
ਉਨ੍ਹਾਂ ਨੇ ਕਿਹਾ ਕਿ ਮੇਰੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਸ਼ਹੀਦਾਂ ਦੀ ਇਸ ਧਰਤੀ ਨੂੰ ਪ੍ਰਣਾਮ ਕਰਨ ਲਈ ਪਹੁੰਚਾ ਤੇ ਅੱਜ ਸੁਭਾਗ ਹਾਸਲ ਹੋਇਆ।''
ਜਲੰਧਰ: ਸ਼ਹੀਦੀ ਜੋੜ ਮੇਲੇ ਦੇ ਮੌਕੇ ਤੇ ਪੰਜਾਬੀ ਅਦਾਕਾਰ ਤੇ ਗਾਇਕ ਹਰਭਜਨ ਮਾਨ ਵੀ ਫਤਿਹਗੜ੍ਹ ਸਾਹਿਬ ਪਹੁੰਚੇ ਹਨ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਹਰਭਜਨ ਮਾਨ ਨੇ ਕਿਹਾ, ''ਇਸ ਤਰ੍ਹਾਂ ਦੀਆਂ ਕੁਰਬਾਨੀਆਂ ਦੀ ਦੁਨੀਆ 'ਚ ਮਿਸਾਲ ਮਿਲਣੀ ਮੁਸ਼ਕਿਲ ਹੈ, ਜਿਥੇ ਛੋਟੀਆਂ ਜਿੰਦਾਂ ਨੇ ਧਰਮ ਦੀ ਰੱਖਿਆ ਲਈ ਆਪਣਾ-ਆਪ ਵਾਰ ਦਿੱਤਾ।
Harbhajan Maan ਉਨ੍ਹਾਂ ਨੇ ਕਿਹਾ ਕਿ ਮੇਰੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਸ਼ਹੀਦਾਂ ਦੀ ਇਸ ਧਰਤੀ ਨੂੰ ਪ੍ਰਣਾਮ ਕਰਨ ਲਈ ਪਹੁੰਚਾ ਤੇ ਅੱਜ ਸੁਭਾਗ ਹਾਸਲ ਹੋਇਆ।'' ਦੱਸ ਦਈਏ ਕਿ ਇਸ ਧਰਤੀ 'ਤੇ ਪਹੁੰਚ ਕੇ ਹਰਭਜਨ ਮਾਨ ਆਪਣੇ-ਆਪ ਨੂੰ ਵੱਡਭਾਗਾ ਸਮਝਦੇ ਹਨ।
Harbhajan Maanਇਸ ਦੌਰਾਨ ਉਨ੍ਹਾਂ ਨੇ ਕਵੀਸ਼ਰੀ ਗਾ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਵੀ ਕੀਤਾ। ਦੱਸਣਯੋਗ ਹੈ ਕਿ ਛੋਟੇ ਸਾਹਿਬਜ਼ਾਦਿਆਂ ਨੇ ਜ਼ੋਰਾਵਰ ਸਿੰਘ ਤੇ ਫਤਿਹ ਸਿੰਘ ਜੀ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ। 9 ਅਤੇ 7 ਸਾਲ ਦੀ ਉਮਰ 'ਚ ਧਰਮ ਦੀ ਰੱਖਿਆ ਲਈ ਆਪਣਾ-ਆਪ ਵਾਰ ਦਿੱਤਾ ਸੀ।
ਹਰਭਜਨ ਮਾਨ ਨੇ ਵੀ ਫਤਿਹਗੜ੍ਹ ਸਾਹਿਬ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਮੱਥਾ ਟੇਕਿਆ। ਇਸ ਤੋਂ ਇਲਾਵਾ ਪੰਜਾਬੀ ਸੰਗੀਤ ਜਗਤ 'ਚ ਸਿੰਗਰਾਂ ਵਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਈ ਧਾਰਮਿਕ ਗੀਤ ਰਿਲੀਜ਼ ਕੀਤੇ ਜਾ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।