ਸੂਫ਼ੀ ਗਾਇਕ ਕੰਵਰ ਗਰੇਵਾਲ ਨੂੰ ਬ੍ਰਿਟਿਸ਼ ਕੋਲੰਬੀਆ 'ਚ ਕੀਤਾ ਗਿਆ ਸਨਮਾਨਤ 
Published : Apr 27, 2018, 12:18 pm IST
Updated : Apr 27, 2018, 12:18 pm IST
SHARE ARTICLE
Kanwar Grewal
Kanwar Grewal

ਸੂਫ਼ੀ ਗਾਇਕ ਕੰਵਰ ਗਰੇਵਾਲ ਨੂੰ ਬ੍ਰਿਟਿਸ਼ ਕੋਲੰਬੀਆ 'ਚ ਕੀਤਾ ਗਿਆ ਸਨਮਾਨਤ 

ਸੂਫੀ ਗਾਇਕੀ ਦੇ ਵਿਚ ਕੰਵਰ ਗਰੇਵਾਲ ਦੀ ਗੱਲ ਕਰੀਏ ਤਾਂ ਉਨ੍ਹਾਂ ਅਪਣਾ ਵੱਖਰਾ ਹੀ ਅੰਦਾਜ਼ ਅਤੇ ਵੱਖਰਾ ਹੀ ਇਕ ਮੁਕਾਮ ਹੈ।  ਕੰਵਰ ਗਰੇਵਾਲ ਉਨ੍ਹਾਂ ਉਘੇ ਸੂਫੀ ਗਾਇਕਾਂ ਵਿਚੋਂ ਹਨ ਜਿੰਨਾਂ ਨੇ ਦੇਸ਼ ਹੀ ਨਹੀਂ ਬਲਕਿ ਵਿਦੇਸ਼ ਵਿਚ ਵੀ ਅਪਣੀ ਗਾਇਕੀ ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ ਹੈ।  ਸੂਫੀ ਗਾਇਕੀ ਪ੍ਰੇਮੀਆਂ ਲਈ ਅਤੇ ਕੰਵਰ ਗਰੇਵਾਲ ਦੇ ਪ੍ਰਸ਼ੰਸਕਾਂ ਲਈ ਇਕ ਖ਼ੁਸ਼ਖ਼ਬਰੀ ਦੀ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਦੇ ਇਸ ਉਘੇ ਗਾਇਕ ਨੂੰ ਮਿਆਰੀ ਗਾਇਕੀ ਬਦਲੇ ਬ੍ਰਿਟਿਸ਼ ਕੋਲੰਬੀਆ ਦੀ ਅਸੈਂਬਲੀ 'ਚ ਸਨਮਾਨਤ ਕੀਤਾ ਗਿਆ। Kanwar GrewalKanwar Grewalਉਨ੍ਹਾਂ ਨੂੰ ਸਿਟੀ ਆਫ ਵਿਕਟੋਰੀਆ ਸਥਿਤ ਅਸੈਂਬਲੀ 'ਚ ਸਰੀ ਦੇ ਫਲੀਟਵੁਡ ਸ਼ਹਿਰ ਤੋਂ ਵਿਧਾਇਕ ਜਗਰੂਪ ਬਰਾੜ ਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਜੌਹਨ ਹੌਰਗਨ ਵੱਲੋਂ ਸਨਮਾਨਿਤਾ ਕੀਤਾ ਗਿਆ। ਦੱਸ ਦੇਈਏ ਕਿ ਇਨ੍ਹੀਂ ਦਿਨੀਂ 'ਲਿਓ ਐਂਟਰਟੇਨਮੈਂਟ' ਵੱਲੋਂ ਸੂਫੀ ਗਾਇਕ ਕੰਵਰ ਗਰੇਵਾਲ ਦੇ ਕੈਨੇਡਾ 'ਚ ਕਰਵਾਏ ਜਾ ਰਹੇ ਸਮਾਗਮਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਥੇ ਇਹ ਸੂਫੀ ਗਾਇਕ ਵੀ ਆਪਣੀ ਗਾਇਕੀ ਦੇ ਨਾਲ ਲੋਕਾਂ ਦਾ ਦਿਲ ਜਿੱਤ ਚੁੱਕਿਆ ਹੈ। ਗੱਲ ਕੀਤੀ ਜਾਵੇ ਕੰਵਰ ਗਰੇਵਾਲ ਦੇ ਗਾਇਕੀ ਸਫ਼ਰ ਦੀ ਤਾਂ ਦੱਸਣਯੋਗ ਹੈ ਕਿ ਕੰਵਰ ਨੇ 2013 'ਚ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਤੋਂ ਸੰਗੀਤ 'ਚ ਪੋਸਟ ਗ੍ਰੈਜੂਏਸ਼ਨ ਕੀਤੀ। ਉਨ੍ਹਾਂ ਨੇ ਆਪਣੇ ਗਾਇਕੀ ਕਰੀਅਰ ਦੀ ਸ਼ੁਰੂਆਤ 'ਅੱਖਾਂ' ਐਲਬਮ ਨਾਲ ਕੀਤੀ। ਇਸ ਤੋਂ ਬਾਅਦ ਗਰੇਵਾਲ ਨੇ 'ਜੋਗੀਨਾਥ', 'ਨਾ ਜਾਈਂ ਮਸਤਾਂ ਦੇ ਵਿਹੜੇ', 'ਸਾਈਆਂ ਦੀ ਕੰਜਰੀ', 'ਤੂੰਬਾ' ਤੇ 'ਛੱਲਾ' ਸਣੇ ਕਈ ਗੀਤ ਸਰੋਤਿਆਂ ਦੀ ਝੋਲੀ ਪਾਏ। ਉਨ੍ਹਾਂ ਦੇ ਇਨ੍ਹਾਂ ਗੀਤਾਂ ਨੂੰ ਲੋਕਾਂ ਵਲੋਂ ਖੂਬ ਪਿਆਰ ਮਿਲਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਿਸ ਮੂੜ੍ਹ ਕੇ ਨਹੀਂ ਦੇਖਿਆ। ਇਸ ਤੋਂ ਬਾਅਦ ਆਪਣੀ ਗਾਇਕੀ ਦੇ ਨਾਲ ਅੱਗੇ ਵਧਦੇ ਗਏ ਅਤੇ ਅੱਜ ਉਹ ਵਢਿਆਂ ਤੋਂ ਲੈ ਕੇ ਬੱਚਿਆਂ ਤਕ ਜਾਣੇ ਜਾਂਦੇ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement