ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਦੀ ਫ਼ਿਲਮ ‘ਨਾਢੂ ਖਾ’ ਦੀ ਸ਼ੂਟਿੰਗ ਹੋਈ ਪੂਰੀ 
Published : Jan 25, 2019, 3:52 pm IST
Updated : Jan 25, 2019, 3:52 pm IST
SHARE ARTICLE
Movie
Movie

: ਹਰੀਸ਼ ਵਰਮਾ ਅਪਣੀ ਨਵੀਂ ਫ਼ਿਲਮ ਲੈ ਕੇ ਆ ਰਹੇ ਹਨ। ਇਸ ਫ਼ਿਲਮ ਵਿਚ ਉਹਨਾਂ ਦੇ ਨਾਲ ਵਾਮਿਕਾ ਗੱਬੀ ਹਨ। ਨੌਜਵਾਨ ਫ਼ਿਲਮ ਨਿਰਦੇਸ਼ਕ ਇਮਰਾਨ ਸ਼ੇਖ਼ ਵੱਲੋਂ ਹਰੀਸ਼ ਵਰਮਾ ...

ਚੰਡੀਗੜ੍ਹ : ਹਰੀਸ਼ ਵਰਮਾ ਅਪਣੀ ਨਵੀਂ ਫ਼ਿਲਮ ਲੈ ਕੇ ਆ ਰਹੇ ਹਨ। ਇਸ ਫ਼ਿਲਮ ਵਿਚ ਉਹਨਾਂ ਦੇ ਨਾਲ ਵਾਮਿਕਾ ਗੱਬੀ ਹਨ। ਨੌਜਵਾਨ ਫ਼ਿਲਮ ਨਿਰਦੇਸ਼ਕ ਇਮਰਾਨ ਸ਼ੇਖ਼ ਵੱਲੋਂ ਹਰੀਸ਼ ਵਰਮਾ ਅਤੇ ਵਾਮਿਕਾ ਗੱਬੀ ਨੂੰ ਮੁੱਖ ਭੂਮਿਕਾ 'ਚ ਲੈ ਕੇ ਬਣਾਈ ਜਾ ਰਹੀ ਪੰਜਾਬੀ ਫ਼ਿਲਮ 'ਨਾਢੂ ਖਾ' ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਇਸ ਫ਼ਿਲਮ ਦੀ ਰਿਲੀਜ਼ ਡੇਟ ਛੇਤੀ ਅਨਾਊਂਸ ਕੀਤੀ ਜਾ ਰਹੀ ਹੈ। ਫਿਲਮ ‘ਨਾਢੂ ਖਾ’, ਜਿਸ 'ਚ ਹਰੀਸ਼ ਵਰਮਾ ਅਤੇ ਵਾਮਿਕਾ ਗੱਬੀ ਮੁੱਖ ਭੂਮਿਕਾ ਨਿਭਾ ਰਹੇ ਹਨ, ਉਸ ਫਿਲਮ ਦੀ ਸ਼ੂਟਿੰਗ ਪੂਰੀ ਹੋ ਗਈ ਹੈ।

Nadu KhanNadu Khan

ਫਿਲਮ ਦੀ ਗੱਲ ਕਰੀਏ ਤਾਂ ਇਸ ਨੂੰ ਰਾਜਸਥਾਨ ਦੇ ਵੱਖ – ਵੱਖ ਥਾਵਾਂ 'ਤੇ ਸ਼ੂਟ ਕੀਤਾ ਗਿਆ ਹੈ ਅਤੇ ਇਸ ਦੀ ਰਿਲੀਜ਼ਿੰਗ ਡੇਟ ਵੀ ਜਲਦ ਹੀ ਅਨਾਊਂਸ ਕੀਤੀ ਜਾਵੇਗੀ। ਨਿਰਮਾਤਾ ਹਰਪ੍ਰੀਤ ਸਿੰਘ ਦੇਵਗਨ, ਆਚੰਤ ਗੋਇਲ ਅਤੇ ਰਾਕੇਸ਼ ਦਹੀਆ ਵੱਲੋਂ 'ਲਾਊਡ ਰੌਰ ਫ਼ਿਲਮਸ' ਅਤੇ 'ਮਿਊਜ਼ਿਕ ਟਾਈਮ ਪ੍ਰੋਡਕਸ਼ਨ' ਦੇ ਬੈਨਰ ਹੇਠ ਬਣਾਈ ਗਈ ਇਸ ਫ਼ਿਲਮ ਦੀ ਕਹਾਣੀ ਸਕਰੀਨਪਲੇ ਤੇ ਸੰਵਾਦ ਸੁਖਜਿੰਦਰ ਸਿੰਘ ਬੱਬਲ ਨੇ ਲਿਖੇ ਹਨ।

Harish VermaHarish Verma

ਇਸ ਇਸ ਫ਼ਿਲਮ 'ਚ ਹਰੀਸ਼ ਵਰਮਾ ਤੇ ਵਾਮਿਕਾ ਗੱਬੀ ਦੇ ਨਾਲ ਨਾਲ ਬੀ ਐਨ ਸ਼ਰਮਾ, ਹੌਬੀ ਧਾਲੀਵਾਲ, ਗੁਰਚੇਤ ਚਿੱਤਰਕਾਰ, ਪ੍ਰਕਾਸ਼ ਗਾਧੂ, ਬਨਿੰਦਰ ਬਨੀ, ਸਿਮਰਨ ਢੀਂਡਸਾ, ਰੁਪਿੰਦਰ ਰੂਪੀ, ਗੁਰਪ੍ਰੀਤ ਕੌਰ ਭੰਗੂ, ਹਰਿੰਦਰ ਭੁੱਲਰ, ਰਾਜ ਧਾਲੀਵਾਲ, ਸੀਮਾ ਕੌਸ਼ਲ, ਸਤਿੰਦਰ ਕੌਰ, ਮਾਸਟਰ ਅੰਸ਼, ਬੌਬ ਖਹਿਰਾ, ਚਾਚਾ ਬਿਸ਼ਨਾ, ਬਲਵਿੰਦਰ ਬੁੱਲਟ, ਬਲਬੀਰ ਬੋਪਾਰਾਏ, ਰਾਜ ਜੋਸ਼ੀ, ਸਿੰਘ ਬੇਲੀ, ਮਿੰਟੂ ਜੱਟ ਅਤੇ ਮਲਕੀਤ ਰੌਣੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।

CastCast

ਰਿਪੋਰਟ ਮੁਤਾਬਕ ਇਹ ਫ਼ਿਲਮ ਇਕ ਪੀਰੀਅਡ ਡਰਾਮਾ ਫ਼ਿਲਮ ਹੈ। ਫ਼ਿਲਮ 'ਚ ਜਿੱਥੇ ਪੁਰਾਤਨ ਪੰਜਾਬੀ ਸੱਭਿਆਚਾਰ ਦੀ ਪੇਸ਼ਕਾਰੀ ਹੈ, ਉੱਥੇ ਹੀ ਫ਼ਿਲਮ 'ਚ ਇਕ ਖੂਬਸੂਰਤ ਪ੍ਰੇਮ ਕਹਾਣੀ ਵੀ ਹੈ। ਫ਼ਿਲਮ ‘ਚ ਐਮੀ ਵਿਰਕ ਅਤੇ ਮੰਨਤ ਸਿੰਘ ਸਮੇਤ ਕਈ ਹੋਰ ਨਾਮੀਂ ਗਾਇਕਾਂ ਦੇ ਗੀਤ ਸੁਣ ਸਕਣਗੇ। ਹਰੀਸ਼ ਮੁਤਾਬਕ ਇਸ ਫ਼ਿਲਮ ਦੀ ਕਹਾਣੀ ਬਹੁਤ ਖੂਬਸੂਰਤ ਹੈ। ਇਹ ਫ਼ਿਲਮ ਪੰਜਾਬੀ ਦਰਸ਼ਕਾਂ ਦੀ ਕਸਵੱਟੀ 'ਤੇ ਖਰਾ ਉਤਰੇਗੀ।

Wamiqa GabbiWamiqa Gabbi

ਫ਼ਿਲਮ ਦੀ ਕਹਾਣੀ ਦੇ ਨਾਲ ਨਾਲ ਇਸ ਦਾ ਮਿਊਜ਼ਿਕ ਵੀ ਦਰਸ਼ਕਾਂ ਦੀ ਪਸੰਦ ਬਣੇਗਾ। ਫ਼ਿਲਮ ਦਾ ਮਿਊਜ਼ਿਕ ਗੁਰਮੀਤ ਸਿੰਘ, ਕੁਲਦੀਪ ਸ਼ੁਕਲਾ ਅਤੇ ਗੈਗ ਸਟੂਡੀਓ ਵੱਲੋਂ ਤਿਆਰ ਕੀਤਾ ਗਿਆ ਹੈ। 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement