ਪੰਜਾਬੀ ਗਾਇਕ ਦੀ ਪਤਨੀ ਨੇ ਜ਼ਹਿਰ ਖ਼ਾ ਕੇ ਕੀਤੀ ਆਤਮਹੱਤਿਆ
Published : Mar 28, 2018, 12:22 am IST
Updated : Mar 28, 2018, 10:01 am IST
SHARE ARTICLE
Singer Gurvinder Brar Wife
Singer Gurvinder Brar Wife

ਗਾਇਕ ਗੁਰਵਿੰਦਰ ਬਰਾੜ ਦੀ ਪਤਨੀ ਵਲੋਂ ਜ਼ਹਿਰ ਨਿਗਲ ਕੇ ਆਤਮਹੱਤਿਆ ਕਰ ਲਈ ਗਈ ਹੈ। 

ਪੰਜਾਬੀ ਸੰਗੀਤ ਜਗਤ ਦੇ ਉੱਘੇ ਗਾਇਕ ਦੇ ਸਿਰ'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ । ਦਸਦੀਏ ਕਿ ਗਾਇਕ ਗੁਰਵਿੰਦਰ ਬਰਾੜ ਦੀ ਪਤਨੀ ਸੋਹਜਪ੍ਰੀਤ  ਵਲੋਂ ਜ਼ਹਿਰ ਨਿਗਲ ਕੇ ਆਤਮਹੱਤਿਆ ਕਰ ਲਈ ਗਈ ਹੈ।  ਫਿਲਹਾਲ ਆਤਮਹੱਤਿਆ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ। ਪਰ ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਮੰਗਲਵਾਰ ਦੇ ਦਿਨ ਜੀਵਨ ਸਮਾਪਤ ਕਰਨ ਵਾਲਾ ਕਦਮ ਚੁੱਕਿਆ ।ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ   ਗਾਇਕ ਦੀ ਪਤਨੀ ਨੂੰ ਨੇੜਲੇ ਹਸਪਤਾਲ ਲੈ ਜਾਇਆ ਗਿਆ ।

SuicideSuicide

ਜਿਸ ਤੋਂ ਬਾਅਦ ਉਸ ਦੀ ਹਾਲਤ ਖਰਾਬ ਹੋ ਗਈ ਅਤੇ ਰਾਤ ਸਮੇਂ ਉਨ੍ਹਾਂ ਨੇ ਦਮ ਤੋੜ ਦਿੱਤਾ। ਦੱਸ ਦਈਏ ਕਿ ਗੁਰਵਿੰਦਰ ਬਰਾੜ ਦੀ ਪਤਨੀ ਉਘੇ ਨਾਟਕਕਾਰ ਅਜਮੇਰ ਔਲਖ ਦੀ ਧੀ ਸੀ । ਇਥੇ ਇਹ ਵੀ ਦੱਸਣਯੋਗ ਹੈ ਕਿ ਗਾਇਕ ਗੁਰਵਿੰਦਰ ਬਰਾੜ ਨੇ 'ਸ਼ਿਵ ਦੀ ਕਿਤਾਬ' ਗੀਤ ਨਾਲ ਪੰਜਾਬੀ ਇੰਡਸਟਰੀ 'ਚ ਆਪਣਾ ਨਾਂ ਚਮਕਾਇਆ ਹੈ। ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਕਈ ਪੰਜਾਬੀ ਗੀਤ ਦਰਸ਼ਕਾਂ ਦੀ ਝੋਲੀ ਪਾਏ ਹਨ। ਇਸ ਸੋਗ ਦੀ ਘੜੀ ਦੇ ਵਿਚ ਪਰਮਾਤਮਾ ਉਨ੍ਹਾਂ ਨੂੰ ਸਹਿਣ ਸ਼ਕਤੀ ਦੇਵੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement