ਫ਼ਿਲਮ ‘ਯਾਰਾ ਵੇ’ ਦਾ ਰਿਲੀਜ਼ ਹੋ ਚੁੱਕਾ ਨਵਾਂ ਗੀਤ ‘ਮਿਰਜ਼ਾ’ ਮਚਾ ਰਿਹਾ ਧਮਾਲ
Published : Mar 27, 2019, 7:42 pm IST
Updated : Mar 27, 2019, 7:42 pm IST
SHARE ARTICLE
Mirza Song of Yaara Ve Movie
Mirza Song of Yaara Ve Movie

ਗੀਤ ਵਿਚ ਸ਼ਾਨਦਾਰ ਕੈਮਿਸਟਰੀ ਵੇਖਣ ਨੂੰ ਮਿਲ ਰਹੀ ਮੋਨਿਕਾ ਗਿੱਲ ਤੇ ਗਗਨ ਕੋਕਰੀ ਦੀ

ਚੰਡੀਗੜ੍ਹ: ਆਉਣ ਵਾਲੀ ਨਵੀਂ ਪੰਜਾਬੀ ਫ਼ਿਲਮ ‘ਯਾਰਾ ਵੇ’ ਦਾ ਨਵਾਂ ਗੀਤ ‘ਮਿਰਜ਼ਾ’ ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਉੱਘੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੇ ਗਾਇਆ ਹੈ। ਇਸ ਗੀਤ ਵਿਚ ਮੋਨਿਕਾ ਗਿੱਲ ਅਤੇ ਗਗਨ ਕੋਕਰੀ ਦੀ ਸ਼ਾਨਦਾਰ ਕੈਮਿਸਟਰੀ ਵੇਖਣ ਨੂੰ ਮਿਲ ਰਹੀ ਹੈ। ‘ਮਿਰਜ਼ਾ’ ਗੀਤ ਦੇ ਬੋਲ ਵੀਤ ਬਲਜੀਤ ਵਲੋਂ ਲਿਖੇ ਗਏ ਹਨ ਅਤੇ ਗੀਤ ਨੂੰ ਮਿਊਜ਼ਿਕ ਗੁਰਮੀਤ ਨੇ ਦਿਤਾ ਹੈ। ਦੱਸ ਦਈਏ ਕਿ ਪੰਜਾਬੀ ਫ਼ਿਲਮ ‘ਯਾਰਾ ਵੇ’ ਗਗਨ ਕੋਕਰੀ ਦੀ ਦੂਜੀ ਫ਼ਿਲਮ ਹੈ।

Mirza SongMirza Song

ਇਸ ਫ਼ਿਲਮ ਵਿਚ ਗਗਨ ਕੋਕਰੀ ਨਾਲ ਪੰਜਾਬੀ ਅਦਾਕਾਰ ਯੁਵਰਾਜ ਹੰਸ ‘ਜੁੰਡੀ ਦੇ ਮਿੱਤਰ’ਦੀ ਸਾਂਝ ਨਿਭਾਉਂਦੇ ਨਜ਼ਰ ਆ ਰਹੇ ਹਨ। ਦੋਵਾਂ ਦੀ ਗੂੜ੍ਹੀ ਦੋਸਤੀ ਦੀਆਂ ਮਿਸਾਲਾਂ ਦਿਤੀਆਂ ਜਾਂਦੀਆਂ ਹਨ। ਇਸ ਫ਼ਿਲਮ ਵਿਚ ਸਾਲ 1947 ਦੇ ਦੌਰ ਨੂੰ ਵਿਖਾਇਆ ਜਾਵੇਗਾ, ਜਦੋਂ ਦੋ ਦੇਸ਼ਾਂ ਦੀ ਵੰਡ ਹੋਈ ਤਾਂ ਲੱਖਾਂ ਲੋਕਾਂ ਦਾ ਸਭ ਕੁਝ ਤਬਾਹ ਹੋ ਗਿਆ। ਉਸ ਤਬਾਹੀ ਵਿਚ ਸਭ ਤੋਂ ਵੱਧ ਨੁਕਸਾਨ ਰਿਸ਼ਤਿਆਂ ਦਾ ਹੋਇਆ। ਉਹ ਰਿਸ਼ਤੇ ਭਾਵੇਂ ਖ਼ੂਨ ਦੇ ਹੋਣ, ਭਾਵੇਂ ਦੋਸਤੀ ਦੇ।

Mirza SongMirza Song

ਫ਼ਿਲਮ ਦਾ ਸੰਗੀਤ ‘ਜੱਸ ਰਿਕਾਰਡਜ਼’ ਵਲੋਂ ਰਿਲੀਜ਼ ਕੀਤਾ ਗਿਆ ਹੈ। ਫ਼ਿਲਮ ਦੇ ਪ੍ਰੋਡਿਊਸਰ ਬੱਲੀ ਸਿੰਘ ਕੱਕੜ ਹਨ ਅਤੇ ਕਹਾਣੀ ਤੇ ਨਿਰਦੇਸ਼ਨ ਰਾਕੇਸ਼ ਮਹਿਤਾ ਦਾ ਹੈ। ਪੰਜਾਬੀ ਫ਼ਿਲਮ ‘ਯਾਰਾ ਵੇ’ ਵਿਚ ਗਗਨ ਕੋਕਰੀ ਤੇ ਯੁਵਰਾਜ ਹੰਸ ਤੋਂ ਇਲਾਵਾ ਮੋਨਿਕਾ ਗਿੱਲ, ਰਘਬੀਰ ਬੋਲੀ, ਯੋਗਰਾਜ ਸਿੰਘ, ਨਿਰਮਲ ਰਿਸ਼ੀ, ਬੀ.ਐਨ. ਸ਼ਰਮਾ, ਸਰਦਾਰ ਸੋਹੀ, ਹੌਬੀ ਧਾਲੀਵਾਲ, ਗੁਰਪ੍ਰੀਤ ਭੰਗੂ, ਮਲਕੀਤ ਰੌਣੀ, ਪਾਲੀ ਸੰਧੂ ਅਤੇ ਰਾਣਾ ਜੰਗ ਬਹਾਦਰ ਦੀ ਲਾਜਵਾਬ ਅਦਾਕਾਰੀ ਵੇਖਣ ਨੂੰ ਮਿਲੇਗੀ। ਇਸੇ ਪਿਆਰ ਨੂੰ ਵੇਖਦੇ ਹੋਏ ‘ਯਾਰਾ ਵੇ’ ਦੀ ਕਾਮਯਾਬੀ ਦੀ ਆਸ ਬੱਝਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement