Satwinder Bugga: ਕਤਲ ਦੇ ਦੋਸ਼ਾਂ 'ਚ ਘਿਰਿਆ ਪੰਜਾਬੀ ਗਾਇਕ ਸਤਵਿੰਦਰ ਬੁੱਗਾ, ਜ਼ਮੀਨੀ ਝਗੜੇ 'ਚ ਭਾਬੀ ਦੀ ਮੌਤ
Published : Dec 24, 2023, 12:10 pm IST
Updated : Dec 24, 2023, 4:12 pm IST
SHARE ARTICLE
Punjabi singer Satwinder Bugga surrounded by murder charges
Punjabi singer Satwinder Bugga surrounded by murder charges

ਭਰਾ ਨੇ ਕਿਹਾ- ਧੱਕਾ ਮਾਰਿਆ, ਗਾਇਕ ਨੇ ਕਿਹਾ- ਭਾਬੀ ਨੂੰ ਦੌਰਾ ਪਿਆ ਸੀ

Satwinder Bugga: ਸਥਾਨਕ ਸ਼ਹਿਰ ਦੇ ਪਿੰਡ ਮੁਕਾਰੋਪੁਰ ਦੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਬੁਰੇ ਫਸਦੇ ਨਜ਼ਰ ਆ ਰਹੇ ਹਨ। ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਭਰਾ ਨਾਲ ਹੋਈ ਲੜਾਈ ਵਿਚ ਬੁੱਗਾ ਦੀ ਭਰਜਾਈ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਬੁੱਗਾ ਖਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਪੀੜਤ ਪਰਿਵਾਰ ਸਮੇਤ ਸਿਵਲ ਹਸਪਤਾਲ ਦੇ ਬਾਹਰ ਧਰਨਾ ਦਿੱਤਾ।  

ਸਤਵਿੰਦਰ ਦੇ ਭਰਾ ਦਵਿੰਦਰ ਸਿੰਘ ਭੋਲਾ ਨੇ ਦੱਸਿਆ ਕਿ ਉਸ ਦਾ ਆਪਣੇ ਭਰਾ ਨਾਲ ਜ਼ਮੀਨ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਸਤਵਿੰਦਰ ਬੁੱਗਾ ਉਸ ਨੂੰ ਕਾਫ਼ੀ ਪ੍ਰੇਸ਼ਾਨ ਕਰ ਰਿਹਾ ਹੈ। ਬੀਤੀ ਰਾਤ ਲੜਾਈ ਹੋਈ। ਸਤਵਿੰਦਰ ਨੇ ਉਸ ਦੀ ਪਤਨੀ ਅਮਰਜੀਤ ਕੌਰ ਨੂੰ ਧੱਕਾ ਮਾਰ ਦਿੱਤਾ। ਜਿਸ ਤੋਂ ਬਾਅਦ ਉਸ ਦੀ ਪਤਨੀ ਦੀ ਤਬੀਅਤ ਵਿਗੜ ਗਈ। ਉਸ ਦੀ ਪਤਨੀ ਨੂੰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਸੈਕਟਰ 32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਉੱਥੇ ਡਾਕਟਰਾਂ ਨੇ ਉਸ ਦੀ ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ। 

ਦਵਿੰਦਰ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਮੌਤ ਲਈ ਉਸ ਦਾ ਭਰਾ ਗਾਇਕ ਸਤਵਿੰਦਰ ਬੁੱਗਾ ਜ਼ਿੰਮੇਵਾਰ ਹੈ। ਉਸ ਖਿਲਾਫ਼ ਕਾਰਵਾਈ ਕੀਤੀ ਜਾਵੇ।  
ਦਵਿੰਦਰ ਭੋਲਾ ਨੇ ਦੋਸ਼ ਲਾਇਆ ਕਿ ਪੁਲਿਸ ਬੁੱਗਾ ਦਾ ਸਾਥ ਦੇ ਰਹੀ ਹੈ। ਪਤਨੀ ਦੀ ਮੌਤ ਤੋਂ ਬਾਅਦ ਵੀ ਐਮਐਲਆਰ ਨਹੀਂ ਕੱਟਿਆ ਗਿਆ। ਬੁੱਗਾ ਉਨ੍ਹਾਂ ਨੂੰ ਧਮਕੀਆਂ ਦਿੰਦਾ ਰਹਿੰਦਾ ਹੈ ਕਿ ਉਸ ਦੀ ਸਰਕਾਰ ਤੱਕ ਪਹੁੰਚ ਹੈ। ਉਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਬੁੱਗਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ।  

ਸਤਵਿੰਦਰ ਬੁੱਗਾ ਨੇ ਦੱਸਿਆ ਕਿ ਸਾਡੇ ਵਿਚ ਪਿਛਲੇ ਕਾਫੀ ਸਮੇਂ ਤੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਲੜਾਈ ਚੱਲ ਰਹੀ ਹੈ। ਇਹ ਸਭ ਪੈਸੇ ਨਾ ਦੇਣ ਦੇ ਬਹਾਨੇ ਹਨ। ਇਹ ਮੈਨੂੰ ਪਰੇਸ਼ਾਨ ਕਰ ਰਿਹਾ ਹੈ। ਮੇਰੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਾ ਹੈ। ਮੈਂ ਖੇਤ ਗਿਆ ਅਤੇ ਉੱਥੇ ਵੀ ਉਸ ਨੇ ਵੀਡੀਓ ਬਣਾਉਣਾ ਸ਼ੁਰੂ ਕਰ ਦਿੱਤਾ। ਸਾਡੇ ਤਹਿਸੀਲਦਾਰ, ਤਕਸੀਮ ਤਹਿਸੀਲਦਾਰ ਅਤੇ ਐਸ.ਡੀ.ਐਮ ਕੋਲ ਕੇਸ ਚੱਲ ਰਿਹਾ ਹੈ।  

ਇਹ ਵੀ ਪੜ੍ਹੋ: Second Drone Attack plane: 24 ਘੰਟਿਆਂ 'ਚ ਭਾਰਤੀ ਚਾਲਕ ਦਲ ਦੇ ਜਹਾਜ਼ 'ਤੇ ਹੋਇਆ ਦੂਜਾ ਡਰੋਨ ਹਮਲਾ

ਉਹ ਕਾਗਜ਼ਾਂ 'ਦੀ ਲੜਾਈ ਲੜੇ ਪਰ ਉਹ ਮੈਨੂੰ ਬਦਨਾਮ ਕਰ ਰਿਹਾ ਹੈ। ਪਿਤਾ ਨੇ ਉਸ ਨੂੰ ਜ਼ਮੀਨ ਵੇਚ ਕੇ ਪੈਸੇ ਵਸੂਲਣ ਲਈ ਕਿਹਾ ਸੀ ਪਰ ਉਸ ਨੇ ਉਸ ਜ਼ਮੀਨ ’ਤੇ ਵੀ ਕਬਜ਼ਾ ਕਰ ਲਿਆ। ਮੈਂ ਆਪਣੇ ਖੇਤ ਵਿਚ ਖੜ੍ਹਾ ਸੀ, ਇੱਕ ਕਾਰ ਸਿੱਧੀ ਮੇਰੇ ਕੋਲ ਆਈ ਅਤੇ ਮੈਨੂੰ ਟੱਕਰ ਮਾਰ ਦਿੱਤੀ। ਦਵਿੰਦਰ ਕਹਿ ਰਿਹਾ ਸੀ ਕਿ ਅੱਜ ਉਸ ਨੂੰ ਮਾਰਨਾ ਹੀ ਹੈ।

ਇਸ ਤੋਂ ਬਾਅਦ ਮੇਰੀ ਕੁੱਟਮਾਰ ਕੀਤੀ ਗਈ। ਫਿਰ ਪੁਲਿਸ ਉੱਥੇ ਆ ਗਈ। ਮੈਂ ਉਨ੍ਹਾਂ ਨੂੰ ਜਾਣਕਾਰੀ ਦੇ ਰਿਹਾ ਸੀ, ਉਹ ਮੇਰੇ ਹਿੱਸੇ ਵਿਚ ਦਖਲ ਦੇ ਰਿਹਾ ਹੈ। ਮੈਨੂੰ ਪਰੇਸ਼ਾਨ ਕਰਦਾ ਹੈਸ, ਉੱਥੇ ਭਾਈ ਦਵਿੰਦਰ ਸਿੰਘ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਨੇ ਆਪਣਾ ਅੱਧਾ ਹਿੱਸਾ ਵੇਚ ਦਿੱਤਾ ਹੈ। ਦਵਿੰਦਰ ਦੇ ਕਤਲ ਦੇ ਦੋਸ਼ਾਂ ਬਾਰੇ ਬੁੱਗਾ ਨੇ ਕਿਹਾ ਕਿ ਇਹ ਦੋਸ਼ ਪੂਰੀ ਤਰ੍ਹਾਂ ਝੂਠੇ ਅਤੇ ਬੇਬੁਨਿਆਦ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿੱਥੇ ਇਹ ਘਟਨਾ ਵਾਪਰੀ ਉੱਥੇ ਐੱਸਐੱਚਓ ਅਤੇ ਪੁਲਿਸ ਖੜ੍ਹੀ ਸੀ। ਉਸ ਦੀ ਪਤਨੀ ਵੀ ਉੱਥੇ ਖੜ੍ਹੀ ਸੀ। ਅਚਾਨਕ ਉਹ ਹੇਠਾਂ ਡਿੱਗ ਗਈ। ਉਸ ਨੂੰ ਦੌਰੇ ਪੈਂਦੇ ਸਨ। ਉੱਥੇ ਵੀ ਦੌਰਾ ਪਿਆ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਕੀਤਾ ਗਿਆ। ਉਸ ਨੂੰ ਫਤਿਹਗੜ੍ਹ ਸਾਹਿਬ ਤੋਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਮੇਰਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। 

ਬੁੱਗਾ ਨੇ ਦੱਸਿਆ ਕਿ ਭਰਾ ਨੇ ਆਪਣੇ ਆਪ ਨੂੰ ਜ਼ਖਮੀ ਕਰ ਕੇ ਖੂਨ ਵਹਾਇਆ। ਹਮਲਾ ਮੈਂ ਨਹੀਂ ਸਗੋਂ ਉਨ੍ਹਾਂ ਨੇ ਕੀਤਾ ਸੀ। ਯੂਥ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਕਿਹਾ ਕਿ ਇਹ ਬੇਇਨਸਾਫ਼ੀ ਹੈ। ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਫਿਲਹਾਲ ਧਰਨੇ 'ਤੇ ਆਏ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ। ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਉਹ ਸੜਕਾਂ 'ਤੇ ਆਉਣਗੇ। ਡੀਐਸਪੀ ਬੱਸੀ ਪਠਾਣਾ ਮੋਹਿਤ ਸਿੰਗਲਾ ਨੇ ਦੱਸਿਆ ਕਿ ਬਿਆਨ ਦਰਜ ਕੀਤੇ ਜਾ ਰਹੇ ਹਨ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਵਿਚ ਲੱਗੇਗਾ। ਜਿਸ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

(For more news apart from Satwinder Bugga, stay tuned to Rozana Spokesman)

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement