
ਖ਼ਬਰਾਂ ਮੁਤਾਬਕ ਮਰਹੂਮ ਗਾਇਕ ਦੇ ਮਾਤਾ ਚਰਨ ਕੌਰ ਮਾਰਚ ਮਹੀਨੇ ਵਿਚ ਬੱਚੇ ਨੂੰ ਜਨਮ ਦੇਣਗੇ।
Sidhu Moosewala Childhood Pics: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਜਲਦ ਹੀ ਖੁਸ਼ਖ਼ਬਰੀ ਮਿਲਣ ਜਾ ਰਹੀ ਹੈ। ਖ਼ਬਰਾਂ ਮੁਤਾਬਕ ਮਰਹੂਮ ਗਾਇਕ ਦੇ ਮਾਤਾ ਚਰਨ ਕੌਰ ਮਾਰਚ ਮਹੀਨੇ ਵਿਚ ਬੱਚੇ ਨੂੰ ਜਨਮ ਦੇਣਗੇ।
ਇਸ ਖ਼ਬਰ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਵਿਚਾਲੇ ਸੋਸ਼ਲ ਮੀਡੀਆ ਉਤੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਅਪਣੇ ਮਾਤਾ-ਪਿਤਾ ਦੇ ਨਾਲ ਨਜ਼ਰ ਆ ਰਹੇ ਹਨ। ਮਰਹੂਮ ਗਾਇਕ ਦੇ ਜਨਮ ਦਿਨ ਮੌਕੇ ਵੀ ਉਨ੍ਹਾਂ ਦੀ ਟੀਮ ਵਲੋਂ ਸੋਸ਼ਲ ਮੀਡੀਆ ਉਤੇ ਗਾਇਕ ਦੇ ਬਚਪਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਸਨ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ ਉਸ ਦੇ ਬੇਬਾਕ ਬੋਲਾਂ ਦੇ ਲਈ ਜਾਣਿਆ ਜਾਂਦਾ ਸੀ। ਉਸ ਨੇ ਅਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਇੰਡਸਟਰੀ ਨੂੰ ਦਿਤੇ ਸਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ।
(For more news apart from Sidhu Moosewala Childhood Pics, stay tuned to Rozana Spokesman)