
ਹਰ ਬੱਚਾ ਆਪਣੇ ਮਾਪਿਆਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹੈ।
ਜਲੰਧਰ: ਕਮਲ ਖਾਨ ਦੇ ਗੀਤਾਂ ਨੂੰ ਹਮੇਸ਼ਾ ਹੀ ਸਰੋਤਿਆਂ ਵੱਲੋਂ ਪਸੰਦ ਕੀਤਾ ਜਾਂਦਾ ਹੈ। ਉਹਨਾਂ ਦੀ ਆਵਾਜ਼ ਵਿਚ ਇਕ ਜਾਦੂ ਹੈ ਜੋ ਲੋਕਾਂ ਦੇ ਦਿਲਾਂ ਨੂੰ ਟੂੰਬਦਾ ਹੈ। ਪੰਜਾਬੀ ਗਾਇਕ ਕਮਲ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੀ ਮਾਤਾ ਦੀ ਤਸਵੀਰ ਸਾਂਝੀ ਕਰਦੇ ਕੈਪਸ਼ਨ ‘ਚ ਲਿਖਿਆ, ‘ਲਵ ਯੂ ਮਾਂ…ਮਾਂ ਦੀ ਤਬੀਅਤ ਕੁਝ ਠੀਕ ਨਹੀਂ ਕੁਝ ਦਿਨਾਂ ਤੋਂ ਅਰਦਾਸ ਕਰੋ ਠੀਕ ਰਹਿਣ’।
Kamal Khan
ਜੀ ਹਾਂ ਇਸ ਤਸਵੀਰ ‘ਚ ਉਹ ਆਪਣੀ ਮਾਤਾ ਜੀ ਦੇ ਨਾਲ ਨਜ਼ਰ ਆ ਰਹੇ ਹਨ। ਹਰ ਬੱਚੇ ਲਈ ਉਸ ਦੀ ਮਾਂ ਰੱਬ ਹੁੰਦੀ ਹੈ ਤਾਂਹੀ ਕਿਹਾ ਜਾਂਦਾ ਹੈ ਕਿ ਮਾਂ ਦੇ ਚਰਨਾਂ ‘ਚ ਜੰਨਤ ਹੁੰਦੀ ਹੈ। ਹਰ ਬੱਚਾ ਆਪਣੇ ਮਾਪਿਆਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹੈ। ਜਿਸ ਕਰਕੇ ਕਮਲ ਖ਼ਾਨ ਵੀ ਆਪਣੇ ਚਾਹੁਣ ਵਾਲਿਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਮਾਂ ਲਈ ਦੁਆਵਾਂ ਕਰਨ ਕੇ ਉਹ ਛੇਤੀ ਸਿਹਤਮੰਦ ਹੋ ਜਾਣ।
ਇਸ ਪੋਸਟ ਉੱਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਕਮੈਂਟਸ ਰਾਹੀਂ ਕਮਲ ਖ਼ਾਨ ਨੂੰ ਹੌਂਸਲਾ ਦਿੰਦੇ ਹੋਏ ਅਰਦਾਸਾਂ ਕੀਤੀਆਂ ਨੇ ਕਿ ਮਾਤਾ ਜੀ ਛੇਤੀ ਠੀਕ ਹੋ ਜਾਣ। ਜੇ ਗੱਲ ਕਰੀਏ ਕਮਲ ਖ਼ਾਨ ਦੇ ਕੰਮ ਦੀ ਤਾਂ ਹਾਲ ਹੀ ‘ਚ ਉਹ ਆਪਣੇ ਸਿੰਗਲ ਟਰੈਕ ਸੱਚ 3 ਦੇ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਇਆ ਸਨ। ਇਸ ਗਾਣੇ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਵੀ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਵੀ ਉਹ ਆਪਣੀ ਮਿੱਠੀ ਆਵਾਜ਼ ਦਾ ਜਾਦੂ ਬਿਖੇਰਦੇ ਹੋਏ ਨਜ਼ਰ ਆ ਰਹੇ ਹਨ। ਹਾਲ ਹੀ ‘ਚ ਜੱਦੀ ਸਰਦਾਰ ਫ਼ਿਲਮ ‘ਚ ‘ਜਾਨ ਤੋਂ ਪਿਆਰੇ’ ਗੀਤ ‘ਚ ਆਪਣੀ ਆਵਾਜ਼ ਦੇ ਜਾਦੂ ਨਾਲ ਦਰਸ਼ਕਾਂ ਦੇ ਦਿਲਾਂ ਨੂੰ ਟੁੰਬਦੇ ਹੋਏ ਨਜ਼ਰ ਆਏ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।