
ਮਸ਼ਹੂਰ ਪੰਜਾਕਲਾਕਾਰ ਅਤੇ ਅਦਾਕਾਰ ਅਮਰਿੰਦਰ ਗਿੱਲ ਦੀ ਆਉਣ ਵਾਲੀ ਨਵੀਂ ਫ਼ਿਲਮ ‘ਲਾਈਏ ਜੇ ਯਾਰੀਆਂ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।
ਮਸ਼ਹੂਰ ਪੰਜਾਬੀ ਕਲਾਕਾਰ ਅਤੇ ਅਦਾਕਾਰ ਅਮਰਿੰਦਰ ਗਿੱਲ ਦੀ ਆਉਣ ਵਾਲੀ ਨਵੀਂ ਫ਼ਿਲਮ ‘ਲਾਈਏ ਜੇ ਯਾਰੀਆਂ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਫ਼ਿਲਮ ਦੇ ਟ੍ਰੇਲਰ ਤੋਂ ਪਤਾ ਚੱਲਦਾ ਹੈ ਕਿ ਇਹ ਫ਼ਿਲਮ ਰੋਮਾਂਸ, ਬਦਲਾ ਲੈਣ ਦੀ ਸਾਜਿਸ਼ ਦੇ ਨਾਲ ਨਾਲ ਕਮੇਡੀ ਅਤੇ ਪਾਗਲਪਨ ਨਾਲ ਭਰਪੂਰ ਹੈ।
Laiye Je Yaarian
ਇਸ ਟ੍ਰੇਲਰ ਵਿਚ ਦੇਖਿਆ ਜਾ ਸਕਦਾ ਹੈ ਕਿ ਫ਼ਿਲਮ ਦੀ ਕਹਾਣੀ ਅਮਰਿੰਦਰ ਗਿੱਲ, ਰੂਪੀ ਗਿੱਲ, ਹਰੀਸ਼ ਵਰਮਾ ਅਤੇ ਰੁਬੀਨਾ ਬਾਜਵਾ ਦੁਆਲੇ ਘੁੰਮਦੀ ਹੈ। ਇਹ ਫ਼ਿਲਮ 5 ਜੂਨ ਨੂੰ ਭਾਰਤ ਦੇ ਸਿਨੇਮਾ ਘਰਾਂ ਵਿਚ ਲੱਗੇਗੀ ਅਤੇ 7 ਜੂਨ ਨੂੰ ਵਿਦੇਸ਼ਾਂ ਵਿਚ ਰਿਲੀਜ਼ ਹੋਵੇਗੀ। ਇਹ ਫ਼ਿਲਮ ਦੀ ਕਹਾਣੀ ਧੀਰਜ ਰਤਨ ਵੱਲੋਂ ਲਿਖੀ ਗਈ ਹੈ। ਇਸ ਫ਼ਿਲਮ ਨੂੰ ਸੁੱਖ ਸੰਘੇੜਾ ਨੇ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ਵਿਚ ਅਮਰਿੰਦਰ ਗਿੱਲ ਦੇ ਨਾਲ ਹਰੀਸ਼ ਵਰਮਾ, ਰੂਪੀ ਗਿੱਲ, ਰੁਬੀਨਾ ਬਾਜਵਾ, ਕਮਲਜੀਤ ਨੀਰੂ ਅਤੇ ਪ੍ਰਕਾਸ਼ ਮੁੱਖ ਭੂਮਿਕਾਵਾਂ ਵਿਚ ਨਜ਼ਰ ਆਉਣਗੇ।
Laiye Je Yaarian star cast
ਇਸ ਫ਼ਿਲਮ ਦੇ ਗਾਣਿਆਂ ਨੂੰ ਵੀ ਪੰਜਾਬੀਆਂ ਵੱਲੋਂ ਕਾਫੀ ਪਿਆਰ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਰਿੰਦਰ ਗਿੱਲ ‘ਅੰਗਰੇਜ਼’, ‘ਲਵ-ਪੰਜਾਬ’, ‘ਅਸ਼ਕੇ’, ‘ਲਹੋਰੀਆ’, ‘ਗੋਰਿਆਂ ਨੂੰ ਦਫਾ ਕਰੋ’ ਆਦਿ ਫਿਲਮਾਂ ਵਿਚ ਨਜ਼ਰ ਆ ਚੁੱਕੇ ਹਨ। ਇਸਦੇ ਨਾਲ ਹੀ ਹਰੀਸ਼ ਵਰਮਾਂ ਵੀ ‘ਯਾਰ ਅਣਮੁੱਲੇ’, ‘ਬੁਰਰਾ’ ਅਤੇ ‘ਡੈਡੀ ਕੂਲ ਮੁੰਡੇ ਫੂਲ’ ਆਦਿ ਫਿਲਮਾਂ ਵਿਚ ਅਹਿਮ ਭੂਮਿਕਾ ਨਿਭਾਅ ਚੁਕੇ ਹਨ।