ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਫਿਲਮ 'ਜੋੜੀ' ਦੀ ਰਿਲੀਜ਼ ਡੇਟ ਆਖਰਕਾਰ ਆਊਟ
Published : Nov 25, 2022, 3:18 pm IST
Updated : Nov 25, 2022, 6:45 pm IST
SHARE ARTICLE
Jodi  movie
Jodi movie

ਆਖਰਕਾਰ 5 ਮਈ ਨੂੰ 2023 ਵਿਚ ਵੱਡੇ ਪਰਦੇ 'ਤੇ ਆਵੇਗੀ ਫਿਲਮ 'ਜੋੜੀ'

ਚੰਡੀਗੜ: ਬਹੁਤ ਇੰਤਜ਼ਾਰ ਤੋਂ ਬਾਅਦ, ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਬਹੁ-ਚਰਚਿਤ ਫਿਲਮ 'ਜੋੜੀ' ਦੇ ਨਿਰਮਾਤਾਵਾਂ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਇਹ ਫਿਲਮ ਜੋ ਪਹਿਲਾਂ ਜੂਨ 2022 ਵਿਚ ਰਿਲੀਜ਼ ਹੋਣ ਵਾਲੀ ਸੀ, ਆਖਰਕਾਰ 5 ਮਈ ਨੂੰ 2023 ਵਿਚ ਵੱਡੇ ਪਰਦੇ 'ਤੇ ਆਵੇਗੀ। ਦਿਲਜੀਤ ਦੋਸਾਂਝ ਨੇ ਰਿਲੀਜ਼ ਦੀ ਤਰੀਕ ਦਾ ਐਲਾਨ ਕਰਨ ਲਈ ਆਪਣੀ ਸੋਸ਼ਲ ਮੀਡੀਆ 'ਤੇ ਫਿਲਮ ਦਾ ਅਧਿਕਾਰਤ ਪੋਸਟਰ ਸਾਂਝਾ ਕੀਤਾ ਹੈ। ਪ੍ਰਸ਼ੰਸ਼ਕ ਫਿਲਮ ਦੇ ਪੋਸਟਰ ਉੱਪਰ ਕਮੈਂਟ ਕਰ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ।

ਦਿਲਜੀਤ ਦੋਸਾਂਝ ਵੱਲੋਂ ਫਿਲਮ ਦਾ ਪੋਸਟ ਸ਼ੇਅਰ ਕਰਦੇ ਹੋਏ ਰਿਲੀਜ਼ ਡੇਟ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਉਨ੍ਹਾਂ ਨੇ ਫਿਲਮ ਦੀ ਬਾਕੀ ਟੀਮ  ਨੂੰ ਵੀ ਟੈਗ ਕੀਤਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਹ ਫਿਲਮ ਅੰਬਰਦੀਪ ਸਿੰਘ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਇਸ ਫਿਲਮ ਨੂੰ ਦਿਲਜੀਤ ਥਿੰਦ, ਅਮਰਿੰਦਰ ਗਿੱਲ ਅਤੇ ਕਾਰਜ ਗਿੱਲ ਦੁਆਰਾ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਇਸ ਫਿਲਮ ਡਰਾਮਾ ਫਿਲਮ ਵਿਚ ਦਰਸ਼ਕਾਂ ਨੂੰ ਕਾਮੇਡੀ, ਰੋਮਾਂਸ ਸਣੇ ਹੋਰ ਵੀ ਬਹੁਤ ਕੁਝ ਦੇਖਣ ਨੂੰ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement