rajveer kaur with sharp weapons News in punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement