
ਹਿਮਾਚਲ ਤੋਂ ਪਰਤਦਿਆਂ ਕਾਰ ਨਾਲ ਹੋਈ ਟੱਕਰ
ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਉਹ ਹਿਮਾਚਲ ਦੇ ਬੱਦੀ ਵਿੱਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜ਼ਿਕਰਯੋਗ ਹੈ ਕਿ ਹਿਮਾਚਲ ਤੋਂ ਪਰਤਦਿਆਂ ਉਨ੍ਹਾਂ ਦੇ ਮੋਟਰਸਾਇਕਲ ਦੀ ਕਾਰ ਨਾਲ ਟੱਕਰ ਹੋ ਗਈ। ਦੱਸ ਦਈਏ ਕਿ ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।