Jaswinder Bhalla Antim Ardas: ਮਰਹੂਮ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ ਅੱਜ
Published : Aug 30, 2025, 8:35 am IST
Updated : Aug 30, 2025, 8:42 am IST
SHARE ARTICLE
Jaswinder Bhalla Antim Ardas latest news in punjabi
Jaswinder Bhalla Antim Ardas latest news in punjabi

ਵੱਡੀਆਂ-ਵੱਡੀਆਂ ਸਖ਼ਮੀਅਤਾਂ ਪਹੁੰਚਣਗੀਆਂ

 Jaswinder Bhalla Antim Ardas latest news in punjabi : ਮਸ਼ਹੂਰ ਪੰਜਾਬੀ ਫ਼ਿਲਮ ਕਾਮੇਡੀਅਨ ਅਤੇ ਦਰਸ਼ਕਾਂ ਦੇ ਪਸੰਦੀਦਾ ਜਸਵਿੰਦਰ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ ਦੇ ਸੈਕਟਰ 34 ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਹੋਵੇਗੀ। ਵੱਡੀਆਂ ਹਸਤੀਆਂ ਉੱਥੇ ਪਹੁੰਚਣਗੀਆਂ ਅਤੇ ਇਸ ਲਈ ਪੁਲਿਸ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਭੱਲਾ ਦਾ ਦਿਹਾਂਤ 22 ਅਗਸਤ  ਨੂੰ 65 ਸਾਲ ਦੀ ਉਮਰ ਵਿੱਚ ਬ੍ਰੇਨ ਸਟ੍ਰੋਕ ਨਾਲ ਹੋਇਆ। ਉਨ੍ਹਾਂ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਕਸਬੇ ਵਿੱਚ ਹੋਇਆ ਸੀ।

ਭੱਲਾ ਦੇ ਦਿਹਾਂਤ 'ਤੇ, ਪੰਜਾਬੀ ਫਿਲਮ ਇੰਡਸਟਰੀ ਦੀਆਂ ਵੱਡੀਆਂ ਸ਼ਖ਼ਸੀਅਤਾਂ ਤੋਂ ਇਲਾਵਾ, ਰਾਜਨੀਤੀ ਅਤੇ ਸਮਾਜ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਵੀ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਜਸਵਿੰਦਰ ਭੱਲਾ ਦੀਆਂ ਅੰਤਿਮ ਰਸਮਾਂ ਮੋਹਾਲੀ ਵਿੱਚ ਕੀਤੀਆਂ ਗਈਆਂ, ਜਿੱਥੇ ਉਨ੍ਹਾਂ ਦੇ ਪੁੱਤਰ ਪੁਖਰਾਜ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਭਾਵੁਕ ਮਾਹੌਲ ਦੌਰਾਨ ਪੰਜਾਬੀ ਸਿਤਾਰੇ ਗਿੱਪੀ ਗਰੇਵਾਲ ਅਤੇ ਬੀਨੂ ਢਿੱਲੋਂ ਰੋ ਪਏ। ਸ਼ਮਸ਼ਾਨਘਾਟ ਵਿੱਚ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਇਕੱਠੇ ਹੋਏ ਸਨ। ਭੀੜ ਨੂੰ ਕੰਟਰੋਲ ਕਰਨ ਲਈ ਸਖ਼ਤ ਪੁਲਿਸ ਪ੍ਰਬੰਧ ਕੀਤੇ ਗਏ ਸਨ।

ਪੰਜਾਬੀ ਫ਼ਿਲਮ ਇੰਡਸਟਰੀ ਤੋਂ ਨੀਰੂ ਬਾਜਵਾ, ਹੰਸਰਾਜ ਹੰਸ, ਅਮਰ ਨੂਰੀ, ਮਨਕੀਰਤ ਔਲਖ, ਜਿੰਮੀ ਸ਼ੇਰਗਿੱਲ ਅਤੇ ਕਾਮੇਡੀਅਨ ਬੀ.ਐਨ. ਸ਼ਰਮਾ ਅੰਤਿਮ ਸਸਕਾਰ ਮੌਕੇ ਹਾਜ਼ਰ ਸਨ। ਰਾਜਨੀਤਿਕ ਜਗਤ ਤੋਂ, ਪੰਜਾਬ ਭਾਜਪਾ ਦੇ ਮੁਖੀ ਸੁਨੀਲ ਜਾਖੜ, 'ਆਪ' ਸਰਕਾਰ ਦੇ ਮੰਤਰੀ ਤਰੁਣਪ੍ਰੀਤ ਸੌਂਧ, ਸਾਬਕਾ ਮੰਤਰੀ ਬਲਬੀਰ ਸਿੱਧੂ ਸਮੇਤ ਕਈ ਆਗੂ ਵੀ ਸ਼ਰਧਾਂਜਲੀ ਦੇਣ ਪਹੁੰਚੇ।

(For more news apart from “Youth feeds poison to friend in Ludhiana, ” stay tuned to Rozana Spokesman.)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement