
"ਦੇਖਲੋ ਮਿੱਤਰੋ ਸ਼ਾਸਕ ਬਣ ਗਿਆ ਬੰਦਾ ਦੁਆਨੀ ਦਾ, ਇਸ ਕਮਲੇ ਨੂੰ ਕੀ ਪਤਾ ਮੁੱਲ ਕਿਸਾਨੀ ਦਾ।"
ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਕਾਰ ਕਿਸਾਨਾਂ ਨੂੰ ਦੇਸ਼ ਦੇ ਹਰ ਵਰਗ ਹਰ ਕੋਨੇ ਤੋਂ ਹਰ ਕਿੱਤੇ ਨਾਲ ਸਬੰਧਤ ਲੋਕਾਂ ਦਾ ਸਾਥ ਮਿਲ ਰਿਹਾ ਹੈ। ਉਥੇ ਹੀ ਪੰਜਾਬੀ ਗਇਕ ਵੀ ਕਿਸਾਨਾਂ ਦਾ ਹੌਸਲਾ ਵਧਾਉਣ ਲਈ ਅੱਗੇ ਆ ਰਹੇ ਹਨ। ਇਸ ਵਿਚਕਾਰ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝਾ ਕੀਤੀ ਹੈ।
ਪੰਜਾਬੀ ਗਾਇਕ ਬੱਬੂ ਮਾਨ ਕਾਫੀ ਸਮੇਂ ਤੋਂ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ ਪਰ ਅੱਜ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਹੈ ਜੋ ਵਾਇਰਲ ਹੋ ਰਹੀ ਹੈ।
ਬੱਬੂ ਮਾਨ ਨੇ ਪੋਸਟ ਵਿੱਚ ਲਿਖਿਆ ਹੈ, "ਦੇਖਲੋ ਮਿੱਤਰੋ ਸ਼ਾਸਕ ਬਣ ਗਿਆ ਬੰਦਾ ਦੁਆਨੀ ਦਾ, ਇਸ ਕਮਲੇ ਨੂੰ ਕੀ ਪਤਾ ਮੁੱਲ ਕਿਸਾਨੀ ਦਾ।"