
ਇਸ ਪੋਸਟ ਉੱਤੇ ਹਜ਼ਾਰਾਂ ਦੀ ਗਿਣਤੀ ‘ਚ ਕਮੈਂਟਸ ਆ ਚੁੱਕੇ ਨੇ ਤੇ ਦੋ ਲੱਖ ਵੱਧ ਲਾਈਕਸ ਮਿਲ ਚੁੱਕੇ ਹਨ।
ਜਲੰਧਰ: ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਲਈ ਨਵੀਂ ਲੈਂਬਰਗਿਨੀ (Lamborghini) ਕਾਰ ਲੈ ਲਈ ਹੈ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੀ ਨਵੀਂ ਕਾਰ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਅੱਜ ਤੋਂ ਨਵੀਂ ਸਵਾਰੀ Lamborghini Gallardo..ਧੰਨਵਾਦ ਪਰਮਾਤਮਾ, ਮੇਰੇ ਮਾਤਾ-ਪਿਤਾ,ਮੇਰਾ ਭਰਾ, ਮੇਰੀ ਟੀਮ ਤੇ ਮੇਰੇ ਸਾਰੇ ਹੀ ਫੈਨਜ਼ ਤੇ ਮੇਰੇ ਦੋਸਤ ਜਿਨ੍ਹਾਂ ਨੇ ਮੈਨੂੰ ਜ਼ਿੰਦਗੀ ਵਿਚ ਸਭ ਕੁਝ ਪ੍ਰਾਪਤ ਕਰਨ ਦੇ ਸਮਰੱਥ ਬਣਾਉਣ ਲਈ..ਨਾਲ ਇਸ ਨਵੇਂ ਖਿਡੌਣ ਲਈ ਵੀ…’
Photoਇਸ ਪੋਸਟ ਤੋਂ ਬਾਅਦ ਫੈਨਜ਼ ਤੇ ਪੰਜਾਬੀ ਕਲਾਕਾਰਾਂ ਦੇ ਮੁਬਾਰਕਾਂ ਵਾਲੇ ਮੈਸੇਜਾਂ ਦੀ ਝੜੀ ਲਗਾ ਦਿੱਤੀ ਹੈ। ਇਸ ਪੋਸਟ ਉੱਤੇ ਹਜ਼ਾਰਾਂ ਦੀ ਗਿਣਤੀ ‘ਚ ਕਮੈਂਟਸ ਆ ਚੁੱਕੇ ਨੇ ਤੇ ਦੋ ਲੱਖ ਵੱਧ ਲਾਈਕਸ ਮਿਲ ਚੁੱਕੇ ਹਨ। ਦੱਸਣਯੋਗ ਹੈ ਕਿ ਹਾਲ ਹੀ 'ਚ ਗੁਰੂ ਰੰਧਾਵਾ ਦਾ ਨਵਾਂ ਗੀਤ 'ਬਲੈਕ' ਰਿਲੀਜ਼ ਹੋਇਆ ਹੈ, ਜਿਸਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਹਨਾਂ ਦੇ ਹਰ ਗੀਤ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾਂਦਾ ਹੈ।
ਰਿਲੀਜ਼ ਹੁੰਦਿਆਂ ਹੀ ਗੁਰੂ ਰੰਧਾਵਾ ਦਾ ਇਹ ਗੀਤ ਟਰੈਂਡਿੰਗ 'ਚ ਛਾਇਆ ਹੋਇਆ ਹੈ। ਇਸ ਗੀਤ ਨੂੰ ਗੁਰੂ ਰੰਧਾਵਾ ਨੇ ਮੁੰਡੇ ਦੇ ਪੱਖ ਤੋਂ ਗਾਇਆ, ਜਿਸ ਨੇ ਜ਼ਿੰਦਗੀ 'ਚ ਸਫਲਤਾ ਤਾਂ ਪਾ ਲਈ ਹੈ ਪਰ ਆਪਣੇ ਪਿਆਰ ਨੂੰ ਖੋਅ ਦਿੱਤਾ ਹੈ। ਇਸ ਗੀਤ 'ਚ ਆਪਣੀ ਮਹਿਬੂਬਾ ਨੂੰ ਗੁਆਉਣ ਦੇ ਦਰਦ ਨੂੰ ਬਹੁਤ ਹੀ ਖੂਬਸੂਰਤੀ ਨਾਲ ਪੇਸ਼ ਕੀਤਾ ਗਿਆ ਹੈ। ਦਸ ਦਈਏ ਕਿ ਕੁੱਝ ਮਹੀਨੇ ਪਹਿਲਾਂ ਵੈਨਕੂਵਰ ਵਿਚ ਉਨ੍ਹਾਂ ਤੇ ਕਿਸੇ ਅਣਪਛਾਤੇ ਵਿਅਕਤੀ ਨੇ ਤੇਜਧਾਰ ਹਥਿਆਰ ਨਾਲ ਸਿਰ ਉੱਤੇ ਹਮਲਾ ਕੀਤਾ ਹੈ।
Photo ਹੁਣ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਆਪਣੇ ਸ਼ੋਅ ਤੋਂ ਬਾਅਦ ਮਹਾਰਾਣੀ ਐਲਿਜ਼ਾਬੈਥ ਥਿਏਟਰ ਤੋਂ ਬਾਹਰ ਆਉਣ ਸਮੇਂ ਰੰਧਾਵਾ 'ਤੇ ਹਮਲਾ ਹੋਇਆ। ਰੰਧਾਵਾ ਇੰਨਾ ਦਿਨਾਂ ਵਿੱਚ ਕੰਨਸਰਟ ਦੇ ਸਿਲਿਸੇਲ ਵਿੱਚ ਕੈਨੇਡਾ ਵਿਚ ਗਏ ਹੋਏ ਸਨ। ਇਹ ਉਨ੍ਹਾਂ ਦਾ ਆਖਿਰੀ ਸ਼ੋਅ ਸੀ। ਜਦੋਂ ਉਹ ਸ਼ੋਅ ਨਿਟਪਾ ਤੇ ਬਾਹਰ ਆ ਰਹੇ ਸੀ ਤਾਂ ਅਣਪਛਾਤੇ ਨੇ ਉਸ ਉੱਤੇ ਹਮਲਾ ਕਰ ਦਿੱਤਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।