ਗਾਇਕ ਕਰਨ ਔਜਲਾ ਦਾ ਕਰੀਬੀ ਸਾਥੀ ਸ਼ਾਰਪੀ ਘੁੰਮਣ ਗ੍ਰਿਫ਼ਤਾਰ

By : GAGANDEEP

Published : Apr 28, 2023, 12:50 pm IST
Updated : Apr 28, 2023, 4:03 pm IST
SHARE ARTICLE
photo
photo

AGTF ਵੱਲੋਂ ਕੀਤਾ ਗਿਆ ਗ੍ਰਿਫਤਾਰ

 

ਚੰਡੀਗੜ੍ਹ: ਪੰਜਾਬੀ ਸੰਗੀਤ ਜਗਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। AGTF ਦੀ ਟੀਮ ਨੇ ਗਾਇਕ ਕਰਨ ਔਜਲਾ ਦਾ ਕਰੀਬੀ ਯਾਰ ਸ਼ਾਰਪੀ ਘੁੰਮਣ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ, ਇਹ ਗ੍ਰਿਫ਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ।

ਇਹ  ਵੀ ਪੜ੍ਹੋ: ਰਾਜਸਥਾਨ 'ਚ ਟੈਂਪੂ ਤੇ ਬੱਸ ਵਿਚਾਲੇ ਹੋਈ ਟੱਕਰ, ਤਿੰਨ ਦੀ ਮੌਤ

ਸ਼ਾਰਪੀ ਘੁੰਮਣ ਸਮੇਤ 8 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਕੁਝ ਹਫ਼ਤੇ ਪਹਿਲਾਂ ਹੀ ਗਾਇਕ ਕਰਨ ਔਜਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ, ਜਿਸ 'ਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਾਮਜ਼ਦ ਅਨਮੋਲ ਬਿਸ਼ਨੋਈ ਨਜ਼ਰ ਆਇਆ ਸੀ।

ਇਹ  ਵੀ ਪੜ੍ਹੋ: ਕੈਨੇਡਾ ਪੁਲਿਸ ਨੇ ਕਾਰਾਂ ਚੋਰੀ ਕਰਨ ਦੇ ਦੋਸ਼ ਹੇਠ 47 ਪੰਜਾਬੀਆਂ ਸਣੇ 119 ਲੋਕਾਂ ਨੂੰ ਗ੍ਰਿਫ਼ਤਾਰ

ਇਸ ਵਾਇਰਲ ਵੀਡੀਓ 'ਚ ਭਗੌੜਾ ਅਨਮੋਲ ਬਿਸ਼ਨੋਈ, ਜੋ ਕਿ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੈ, ਉਹ ਕਰਨ ਔਜਲਾ ਨਾਲ ਸਟੇਜ 'ਤੇ ਨੱਚਦਾ ਹੋਇਆ ਨਜ਼ਰ ਆਇਆ ਸੀ। ਜਿਵੇਂ ਹੀ ਇਹ ਵੀਡੀਓ ਵਾਇਰਲ ਹੋਈ ਅਤੇ ਨਾਲ ਹੀ ਕਰਨ ਔਜਲਾ ਵਿਵਾਦਾਂ 'ਚ ਘਿਰ ਗਏ। ਹਾਲਾਂਕਿ ਇਸ ਤੋਂ ਬਾਅਦ ਕਰਨ ਔਜਲਾ ਨੇ ਆਪਣਾ ਪੱਖ ਸੋਸ਼ਲ ਮੀਡੀਆ 'ਤੇ ਲੋਕਾਂ ਨਾਲ ਸਾਂਝਾ ਕੀਤਾ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement