ਖ਼ਬਰਾਂ |

ਤਾਜ਼ਾ |

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਘੇ ਪੰਜਾਬੀ ਗਾਇਕ ਮਨਕੀਰਤ ਔਲਖ ਵਲੋਂ ਟਰੈਕਟਰ ਭੇਟ
Published : Apr 26, 2026, 7:16 am IST
Updated : Apr 26, 2026, 8:54 am IST
SHARE ARTICLE
photo
photo

ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ 'ਤੇ ਹੈ।

ਐਸ.ਏ.ਐਸ. ਨਗਰ (ਸਤਵਿੰਦਰ ਸਿੰਘ ਧੜਾਕ): ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਉੱਘੇ ਪੰਜਾਬੀ ਗਾਇਕ ਮਨਕੀਰਤ ਔਲਖ ਵਲੋਂ ਸੋਨਾਲੀਕਾ ਟਾਈਗਰ ਟਰੈਕਟਰ ਭੇਟ ਕੀਤਾ ਗਿਆ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਮਨਕੀਰਤ ਔਲਖ ਵਲੋਂ ਟਰੈਕਟਰ ਨਿਸ਼ਾਨ ਸਾਹਿਬ ਕੋਲ ਖੜਾ ਕਰ ਕੇ ਟਰੈਕਟਰ ਦੀ ਚਾਬੀ ਗੁਰਦੁਆਰਾ ਸਾਹਿਬ ਦੇ ਦਫ਼ਤਰ ’ਚ ਦਿਤੀ ਗਈ। ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ’ਤੇ ਹੈ।

ਟਰੈਕਟਰ ’ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿਤਾ ਗਿਆ ਹੈ। ਕਾਗਜ਼ਾਂ ਦੇ ਮੁਤਾਬਕ ਟਰੈਕਟਰ ਦੀ ਕੀਮਤ 12 ਲੱਖ 94 ਹਜ਼ਾਰ ਰੁਪਏ ਹੈ। ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੇ ਪਰਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ।

ਜ਼ਿਕਰਯੋਗ ਹੈ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤ ਵਿਚ ਬਹੁਤ ਮਾਨਤਾ ਹੈ। ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵਲੋਂ ਸਮੇਂ-ਸਮੇਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਤਿੰਨ ਏਅਰ ਕੰਡੀਸ਼ਨਡ ਬੱਸ, ਨਗਰ ਕੀਰਤਨ ਲਈ ਸੁੰਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ, ਕਵਾਲਿਸ, ਸਕਾਰਪਿਓ, ਮਹਿੰਦਰਾ ਮਰਾਜ਼ੋ, ਤਿੰਨ ਮਾਰੂਤੀ ਈਕੋ, ਮਾਰੂਤੀ ਵਰਸਾ ਗੱਡੀਆਂ ਭੇਟ ਕੀਤੀਆਂ ਗਈਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement