ਸੋਨਮ ਨੇ ਦੀਪਿਕਾ ਨੂੰ ਇੰਝ ਸਿਖਾਈ ਪੰਜਾਬੀ, ਤੁਸੀਂ ਵੀ ਦੇਖ ਰਹਿ ਜਾਓਗੇ ਹੈਰਾਨ!
Published : Dec 30, 2019, 5:59 pm IST
Updated : Dec 30, 2019, 5:59 pm IST
SHARE ARTICLE
Deepika padukone and sonam bajwa
Deepika padukone and sonam bajwa

ਦੱਸਣਯੋਗ ਹੈ ਕਿ ਮੇਘਨਾ ਗੁਲਜ਼ਾਰ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਛਪਾਕ'...

ਜਲੰਧਰ: ਪੰਜਾਬੀ ਫ਼ਿਲਮ ਦੀ ਅਦਾਕਾਰਾ ਸੋਨਮ ਬਾਜਵਾ ਦੀ ਇਕ ਵੀਡੀਉ ਸਾਹਮਣੇ ਆਈ ਹੈ ਜਿਸ ਵਿਚ ਉਹ ਦੀਪਿਕਾ ਪਾਦੂਕੋਣ ਨੂੰ ਪੰਜਾਬੀ ਸਿਖਾ ਰਹੀ ਹੈ। ਇਹ ਵੀਡੀਉ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਵੀਡੀਉ ਨੂੰ ਸੋਨਮ ਨੇ ਇੰਸਟਾਗ੍ਰਾਮ ਤੇ ਸ਼ੇਅਰ ਕਰਦਿਆਂ ਲਿਖਿਆ  ''ਮੈਂ ਤੁਹਾਡੀ ਸੋਨਮ ਬਾਜਵਾ ਲੈ ਕੇ ਆ ਰਹੀ ਹਾਂ ਤੁਹਾਡੀ ਦੀਪਿਕਾ ਪਾਦੂਕੋਣ ਨੂੰ...।''

Sonam Bajwa and Deepika Padukone Sonam Bajwa and Deepika Padukoneਦੱਸ ਦਈਏ ਕਿ ਸੋਨਮ ਬਾਜਵਾ ਤੇ ਦੀਪਿਕਾ ਪਾਦੂਕੋਣ ਇਸ ਵੀਡੀਓ 'ਚ ਖੂਬ ਮਸਤੀ ਕਰ ਰਹੀਆਂ ਹਨ। ਇਸ ਵੀਡੀਓ 'ਚ ਸੋਨਮ ਬਾਜਵਾ ਅਦਾਕਾਰਾ ਦੀਪਿਕਾ ਪਾਦੂਕੋਣ ਨੂੰ ਪੰਜਾਬੀ ਸਿਖਾਉਂਦੇ ਵੀ ਨਜ਼ਰ ਆ ਰਹੇ ਹਨ। ਫੈਨਜ਼ ਵਲੋਂ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਤੇ ਮਨੋਰੰਜਨ ਜਗਤ ਦੀਆਂ ਨਾਮੀ ਹਸਤੀਆਂ ਤੇ ਫੈਨਜ਼ ਵਲੋਂ ਕੁਮੈਂਟਸ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਦੀਪਿਕਾ ਪਾਦੂਕੋਣ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਛਪਾਕ' ਦੇ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ।

Sonam Bajwa and Deepika Padukone Sonam Bajwa and Deepika Padukone ਦੀਪਿਕਾ ਨੇ ਹਾਲ ਹੀ 'ਚ ਫਿਲਮ 'ਛਪਾਕ' ਲਈ ਸੋਨਮ ਬਾਜਵਾ ਨਾਲ ਇੰਟਰਵਿਊ ਕੀਤਾ, ਜਿਥੇ ਦੋਵਾਂ ਨੇ ਫਿਲਮਾਂ 'ਤੇ ਗੱਲਬਾਤ ਕੀਤੀ ਸੀ। ਇਸ ਦੌਰਾਨ ਦੋਵਾਂ 'ਚ ਚੰਗੀ ਬੌਂਡਿੰਗ ਦੇਖਣ ਨੂੰ ਮਿਲੀ ਸੀ। ਦੋਵਾਂ ਨੇ ਇਸ ਮੌਕੇ ਕਾਫੀ ਗੱਲਾਂ ਕੀਤੀਆਂ ਤੇ ਸੋਨਮ ਨੇ ਸ਼ੇਅਰ ਕੀਤਾ ਕਿ ਉਨ੍ਹਾਂ ਨੂੰ ਦੀਪਿਕਾ ਦੀ ਫਿਲਮ 'ਛਪਾਕ' ਦਾ ਟਰੇਲਰ ਕਿਸ ਕਦਰ ਪਸੰਦ ਆਇਆ ਹੈ। ਇਸ ਦੇ ਨਾਲ ਹੀ ਦੀਪਿਕਾ ਦੀ ਬਹੁਤ ਤਾਰੀਫ ਕਰਦੇ ਹੋਏ ਉਸ ਨੂੰ ਇਸ ਸੰਵੇਦਨਸ਼ੀਲ ਵਿਸ਼ੇ ਨੂੰ ਪੇਸ਼ ਕਰਨ ਲਈ ਕਾਫੀ ਸਰਹਾਇਆ।

Sonam Bajwa Sonam Bajwaਦੱਸਣਯੋਗ ਹੈ ਕਿ ਮੇਘਨਾ ਗੁਲਜ਼ਾਰ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਛਪਾਕ' ਨੇ ਆਤਮ ਵਿਸ਼ਵਾਸ ਦੀ ਇਕ ਨਵੀਂ ਲਹਿਰ ਪੈਦਾ ਕਰ ਦਿੱਤੀ ਹੈ ਤੇ ਆਪਣੇ ਦਿਲਚਸਪ ਟਰੇਲਰ ਤੇ ਪੋਸਟਰਾਂ ਨਾਲ ਦਰਸ਼ਕਾਂ ਦਾ ਧਿਆਨ ਆਕਰਸ਼ਿਤ ਕਰਨ 'ਚ ਕਾਮਯਾਬ ਰਹੀ ਹੈ।

Sonam BajwaSonam Bajwa 'ਛਾਪਕ' ਫਿਲਮ ਇਕ ਐਸਿਡ ਅਟੈਕ ਸਰਵਾਈਵਰ ਦੇ ਜੀਵਨ ਤੇ ਸੰਘਰਸ਼ 'ਤੇ ਆਧਾਰਿਤ ਹੈ, ਜਿਸ ਦਾ ਪ੍ਰਭਾਵਸ਼ਾਲੀ ਟਰੇਲਰ ਤੁਹਾਨੂੰ ਮਹਿਲਾਵਾਂ ਖਿਲਾਫ ਵਧਦੇ ਅਪਰਾਧਾਂ ਪ੍ਰਤੀ ਸੋਚਣ ਲਈ ਮਜਬੂਰ ਕਰ ਦਿੰਦਾ ਹੈ। ਇਹ ਫਿਲਮ 10 ਜਨਵਰੀ 2020 ਨੂੰ ਰਿਲੀਜ਼ ਹੋ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement