ਸੰਗੀਤ ਜਗਤ 'ਚ ਸੋਗ ਦੀ ਲਹਿਰ, ਮਕਬੂਲ ਗਾਇਕ ਸੁਰਿੰਦਰ ਛਿੰਦਾ ਦਾ ਦੇਹਾਂਤ 

By : KOMALJEET

Published : Jul 26, 2023, 9:57 am IST
Updated : Jul 26, 2023, 11:42 am IST
SHARE ARTICLE
representational
representational

ਪਿਛਲੇ ਕੁੱਝ ਸਮੇਂ ਤੋਂ ਸਨ ਬੀਮਾਰ 

ਚੰਡੀਗੜ੍ਹ : ਪੰਜਾਬ ਦੇ ਮਕਬੂਲ ਗਾਇਕ ਸੁਰਿੰਦਰ ਛਿੰਦਾ ਅੱਜ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ ਅੱਜ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀ.ਐਮ.ਸੀ. ਵਿਚ ਆਖਰੀ ਸਾਹ ਲਏ ਹਨ। ਗਾਇਕ ਦੀ ਮੌਤ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਹੈ।

ਉਨ੍ਹਾਂ ਦਾ ਜਨਮ 20 ਮਈ, 1959 ਨੂੰ ਪਿੰਡ ਚੋਟੀ ਈਯਾਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ 'ਚ ਹੋਇਆ ਸੀ। ਸੁਰਿੰਦਰ ਛਿੰਦਾ ਨੇ ਆਪਣੀ ਦਮਦਾਰ ਆਵਾਜ਼ ਨਾਲ ਪੰਜਾਬੀ ਸੰਗੀਤ ਉਦਯੋਗ ਵਿਚ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਅਣਗਿਣਤ ਗੀਤਾਂ ਵਿਚ ਜਾਨ ਪਾ ਕੇ ਆਪਣੀ ਵਿਲੱਖਣ ਸ਼ੈਲੀ ਅਤੇ ਮਨਮੋਹਕ ਪ੍ਰਦਰਸ਼ਨਾਂ ਨਾਲ ਸਰੋਤਿਆਂ ਨੂੰ ਮੋਹਿਆ ਸੀ।

ਇਹ ਵੀ ਪੜ੍ਹੋ: ਮੋਬਾਈਲ ਚਾਰਜਿੰਗ ਕਰ ਸਕਦੀ ਹੈ ਤੁਹਾਡੇ ਪੈਸੇ 'ਤੇ ਹੱਥ ਸਾਫ਼ ! ਜਾਣੋ ਕੀ ਹੈ ਜੂਸ ਜੈਕਿੰਗ ਘੁਟਾਲਾ

ਪੰਜਾਬੀ ਸੰਗੀਤ ਜਗਤ 'ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ 'ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 'ਚ 'ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ' ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਦੀ ਵੱਖਰੀ ਆਵਾਜ਼ ਅਤੇ ਗੀਤਾਂ ਵਿੱਚ ਭਾਵਨਾਵਾਂ ਨੂੰ ਪ੍ਰਭਾਵਤ ਕਰਨ ਦੀ ਯੋਗਤਾ ਨਾਲ ਉਨ੍ਹਾਂ ਪੀੜ੍ਹੀਆਂ ਤੱਕ ਸੰਗੀਤ ਪ੍ਰੇਮੀਆਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਪ੍ਰਾਪਤ ਕੀਤਾ ਹੈ।

ਅਪਣੇ ਸੰਗੀਤ ਸਫ਼ਰ ਦੌਰਾਨ ਸੁਰਿੰਦਰ ਛਿੰਦਾ ਨੇ ਕਈ ਹਿੱਟ ਗੀਤ ਸਰੋਤਿਆਂ ਦੀ ਝੋਲੀ ਪਾਏ ਜਿਨ੍ਹਾਂ ਨੇ ਖ਼ੂਬ ਪ੍ਰਸਿੱਧੀ ਖੱਟੀ। "ਮਿਰਜ਼ਾ ਸਾਹਿਬਾ," "ਪੁੱਤ ਜੱਟਾਂ ਦੇ," "ਬਲਬੀਰੋ ਭਾਬੀ," "ਜੱਟ ਜੀਓ ਮੋੜ" ਵਰਗੇ ਗੀਤਾਂ ਨੇ ਉਨ੍ਹਾਂ ਦੀ ਬੇਮਿਸਾਲ ਪ੍ਰਤਿਭਾ ਅਤੇ ਕਲਾ ਨੂੰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਇਸ ਤਰ੍ਹਾਂ ਦੁਨੀਆਂ ਤੋਂ ਰੁਖਸਤ ਹੋ ਜਾਣ ਨਾਲ ਪ੍ਰਵਾਰ, ਸੰਗੀਤ ਜਗਤ ਅਤੇ ਸਰੋਤਿਆਂ ਨਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement