ਗੁਰਪ੍ਰੀਤ ਘੁੱਗੀ ਨੇ ਲਗਵਾਈ ਕੋਰੋਨਾ ਵੈਕਸੀਨ, ਤਸਵੀਰ ਸ਼ੇਅਰ ਕਰ ਦਿੱਤੀ ਜਾਣਕਾਰੀ 
Published : Mar 28, 2021, 5:35 pm IST
Updated : Mar 28, 2021, 5:35 pm IST
SHARE ARTICLE
 Gurpreet Ghughi
Gurpreet Ghughi

ਦਿ ਟੱਚ ਕਲੀਨਿਕ ਮੋਹਾਲੀ ’ਚ ਕੋਵਿਡ-19 ਵੈਕਸੀਨ ਲਗਵਾਈ

ਚੰਡੀਗੜ੍ਹ  - ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ ਲਗਵਾ ਲਿਆ ਹੈ। ਗੁਰਪ੍ਰੀਤ ਘੁੱਗੀ ਨੇ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ। ਜੋ ਤਸਵੀਰ ਗੁਰਪ੍ਰੀਤ ਘੁੱਗੀ ਵਲੋਂ ਸਾਂਝੀ ਕੀਤੀ ਹੈ, ਉਸ ’ਚ ਉਹ ਕੋਰੋਨਾ ਵੈਕਸੀਨ ਲਗਵਾਉਂਦੇ ਨਜ਼ਰ ਆ ਰਹੇ ਹਨ। ਤਸਵੀਰ ਸਾਂਝੀ ਕਰਦਿਆਂ ਗੁਰਪ੍ਰੀਤ ਘੁੱਗੀ ਨੇ ਲਿਖਿਆ, ‘ਹੈਲੋ! ਅੱਜ ਮੈਂ ਦਿ ਟੱਚ ਕਲੀਨਿਕ ਮੋਹਾਲੀ ’ਚ ਕੋਵਿਡ-19 ਵੈਕਸੀਨ ਲਗਵਾਈ ਹੈ।’

ਜ਼ਿਕਰਯੋਗ ਹੈ ਕਿ ਗੁਰਪ੍ਰੀਤ ਘੁੱਗੀ ਨੇ ਮੋਹਾਲੀ ਵਿਖੇ ਕੋਰੋਨਾ ਵੈਕਸੀਨ ਲਗਵਾਈ ਹੈ। ਗੁਰਪ੍ਰੀਤ ਘੁੱਗੀ ਸੋਸ਼ਲ ਮੀਡੀਆ ’ਤੇ ਕਿਸਾਨ ਅੰਦੋਲਨ ਦਾ ਭਰਵਾਂ ਸਮਰਥਨ ਕਰ ਰਹੇ ਹਨ। ਉਹ ਆਏ ਦਿਨ ਲੋਕਾਂ ਨੂੰ ਕਿਸਾਨ ਅੰਦੋਲਨ ਦੀ ਅਹਿਮੀਅਤ ਵੀ ਦੱਸਦੇ ਰਹਿੰਦੇ ਹਨ। ਉਥੇ ਗੁਰਪ੍ਰੀਤ ਘੁੱਗੀ ਕਈ ਪੰਜਾਬੀ ਫ਼ਿਲਮਾਂ ਦੀ ਸ਼ੂਟਿੰਗ ਵੀ ਕਰ ਚੁੱਕੇ ਹਨ ਤੇ ਕਰ ਰਹੇ ਹਨ। ਗੁਰਪ੍ਰੀਤ ਘੁੱਗੀ ਨੂੰ ਪੰਜਾਬੀ ਫ਼ਿਲਮ ਜਗਤ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਲਗਭਗ ਹਰੇਕ ਪੰਜਾਬੀ ਫ਼ਿਲਮ ’ਚ ਉਨ੍ਹਾਂ ਦਾ ਕਿਰਦਾਰ ਸਾਨੂੰ ਦੇਖਣ ਨੂੰ ਮਿਲ ਜਾਂਦਾ ਹੈ। ਉਹ ਸਿਰਫ ਕਾਮੇਡੀ ਹੀ ਨਹੀਂ, ਸਗੋਂ ‘ਅਰਦਾਸ’ ਵਰਗੀਆਂ ਫ਼ਿਲਮਾਂ ’ਚ ਆਪਣੇ ਸੰਜੀਦਾ ਕਿਰਦਾਰਾਂ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement