Singer Hassan Manak ਮਾਮਲੇ 'ਚ ਜਬਰ ਜਨਾਹ ਦੀਆਂ ਧਾਰਾਵਾਂ ਜੁੜੀਆਂ
Published : Nov 29, 2025, 12:41 pm IST
Updated : Nov 29, 2025, 12:41 pm IST
SHARE ARTICLE
Rape Charges Added in Singer Hassan Manak Case Latest News in Punjabi
Rape Charges Added in Singer Hassan Manak Case Latest News in Punjabi

ਪੁਲਿਸ ਨੇ ਧੋਖਾਧੜੀ ਦੇ ਇਲਜ਼ਾਮਾਂ ਤਹਿਤ ਫਗਵਾੜਾ ਤੋਂ ਕੀਤਾ ਸੀ ਗ੍ਰਿਫ਼ਤਾਰ 

Rape Charges Added in Singer Hassan Manak Case Latest News in Punjabi  ਫਗਵਾੜਾ ਦੇ ਪੰਜਾਬੀ ਗਾਇਕ ਹਸਨ ਮਾਣਕ ਦੇ ਮਾਮਲੇ ਵਿੱਚ ਜਬਰ ਜਨਾਹ ਦੀਆਂ ਧਾਰਾਵਾਂ ਜੁੜੀਆਂ ਹਨ। ਗਾਇਕ ਨੂੰ 14 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸ ਦਈਏ ਕਿ ਪੁਲਿਸ ਨੇ ਧੋਖਾਧੜੀ ਦੇ ਇਲਜ਼ਾਮਾਂ ਤਹਿਤ ਫਗਵਾੜਾ ਤੋਂ ਹਸਨ ਮਾਣਕ ਗ੍ਰਿਫ਼ਤਾਰ ਕੀਤਾ ਸੀ। ਇਸ ਦੀ ਪੁਸ਼ਟੀ ਫਗਵਾੜਾ ਦੇ ਡੀ.ਐਸ.ਪੀ. ਭਾਰਤ ਭੂਸ਼ਣ ਨੇ ਕੀਤੀ। 

ਡੀ.ਐਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਾਂਚ ਦੌਰਾਨ ਬਿਆਨ ਦਰਜ ਕੀਤੇ ਗਏ ਸਨ, ਜਿਸ ਵਿਚ ਬਲਾਤਕਾਰ ਦੇ ਇਲਜ਼ਾਮਾਂ ਦਾ ਖ਼ੁਲਾਸਾ ਹੋਇਆ ਸੀ। ਇਸ ਤੋਂ ਬਾਅਦ, ਮਾਮਲੇ ਵਿਚ ਜਬਰ ਜਨਾਹ ਦੀਆਂ ਜੋੜੀਆਂ ਗਈਆਂ।

ਦੱਸ ਦਈਏ ਕਿ ਫਗਵਾੜਾ ਸਿਟੀ ਪੁਲਿਸ ਸਟੇਸ਼ਨ ਨੇ 30 ਮਈ, 2025 ਨੂੰ ਗਾਇਕ ਵਿਰੁਧ ਧੋਖਾਧੜੀ ਤਹਿਤ ਕੇਸ ਦਰਜ ਕੀਤਾ ਸੀ। ਗਾਇਕ ਹਸਨ ਮਾਣਕ ’ਤੇ ਇਲਜ਼ਾਮ ਲਗਾਇਆ ਗਿਆ ਸੀ ਕਿ ਉਸ ਨੇ ਆਪਣੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਦੁਬਾਰਾ ਵਿਆਹ ਕੀਤਾ ਅਤੇ ਉਸ ਦੇ ਗਹਿਣੇ ਵੇਚ ਦਿੱਤੇ। ਜਿਸ ਦੇ ਤਹਿਤ ਪੁਲਿਸ ਨੇ ਗਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ ਵਿੱਚ ਇੱਕ ਐਨ.ਆਰ.ਆਈ. ਵੀ ਸ਼ਾਮਲ ਸੀ। ਦੱਸਣਯੋਗ ਹੈ ਕਿ ਹਸਨ ਮਾਣਕ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement