
ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Farmers Protest
ਜਿਥੇ ਪੂਰਾ ਪੰਜਾਬ ਕਿਸਾਨਾਂ ਦੇ ਹੱਕ ਵਿਚ ਖੜਿਆ ਹੈ ਉਥੇ ਹੀ ਗੀਤਕਾਰ ਤੇ ਕਲਾਕਾਰਾਂ ਨੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਨ ਦਾ ਫੈਸਲਾ ਕੀਤਾ ਹੈ। 25 ਸਤੰਬਰ ਨੂੰ ਬੰਦ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਜਿਥੇ ਪ੍ਰਸਿੱਧ ਗਾਇਕ ਗੁਰਦਾਸ ਮਾਨ, ਬੱਬੂ ਮਾਨ ਤੇ ਦਲਜੀਤ ਦੁਸਾਂਝ ਹੋਰਾਂ ਵਲੋਂ ਅਪੀਲ ਕੀਤੀ ਗਈ ਹੈ
Babbu Mann
ਉਥੇ ਹੀ ਸੂਫੀ ਗਾਇਕ ਕੰਵਰ ਗਰੇਵਾਲ ਵਲੋਂ ਤਾਂ ਸ਼ੰਭੂ ਬਾਰਡਰ 'ਤੇ ਧਰਨਾ ਦੇਣ ਦਾ ਐਲਾਨ ਵੀ ਕਰ ਦਿੱਤਾ। ਗਰੇਵਾਲ ਨੇ ਦੱਸਿਆ ਕਿ ਉਹ ਖੁਦ ਸ਼ੰਭੂ ਬਾਰਡਰ ਵਿਖੇ ਕੇਂਦਰ ਸਰਕਾਰ ਖਿਲਾਫ ਧਰਨਾ ਦੇਣ ਲਈ ਪੁੱਜਣਗੇ ਤੇ ਇਸ ਵਿਚ ਜੋਰਾ ਫਿਲਮ ਫੇਮ ਦੀਪ ਸਿੱਧੂ ਸਮੇਤ ਹੋਰ ਕਲਾਕਾਰ ਵੀ ਸ਼ਾਮਲ ਹੋਣਗੇ।
Kanwar Grewal