Elly Mangat News: ਸ਼ੂਟਰਾਂ ਨੂੰ ਐਲੀ ਮਾਂਗਟ ਨੂੰ ਮਾਰਨ ਦੀ ਦਿਤੀ ਸੀ ਜ਼ਿੰਮੇਵਾਰੀ
Elly Mangat Death Threat Conspiracy News in Punjabi: ਦਿੱਲੀ ਕ੍ਰਾਈਮ ਬ੍ਰਾਂਚ ਨੇ ਬੀਤੀ ਰਾਤ ਮਯੂਰ ਵਿਹਾਰ ਖ਼ੇਤਰ ਵਿਚ ਇਕ ਸੰਖੇਪ ਮੁਕਾਬਲੇ ਤੋਂ ਬਾਅਦ ਅਰਸ਼ ਡੱਲਾ ਗੈਂਗ ਦੇ ਦੋ ਨਿਸ਼ਾਨੇਬਾਜ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਦੋਵਾਂ ਸ਼ੂਟਰਾਂ ਨੇ ਵੱਡਾ ਖੁਲਾਸਾ ਕੀਤਾ ਹੈ।
ਇਹ ਵੀ ਪੜ੍ਹੋ: Canada News : ਕੈਨੇਡਾ 'ਚ ਸਿੱਖ ਬਜ਼ੁਰਗ ਵਿਅਕਤੀ 'ਤੇ ਹੋਇਆ ਨਸਲੀ ਹਮਲਾ, ਦਾੜ੍ਹੀ ਨੂੰ ਪਾਇਆ ਹੱਥ
ਗ੍ਰਿਫਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੇ ਦੱਸਿਆ ਕਿ ਪੰਜਾਬੀ ਗਾਇਕ ‘ਤੇ ਹਮਲਾ ਕਰਨ ਦੀ ਯੋਜਨਾ ਸੀ। ਪੰਜਾਬੀ ਗਾਇਕ ਦਾ ਨਾਮ ਐਲੀ ਮਾਂਗਟ ਦੱਸਿਆ ਜਾ ਰਿਹਾ ਹੈ। ਮਸ਼ਹੂਰ ਗੈਂਗਸਟਰ ਅਰਸ਼ਦੀਪ ਡੱਲਾ ਨੇ ਦੋਵਾਂ ਸ਼ੂਟਰਾਂ ਨੂੰ ਐਲੀ ਮਾਂਗਟ ਨੂੰ ਮਾਰਨ ਦੀ ਜ਼ਿੰਮੇਵਾਰੀ ਦਿਤੀ ਸੀ ਪਰ ਐਲੀ ਮਾਂਗਟ ਘਰ ਵਿਚ ਨਾ ਹੋਣ ਕਾਰਨ ਸ਼ੂਟਰ ਇਸ ਵਾਰਦਾਤ ਨੂੰ ਅੰਜਾਮ ਨਹੀਂ ਦੇ ਸਕੇ।
ਇਹ ਵੀ ਪੜ੍ਹੋ: Gurpurb 2023: ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ
ਫਿਲਹਾਲ ਪੁੱਛਗਿੱਛ ਵਿਚ ਦੌਰਾਨ ਸ਼ੂਟਰਾਂ ਵਲੋਂ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਜੇਕਰ ਮਸ਼ਹੂਰ ਗੈਂਗਸਟਰ ਅਰਸ਼ਦੀਪ ਡੱਲਾ ਦੀ ਗੱਲ ਕਰੀਏ ਤਾਂ ਅਰਸ਼ਦੀਪ ਡੱਲਾ ਦਾ ਨਾਂ NIA ਦੀ ਮੋਸਟ ਵਾਂਟੇਡ ਅਪਰਾਧੀਆਂ ਦੀ ਲਿਸਟ ‘ਚ ਸ਼ਾਮਲ ਹੈ।
ਮੁਲਜ਼ਮਾਂ ਦੇ ਕਬਜ਼ੇ ਵਿਚੋਂ ਇਕ ਰਿਵਾਲਵਰ 45 ਐਮ.ਐਮ. 06 ਜਿੰਦਾ ਕਾਰਤੂਸ ਸਮੇਤ ਇਕ ਹੈਂਡ ਗਰਨੇਡ ਅਤੇ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਅੰਤਰਰਾਸ਼ਟਰੀ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਡੱਲਾ ਦੇ ਦੋ ਸ਼ਾਰਪ ਸ਼ੂਟਰਾਂ ਦੀ ਗਿ੍ਫ਼ਤਾਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਦਿੱਲੀ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਐਚ.ਜੀ.ਐਸ. ਧਾਲੀਵਾਲ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਮੁਲਜ਼ਮਾਂ ਵਲੋਂ ਪੰਜ ਰਾਊਂਡ ਫਾਇਰ ਕੀਤੇ ਗਏ।
ਜਿਨ੍ਹਾਂ ਵਿਚੋਂ ਦੋ ਰਾਉਂਡ ਪੁਲਿਸ ਦੀ ਬੁਲੇਟ ਪਰੂਫ਼ ਜੈਕੇਟ ਵਿਚ ਲੱਗੇ। ਜਵਾਬੀ ਕਾਰਵਾਈ ’ਤੇ ਪੁਲਿਸ ਟੀਮ ਨੇ ਮੁਲਜ਼ਮਾਂ ’ਤੇ 6 ਰਾਊਂਡ ਫਾਇਰ ਕੀਤੇ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਇਕ ਰਿਵਾਲਵਰ 45 ਐਮ.ਐਮ. 06 ਜ਼ਿੰਦਾ ਕਾਰਤੂਸ ਸਮੇਤ ਇਕ ਹੈਂਡ ਗਰਨੇਡ ਅਤੇ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਵਾਂ ਅਪਰਾਧੀਆਂ ਨੂੰ ਅਰਸ਼ਦੀਪ ਨੇ ਐਲੀ ਮਾਂਗਟ ਨਾਮਕ ਗਾਇਕ ਦੀ ਹੱਤਿਆ ਕਰਨ ਦਾ ਕੰਮ ਦਿੱਤਾ ਸੀ, ਜਿਸ ਲਈ ਉਨ੍ਹਾਂ ਨੇ ਅਕਤੂਬਰ 2023 ਵਿਚ ਬਠਿੰਡਾ ਵਿਚ ਕੋਸ਼ਿਸ਼ ਕੀਤੀ, ਪਰ ਐਲੀ ਮਾਂਗਟ ਦੇ ਘਰ ਵਿਚ ਨਾ ਹੋਣ ਕਾਰਨ ਉਹ ਅਸਫ਼ਲ ਰਹੇ।