ਅਫ਼ਸਾਨਾ ਖਾਨ ਦੇ ਭਰਾ ਖੁਦਾ ਬਖਸ਼ ਦੀਆਂ ਵਧੀਆਂ ਮੁਸ਼ਕਿਲਾਂ, ਗ੍ਰਿਫ਼ਤਾਰੀ ਵਾਰੰਟ ਹੋਇਆ ਜਾਰੀ
Published : May 27, 2022, 11:58 am IST
Updated : May 27, 2022, 11:58 am IST
SHARE ARTICLE
Photo
Photo

ਪੇਸ਼ ਨਾ ਹੋਣ ਕਰ ਕੇ ਕੋਰਟ ਨੇ ਜਾਰੀ ਕੀਤਾ ਵਾਰੰਟ

 

ਚੰਡੀਗੜ੍ਹ: ਪੰਜਾਬੀ ਗਾਇਕਾ ਅਫਸਾਨਾ ਖਾਨ ਦੇ ਭਰਾ ਖੁਦਾ ਬਖਸ਼ (Afsana Khan's brother Khuda Bakhsh) ਦੀਆਂ ਮੁਸ਼ਕਿਲਾ ਵਧ ਗਈਆਂ ਹਨ। ਗਿੱਦੜਬਾਹਾ ਅਦਾਲਤ ਨੇ ਖੁਦਾ ਬਖਸ਼ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ। ਦੱਸ ਦਈਏ ਕਿ 3,50,000 ਰੁਪਏ ਦੇ ਚੈੱਕ ਬਾਊਂਸ ਹੋਣ ਦੇ ਮਾਮਲੇ ਵਿੱਚ ਗਿੱਦੜਬਾਹਾ ਦੇ ਐੱਸ.ਡੀ.ਜੇ.ਐੱਮ. ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਖੁਦਾ ਬਖਸ਼ ਬਾਦਲ ਪਿੰਡ ਤੋਂ ਹੈ।

 

PHOTO
PHOTO

ਦੱਸ ਦੇਈਏ ਕਿ 3.50 ਲੱਖ ਰੁਪਏ ਦੇ ਲੈਣ-ਦੇਣ ਦੇ ਮਾਮਲੇ ਵਿੱਚ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ। ਖੁਦਾ ਬਖ਼ਸ਼ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਵਾਰ-ਵਾਰ ਸੰਮਨ ਭੇਜੇ ਜਾ ਰਹੇ ਸਨ ਪਰ ਉਹ ਪੇਸ਼ ਨਹੀਂ ਹੋਏ, ਜਿਸ ਕਾਰਨ ਅੱਜ ਕੋਰਟ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਖੁਦਾ ਬਖਸ਼ ਅਫਸਾਨਾ ਖਾਨ ਦਾ ਭਰਾ ਹੈ।

PHOTOPHOTO

ਖੁਦਾ ਬਖਸ਼ ਪੰਜਾਬੀ ਗਾਇਕ ਹਨ ਜਿਹਨਾਂ ਨੂੰ ਸੰਗੀਤ ਦੀ ਗੁੜ੍ਹਤੀ ਆਪਣੇ ਘਰ ਤੋਂ ਹੀ ਮਿਲੀ ਹੈ। ਖੁਦਾ ਬਖਸ਼ ਨੇ ਸਾਲ 2017 ‘ਚ ਇੰਡੀਅਨ ਆਈਡਲ-9 ਦਾ ਖਿਤਾਬ ਆਪਣੇ ਨਾਂਅ ਕੀਤਾ ਸੀ। ਖੁਦਾ ਬਖਸ਼ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਉਹ ਪੰਜਾਬੀ ਗਾਇਕਾ ਅਫ਼ਸਾਨਾ ਖਾਨ ਦਾ ਛੋਟਾ ਭਰਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement