
ਹਿੰਸਕ ਝੜਪ ਦੀ ਹਰ ਕੋਈ ਕਰ ਰਿਹਾ ਨਿੰਦਾ
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਬਾਰਡਰ ’ਤੇ ਮੋਰਚਾ ਲਾਇਆ ਹੋਇਆ ਹੈ। ਕਿਸਾਨਾਂ ਨੂੰ ਹਰ ਵਰਗ ਦੇ ਲੋਕਾਂ ਦਾ ਸਾਥ ਮਿਲ ਰਿਹਾ ਹੈ। ਕਲਾਕਾਰ ਤੋਂ ਲੈ ਕੇ ਖਿਡਾਰੀਆਂ ਦਾ ਸਹਿਯੋਗ ਮਿਲ ਰਿਹਾ ਹੈ।
Tractor Parade
ਇਸ ਅੰਦੋਲਨ ਨੂੰ ਲੈ ਕੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਖ਼ਾਸ ਮੌਕੇ ’ਤੇ ਦਿੱਲੀ ’ਚ ‘ਟਰੈਕਟਰ ਮਾਰਚ’ ਕੱਢਿਆ ਗਿਆ ਸੀ। ਇਸ ਦੌਰਾਨ ਵੱਖ-ਵੱਖ ਸੂਬਿਆਂ ਤੋਂ ਲੋਕ ਆਪਣੇ ਟਰੈਕਟਰ ਲੈ ਕੇ ‘ਟਰੈਕਟਰ ਮਾਰਚ’ ਦਾ ਹਿੱਸਾ ਬਣੇ। ਇਸ ਦੌਰਾਨ ਹਿੰਸਕ ਝੜਪ ਵੀ ਹੋਈ, ਜਿਸ ਦੀ ਹਰ ਕੋਈ ਨਿੰਦਾ ਕਰ ਰਿਹਾ ਹੈ। ਜਿਸ ਤੇ ਪੰਜਾਬੀ ਕਲਾਕਾਰ ਬੱਬੂ ਮਾਨ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ।
Babbu Maan
ਉਨ੍ਹਾਂ ਨੇ ਆਪਣੀ ਲਿਖਿਤ ਰਾਹੀਂ ਦਰਦ ਨੂੰ ਬਿਆਨ ਕੀਤਾ- ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਲਿਖਿਆ :—
6 ਮਹੀਨੇ ਦੇ ਵਿੱਚ ਬੂਟਾ ਪਾਲਿਆ ਸੀ,
ਅੱਧੀ ਰਾਤ ਕੋਈ ਦਾਤੀ ਫੇਰ ਗਿਆ।
ਇੱਕ-ਇੱਕ ਇੱਟ ਦੇ ਨਾਲ ਚੁਬਾਰਾ ਪਾਇਆ ਸੀ,
ਇੱਕੋ ਝਟਕੇ ਦੇ ਵਿੱਚ ਮਿਤਰੋ ਗੇਰ ਗਿਆ।
ਚੋਰੀ-ਚੋਰੀ ਕੌਣ ਜ਼ਮੀਰ ਧਰ ਗਿਆ ਏ,
ਉਹਦਾ ਕਿ ਜੋ ਕੂਚ ਜਹਾਨੋਂ ਕਰ ਗਿਆ ਏ।"
ਜ਼ਿਕਰਯੋਗ ਹੈ ਕਿ ਪਿਛਲੇ 2 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਵਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਸਵਾਲ ਖੜ੍ਹੇ ਹੋ ਗਏ।
Deep Sidhu and Lakha Sidhana
ਦੱਸ ਦੇਈਏ ਕਿ ਗਣਤੰਤਰ ਦਿਵਸ ਦੇ ਮੌਕੇ ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਅਤੇ ਪੰਜਾਬੀ ਅਦਾਕਾਰ ਦੀਪ ਸਿੱਧੂ ਖਿਲਾਫ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਦੇ ਅਨੁਸਾਰ, ਪੁਲਿਸ ਦੋਵਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ।