
Kamal Khan News ਗਾਇਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸਾਂਝੀ ਕੀਤੀ ਜਾਣਕਾਰੀ
ਚੰਡੀਗੜ੍ਹ : ਸੰਗੀਤ ਜਗਤ ਨਾਲ ਜੁੜੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਕਮਲ ਖਾਨ ਨੂੰ ਵੱਡਾ ਸਦਮਾ ਲੱਗਿਆ ਹੈ। ਦਰਅਸਲ ਗਾਇਕ ਕਮਲ ਖਾਨ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ।
ਗਾਇਕ ਨੇ 'ਮਿਸ ਯੂ ਮਾਂ' ਨਾਲ ਇੱਕ ਪੋਸਟ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਅਦਾਕਾਰ ਨੇ ਆਪਣੀ ਮਾਂ ਨਾਲ ਤਸਵੀਰਾਂ ਦੀ ਇੱਕ ਵੀਡੀਓ ਸਾਂਝੀ ਕੀਤੀ। ਹੁਣ ਗਾਇਕ ਦੀ ਇਸ ਪੋਸਟ ਉਤੇ ਪੰਜਾਬੀ ਸਿਤਾਰੇ ਵੀ ਕਾਫੀ ਕੁਮੈਂਟ ਕਰ ਰਹੇ ਹਨ ਅਤੇ ਗਾਇਕ ਲਈ ਦੁੱਖ ਪ੍ਰਗਟਾਅ ਰਹੇ ਹਨ।