
ਮਾਨਸਾ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਦਰਜ ਕੀਤੀ FIR
ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ ਲੀਕ ਕੀਤੇ ਜਾਣ 'ਤੇ ਮਾਨਸਾ ਥਾਣਾ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਸ਼ਿਕਾਇਤ ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਦਿਤੀ ਗਈ ਸੀ ਜਿਸ 'ਤੇ ਕਾਰਵਾਈ ਕਰਦਿਆਂ ਮਾਨਸਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
SYL song
ਬਲਕੌਰ ਸਿੰਘ ਨੇ ਬਿਆਨ ਦਿਤਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਐਸਵਾਈਐਲ ਗੀਤ ਉਨ੍ਹਾਂ 23 ਤਾਰੀਖ ਨੂੰ ਸ਼ਾਮ 6 ਵਜੇ ਰਿਲੀਜ਼ ਕਰਨਾ ਸੀ ਪਰ ਕਿਸੇ ਨੇ 20 ਤਾਰੀਖ ਨੂੰ ਹੀ ਰਿਲੀਜ਼ ਕਰ ਦਿੱਤਾ। ਇਸ 'ਤੇ ਸਦਰ ਮਾਨਸਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।ਦੱਸਣਯੋਗ ਹੈ ਕਿ 4-5 ਦਿਨ ਪਹਿਲਾਂ ਹੀ ਇਸ ਗੀਤ ਨੂੰ ਮਰਹੂਮ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ 'ਤੇ ਰਿਲੀਜ਼ ਕੀਤਾ ਗਿਆ ਸੀ ਪਰ ਇਸ ਤੋਂ 2 ਦਿਨਾਂ ਬਾਅਦ ਹੀ ਇਸ ਗੀਤ ਨੂੰ ਹਟਵਾ ਦਿਤਾ ਸੀ।
Sidhu Moosewala with his Father
ਯੂ-ਟਿਊਬ ’ਤੇ ਗਾਣੇ ਦੇ ਲਿੰਕ ’ਤੇ ਕਲਿੱਕ ਕਰਨ ’ਤੇ ਪਤਾ ਲੱਗਦਾ ਹੈ ਕਿ ਕੇਂਦਰ ਦੀ ਸ਼ਿਕਾਇਤ ਮਗਰੋਂ ‘SYL’ ਗੀਤ ਨੂੰ ਭਾਰਤ ’ਚ ਨਹੀਂ ਦੇਖਿਆ ਜਾ ਸਕਦਾ ਹੈ। ਇਸ ਗੀਤ ਵਿੱਚ ਪੰਜਾਬ ਤੇ ਹਰਿਆਣਾ ਵਿਚਕਾਰ ਐਸਵਾਈਐਲ (ਸਤਲੁਜ-ਯੁਮਨਾ ਲਿੰਕ) ਨਹਿਰ ਦੇ ਪਾਣੀ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਚੁੱਕੇ ਗਏ ਸਨ ਜਿਸ ਨੂੰ ਲੈ ਕੇ ਲਗਾਤਾਰ ਵਿਵਾਦ ਹੋ ਰਿਹਾ ਸੀ। ਇਸ ਗੀਤ ਨੂੰ ਹੁਣ ਤੱਕ 2.8 ਕਰੋੜ ਵਾਰ ਦੇਖਿਆ ਜਾ ਚੁੱਕਿਆ ਹੈ ਤੇ ਵਪਾਰਕ ਪੱਖੋਂ ਇਹ ਗੀਤ ਪਹਿਲੇ ਨੰਬਰ ’ਤੇ ਆ ਗਿਆ ਸੀ, ਜਿਸ ਦੇ 3.4 ਕਰੋੜ ਕੁਮੈਂਟ ਵੀ ਆ ਚੁੱਕੇ ਸਨ।