
ਹੋਟਲ ਤਾਜ ਵਿੱਚ ਫਿਲਮ 'ਅਰਦਾਸ ਕਰਾਂ' ਦੀ ਕਰ ਰਹੇ ਸੀ ਪਾਰਟੀ
ਚੰਡੀਗੜ੍ਹ: ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਜਿੱਥੇ ਅਨੇਕਾਂ ਸਮਾਜ ਸੇਵੀ ਸੰਸਥਾਵਾਂ ਵਧ-ਚੜ੍ਹ ਕੇ ਹਿੱਸਾ ਪਾ ਰਹੀਆਂ ਹਨ, ਉਥੇ ਹੁਣ ਫਿਲਮੀ ਸਿਤਾਰਿਆਂ ਨੇ ਵੀ ਮਦਦ ਕਰਨੀ ਸ਼ੁਰੂ ਕਰ ਦਿੱਤੀ ਹੈ।ਪ੍ਰਸਿੱਧ ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਵੱਲੋਂ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖਾਲਸਾ ਏਡ ਦੇ ਕਾਰਜਾਂ ਨੂੰ ਦੇਖਦੇ ਹੋਇਆਂ ਉਨ੍ਹਾਂ ਨੂੰ 7 ਲੱਖ ਰੁਪਏ ਦੀ ਮਦਦ ਦਿੱਤੀ ਗਈ ਹੈ। ਕਾਬਲੇਗੋਰ ਹੈ ਕਿ ਖਾਲਸਾ ਏਡ ਦੇ ਮੈਨੇਜਿੰਗ ਡਾਇਰੈਕਟਰ ਅਮਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਨੂੰ ਗਿੱਪੀ ਗਰੇਵਾਲ ਵੱਲੋਂ ਖੁਦ ਸੰਪਰਕ ਕੀਤਾ ਗਿਆ ਸੀ।
Gippy Grewal and Khalsa Aid team
ਉਹਨਾਂ ਕਿਹਾ ਕਿ ਚੰਡੀਗੜ੍ਹ ਵਿਖੇ ਹੋਟਲ ਤਾਜ ਵਿੱਚ ਫਿਲਮ 'ਅਰਦਾਸ ਕਰਾਂ' ਦੀ ਪਾਰਟੀ 'ਚ ਬੁਲਾ ਕੇ ਵਿਸ਼ੇਸ਼ ਤੌਰ ਉਤੇ ਹੜ੍ਹ ਪੀੜਤਾਂ ਦੀ ਮੱਦਦ ਲਈ 7 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਦੇਸੀ ਰਾਕਸਟਾਰ ਗਿੱਪੀ ਗਰੇਵਾਲ ਦੀ ਪੰਜਾਬੀ ਫਿਲਮ 'ਅਰਦਾਸ ਕਰਾਂ' ਨੂੰ ਰਿਲੀਜ਼ ਹੋਏ 5 ਹਫਤੇ ਮੁਕੰਮਲ ਹੋ ਚੁੱਕੇ ਹਨ ਪਰ ਬਾਕਸ ਆਫਿਸ 'ਤੇ ਕਮਾਈ ਦਾ ਸਿਲਸਿਲਾ ਹਾਲੇ ਵੀ ਜ਼ਾਰੀ ਹੈ।
Gippy Grewal and Team
ਹਾਲ ਹੀ 'ਚ 'ਅਰਦਾਸ ਕਰਾਂ' ਦੀ ਸਫਲਤਾ ਦੀ ਸਕਸੈੱਸ ਪਾਰਟੀ ਚੰਗੀਗੜ੍ਹ 'ਚ ਗਿੱਪੀ ਗਰੇਵਾਲ ਵੱਲੋਂ ਕੀਤੀ ਗਈ ਸੀ।ਇਸ ਮੌਕੇ ਫਿਲਮ ਅਰਦਾਸ ਕਰਾਂ ਦੀ ਸਟਾਰ ਕਾਸਟ ਗੁਰਪ੍ਰੀਤ ਘੁੱਗੀ, ਗਿੱਪੀ ਗਰੇਵਾਲ, ਯੋਗਰਾਜ ਸਿੰਘ, ਸਰਦਾਰ ਸੋਹੀ, ਜਪੁਜੀ ਖਹਿਰਾ ਅਤੇ ਹੋਰ ਸਿਤਾਰੇ ਸ਼ਾਮਿਲ ਸਨ।
ਦੱਸ ਦੇਈਏ ਕਿ ਇੰਟਰਨੈਸ਼ਨਲ ਐੱਨ. ਜੀ. ਓ. ਖਾਲਸਾ ਏਡ ਵੱਲੋਂ ਵੀ ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਡੇਢ ਲੱਖ ਪੌਂਡ ਦਾ ਐਲਾਨ ਕੀਤਾ ਗਿਆ ਹੈ, ਸਾਰੀ ਦੁਨੀਆ 'ਚ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਸਾਰੇ ਪੰਜਾਬ ਦੇ ਯੂਨਿਟਾਂ ਨੂੰ ਲੋੜਵੰਦਾਂ ਲਈ ਡਟ ਜਾਣ ਦੇ ਹੁਕਮ ਦਿੱਤੇ ਹਨ।ਜਿਸ ਕਾਰਨ ਸੋਸ਼ਲ ਮੀਡੀਆ 'ਤੇ ਲੱਖਾਂ ਲੋਕ ਸਿੱਖ ਦਰਿਆਦਿਲੀ ਨੂੰ ਸਲੂਟ ਕਰ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।