ਨੌਜਵਾਨ ਕਿਸਾਨ ਦਿਵਸ ਮੌਕੇ ਟਿਕਰੀ ਬਾਰਡਰ ਪਹੁੰਚੇ ਪੰਜਾਬੀ ਗਾਇਕ ਰਵਿੰਦਰ ਗਰੇਵਾਲ
Published : Feb 26, 2021, 5:26 pm IST
Updated : Feb 26, 2021, 5:26 pm IST
SHARE ARTICLE
ravinder grewal
ravinder grewal

26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਸੰਘਰਸ਼ ਵਿਚ ਨੌਜਵਾਨਾਂ ਦੇ ਯੋਗਦਾਨ ਨੂੰ ‘ਨੌਜਵਾਨ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ।

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਜਾਰੀ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨ ਦਾ ਸੰਘਰਸ਼ ਲਗਾਤਾਰ ਤੇਜੀ ਨਾਲ ਵੱਧ ਰਿਹਾ ਹੈ। ਇਸ ਦੇ ਚਲਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਨੌਜਵਾਨ ਕਿਸਾਨ ਦਿਵਸ’ ਮਨਾਇਆ ਜਾਵੇਗਾ। ਇਸ ਮੌਕੇ ਅੱਜ ਐਸਕੇਐਮ ਦੇ ਸਾਰੇ ਮੰਚਾਂ ਦਾ ਸੰਚਾਲਨ ਨੌਜਵਾਨ ਕਰਨਗੇ। ਦਰਅਸਲ ਅੱਜ ਯਾਨੀ 26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਸੰਘਰਸ਼ ਵਿਚ ਨੌਜਵਾਨਾਂ ਦੇ ਯੋਗਦਾਨ ਨੂੰ ‘ਨੌਜਵਾਨ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਟਿਕਰੀ ਬਾਰਡਰ 'ਤੇ ਪਹੁੰਚੇ। 

farmer protestfarmer protest

ਉਨ੍ਹਾਂ ਨੇ ਨੌਜਵਾਨ ਕਿਸਾਨ ਦਿਵਸ’ ਮੌਕੇ ਕਿਹਾ ਕਿ ਕਿਸਾਨਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਸੰਘਰਸ਼ ਦੌਰਾਨ ਸੰਯਮ ਤੇ ਏਕਤਾ ਬਣਾ ਕੇ ਜੰਗ ਜਿੱਤਣ ਦੀ ਅਪੀਲ ਕੀਤੀ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ 26 ਫਰਵਰੀ ਨੂੰ ਗਲੋਬਲ ਲਾਈਵ ਵੈਬੀਨਾਰ ਕੀਤਾ। ਇਹ ਅੱਜ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤਕ ਹੋਇਆ। ਇਸ 'ਚ ਦੁਨੀਆਂ ਭਰ ਦੇ ਕਿਸਾਨ ਲੀਡਰ ਸ਼ਾਮਲ ਹੋਣਗੇ। ਵੈਬੀਨਾਰ ਚ ਤਿੰਨਾਂ ਖੇਤੀ ਕਾਨੂੰਨਾਂ 'ਤੇ ਚਰਚਾ ਹੋਵੇਗੀ। ਕਿਸਾਨ ਵੈਬੀਨਾਰ ਦੀ ਜਾਣਕਾਰੀ ਕਿਸਾਨ ਏਕਤਾ ਮੋਰਚਾ ਦੇ ਟਵਿਟਰ ਹੈਂਡਲ 'ਤੇ ਸ਼ੇਅਰ ਕੀਤੀ ਗਈ ਹੈ। ਵੈਬੀਨਾਰ ਲਈ ਨਿਊਯਾਰਕ, ਮੈਲਬਰਨ, ਕੈਲੇਫੋਰਨੀਆ ਤੇ ਬ੍ਰਿਟੇਨ ਦਾ ਵੀ ਸਮਾਂ ਸ਼ੇਅਰ ਕੀਤਾ ਗਿਆ ਹੈ। ਇਸ 'ਚ ਆਮ ਲੋਕ ਵੀ ਸਵਾਲ ਜਵਾਬ ਪੁੱਛ ਸਕਦੇ ਹਨ।

Ravinder Grewal Ravinder Grewal

ਦੱਸ ਦਈਏ ਕਿ 21 ਫਰਵਰੀ ਨੂੰ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਦੱਸਿਆ ਸੀ ਕਿ 23 ਫਰਵਰੀ ਨੂੰ 'ਪੱਗੜੀ ਸੰਭਾਲ ਦਿਵਸ' ਮਨਾਇਆ ਜਾਵੇਗਾ, ਇਹ ਦਿਹਾੜਾ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਜਾਨੰਦ ਦੀ ਯਾਦ ਵਿਚ ਮਨਾਇਆ ਜਾਵੇਗਾ। ਇਸ ਤੋਂ ਇਲਾਵਾ 26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਨੌਜਵਾਨਾਂ ਦੇ ਯੋਗਦਾਨ ਨੂੰ ‘ਨੌਜਵਾਨ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ। ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ 27 ਫ਼ਰਵਰੀ ਨੂੰ ‘ਮਜ਼ਦੂਰ ਕਿਸਾਨ ਏਕਤਾ ਦਿਵਸ’ਮਨਾਇਆ ਜਾਵੇਗਾ। ਇਸ ਤੋਂ ਬਾਅਦ 28 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੁਬਾਰਾ ਹੋਵੇਗੀ ਅਤੇ ਇਸ ਦੌਰਾਨ ਸੰਘਰਸ਼ ਦਾ ਨਵਾਂ ਪ੍ਰੋਗਰਾਮ ਉਲੀਕਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement